LK Advani Admitted in Hospital
ਸੀਨੀਅਰ ਨੇਤਾ ਅਤੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਦੀ ਇੱਕ ਵਾਰ ਫਿਰ ਤਬੀਅਤ ਵਿਗੜੀ ਹੈ, ਜਿਸ ਕਰਕੇ ਉਨ੍ਹਾਂ ਨੂੰ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸੂਤਰਾਂ ਮੁਤਾਬਕ ਉਸ ਦੀ ਹਾਲਤ ਫਿਲਹਾਲ ਸਥਿਰ ਹੈ। 96 ਸਾਲਾ ਭਾਜਪਾ ਆਗੂ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਪਿਛਲੇ ਮਹੀਨੇ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ ਅਤੇ ਉਨ੍ਹਾਂ ਨੂੰ ਏਮਜ਼ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।
ਲਾਲ ਕ੍ਰਿਸ਼ਨ ਅਡਵਾਨੀ 2002 ਤੋਂ 2004 ਤੱਕ ਭਾਰਤ ਦੇ ਉਪ ਪ੍ਰਧਾਨ ਮੰਤਰੀ ਰਹੇ। ਇਸ ਤੋਂ ਇਲਾਵਾ ਉਹ 1999 ਤੋਂ 2004 ਤੱਕ ਕੇਂਦਰੀ ਗ੍ਰਹਿ ਮੰਤਰੀ ਵੀ ਰਹੇ। ਅਡਵਾਨੀ ਬਾਰੇ ਕਿਹਾ ਜਾਂਦਾ ਹੈ ਕਿ ਉਹ ਉਨ੍ਹਾਂ ਨੇਤਾਵਾਂ ਵਿੱਚੋਂ ਇੱਕ ਹਨ ਜਿਨ੍ਹਾਂ ਨੇ ਭਾਜਪਾ ਨੂੰ ਜ਼ਮੀਨੀ ਪੱਧਰ ਅਤੇ ਜਥੇਬੰਦਕ ਤੌਰ ‘ਤੇ ਪੋਸ਼ਣ ਦਿੱਤਾ ਹੈ। ਇਸ ਸਾਲ ਮਾਰਚ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅਡਵਾਨੀ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਸੀ।
Read Also : CM ਭਗਵੰਤ ਮਾਨ ਦੀ ਅਪੀਲ, ਮੁਫ਼ਤ ਬਿਜਲੀ ਲੈਣ ਵਾਲੇ ਕਿਸਾਨ ਖੇਤਾਂ ‘ਚ ਜ਼ਰੂਰ ਲਗਾਉਣ 4-4 ਰੁੱਖ਼
LK Advani Admitted in Hospital