ਅੰਮ੍ਰਿਤਸਰ 18 ਅਕਤੂਬਰ
ਕੈਬਨਿਟ ਮੰਤਰੀ ਪੰਜਾਬ ਸ ਹਰਭਜਨ ਸਿੰਘ ਈਟੀਓ ਜੋ ਕਿ ਸ੍ਰੀ ਵਾਲਮੀਕ ਤੀਰਥ ਵਿਖੇ ਬੀਤੀ ਸ਼ਾਮ ਭਗਵਾਨ ਵਾਲਮੀਕ ਦੇ ਪ੍ਰਗਟ ਦਿਵਸ ਸਬੰਧੀ ਕਰਵਾਏ ਗਏ ਪ੍ਰੋਗਰਾਮਾਂ ਵਿਚ ਆਤਿਸ਼ਬਾਜੀ ਦਾ ਨਜ਼ਾਰਾ ਲੈਣ ਲਈ ਤੀਰਥ ਵਿਖੇ ਪਹੁੰਚੇ, ਨੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਪਵਿੱਤਰ ਦਿਹਾੜੇ ’ਤੇ ਸਭ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਲਈ ਚਾਨਣ ਮੁਨਾਰੇ ਵਰਗੀਆਂ ਹਨ, ਜੋ ਸਮਾਜ ਨੂੰ ਸਦੀਆਂ ਤੋਂ ਸੇਧ ਦਿੰਦੀਆਂ ਆ ਰਹੀਆਂ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੰਸਕ੍ਰਿਤ ਦੇ ਪਹਿਲੇ ਕਵੀ ਭਗਵਾਨ ਵਾਲਮੀਕਿ ਜੀ ਦੀ ਅਮਰ ਰਚਨਾ ਮਹਾਨ ਮਹਾਂਕਾਵਿ ਰਾਮਾਇਣ ਰਹਿੰਦੀ ਦੁਨੀਆਂ ਤੱਕ ਲੁਕਾਈ ਨੂੰ ਸੱਚ ਦਾ ਰਾਹ ਦਿਖਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਨੇ ਆਪਣੀਆਂ ਰਚਨਾਵਾਂ ਰਾਹੀਂ ਮਨੁੱਖਤਾ ਨੂੰ ਨੈਤਿਕ ਕਦਰਾਂ ਕੀਮਤਾਂ ਅਤੇ ਮਾਨਵਤਾ ਦੀ ਭਲਾਈ ਦਾ ਰਸਤਾ ਦਿਖਾਉਂਦੇ ਹੋਏ ਨਿਰੋਏ ਸਮਾਜ ਦੀ ਸਿਰਜਣਾ ’ਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਦੀਆਂ ਪਹਿਲਾਂ ਲਿਖੀਆਂ ਰਚਨਾਵਾਂ ਅੱਜ ਦੇ ਸਮਾਜ ਨੂੰ ਵੀ ਉਸੇ ਤਰ੍ਹਾਂ ਸੇਧ ਦੇ ਰਹੀਆਂ ਹਨ। ਭਗਵਾਨ ਵਾਲਮੀਕਿ ਜੀ ਨੇ ਦੀਨ ਦੁਖੀਆਂ ਨੂੰ ਕਸ਼ਟ ਵਿੱਚੋਂ ਕੱਢਣ ਅਤੇ ਲੋਕਾਂ ਨੂੰ ਚੰਗੇ ਰਸਤੇ ’ਤੇ ਪਾਇਆ।
ਉਹਨਾਂ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਭਗਵਾਨ ਵਾਲਮੀਕਿ ਜੀ ਦਾ ਤਪ ਸਥਾਨ ਅੰਮ੍ਰਿਤਸਰ ਵਿੱਚ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਲਮੀਕਿ ਸਮਾਜ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ