Friday, January 10, 2025

ਲੋਕ ਸਭਾ ਚੋਣਾਂ 2024: ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ

Date:

ਚੰਡੀਗੜ੍ਹ, 8 ਮਾਰਚ:

ਆਗਾਮੀ ਲੋਕ ਸਭਾ ਚੋਣਾਂ 2024 ਸੁਤੰਤਰ, ਨਿਰਪੱਖ ਅਤੇ ਸਾਂਤੀਪੂਰਨ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਅਤੇ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦੀਆਂ 25 ਕੰਪਨੀਆਂ ਪੰਜਾਬ ਰਾਜ ਵਿੱਚ ਪਹੁੰਚ ਚੁੱਕੀਆਂ ਹਨ। ਇਹਨਾਂ 25 ਕੰਪਨੀਆਂ ਵਿੱਚ ਕੇਂਦਰੀ ਰਿਜ਼ਰਵਡ ਪੁਲਿਸ ਬਲਾਂ (ਸੀਆਰਪੀਐਫ) ਦੀਆਂ ਪੰਜ ਕੰਪਨੀਆਂ, ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ 15 ਕੰਪਨੀਆਂ ਅਤੇ ਇੰਡੋ-ਤਿੱਬਤੀ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ ਪੰਜ ਕੰਪਨੀਆਂ ਸ਼ਾਮਲ ਹਨ।ਹੋਰ ਵੇਰਵਿਆਂ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਦਬਦਬਾ ਬਣਾਉਣ ਲਈ ਸੂਬੇ ਦੇ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਇਹਨਾਂ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਖੇਤਰਾਂ ਦੀ ਮੈਪਿੰਗ ਵੀ ਕੀਤੀ ਜਾ ਰਹੀ ਹੈ ਤਾਂ ਜੋ ਆਮ ਚੋਣਾਂ ਤੋਂ ਪਹਿਲਾਂ ਕਿਸੇ ਵੀ ਅਣਸੁਖਾਵੀਂ ਸਥਿਤੀ ਤੋਂ ਬਚਾਅ ਲਈ ਹੋਰ ਬਲਾਂ ਨੂੰ ਤਾਇਨਾਤ ਕੀਤਾ ਜਾ ਸਕੇ।ਸਪੈਸ਼ਲ ਡੀਜੀਪੀ ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਸਮਾਜ ਵਿਰੋਧੀ ਅਨਸਰਾਂ ‘ਤੇ ਬਾਜ ਅੱਖ ਰੱਖਣ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਫਲੈਗ ਮਾਰਚ ਕੱਢਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਵਚਨਬੱਧ ਹੈ।

Share post:

Subscribe

spot_imgspot_img

Popular

More like this
Related

ਹੁਣ ਕਿਸਾਨ ਕਮਾ ਸਕਣਗੇ ਲੱਖਾਂ ਰੁਪਏ ! ਮੰਤਰੀ ਰਵਨੀਤ ਬਿੱਟੂ ਨੇ ਦੱਸਿਆ ਫਾਰਮੂਲਾ

Union Minister Ravneet Bittu ਰਾਜਪੁਰਾ ਵਿੱਚ HUL ਪਲਾਂਟ ਨੂੰ ਕੈਚੱਪ...

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੇ ਖੰਨਾ ਵਿੱਚ ‘ਧੀਆਂ ਦੀ ਲੋਹੜੀ’ ਮਨਾਈ

ਚੰਡੀਗੜ੍ਹ, 10 ਜਨਵਰੀ : ਨਵਜੰਮੀਆ ਬੱਚੀਆ ਨੂੰ ਸਮਾਜ ਵਿੱਚ ਸਮਾਨਤਾ...