ਲੁਧਿਆਣਾ ਵਿਚ ਵੱਡੀ ਗੈਂਗਵਾਰ, ਗੈਂਗਸਟਰ ਦੀ ਮੌਤ, ਇਕ ਗੰਭੀਰ ਜ਼ਖਮੀ…

Ludhiana Gang War
FILE PHOTO

Ludhiana Gang War

ਪੰਜਾਬ ਦੇ ਲੁਧਿਆਣਾ ‘ਚ ਦੇਰ ਰਾਤ ਗੈਂਗਸਟਰਾਂ ਦੇ ਦੋ ਧੜਿਆਂ ‘ਚ ਝੜਪ ਹੋ ਗਈ। ਇਸ ਗੈਂਗ ਵਾਰ ਵਿਚ ਰਾਤ 3 ਵਜੇ ਦੋਵੇਂ ਗੁੱਟਾਂ ਨੇ ਇਕ ਦੂਜੇ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ‘ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇਕ ਹੋਰ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਇਸ ਦੇ ਨਾਲ ਹੀ ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਘਰਾਂ ਤੋਂ ਬਾਹਰ ਆ ਗਏ।

ਮ੍ਰਿਤਕ ਨੌਜਵਾਨ ਦਾ ਨਾਂ ਸੂਰਜ ਸ਼ਰਮਾ ਉਰਫ਼ ਬੱਬੂ ਹੈ। ਜ਼ਖ਼ਮੀ ਨੌਜਵਾਨ ਦੀ ਪਛਾਣ ਹਰਪ੍ਰੀਤ ਵਜੋਂ ਹੋਈ ਹੈ। ਮ੍ਰਿਤਕ ਸੂਰਜ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਜ਼ਖਮੀ ਹਰਪ੍ਰੀਤ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਤੁਰੰਤ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਪੀਏਯੂ ਥਾਣੇ ਦੀ ਪੁਲੀਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

READ ALSO: ਪੰਜਾਬ ਦੇ 21 ਜ਼ਿਲ੍ਹਿਆਂ ‘ਚ ਯੈਲੋ ਅਲਰਟ, ਇਸ ਤਰੀਕ ਨੂੰ ਗਰਜ-ਚਮਕ ਨਾਲ ਪਏਗਾ ਮੀਂਹ!

Ludhiana Gang War

[wpadcenter_ad id='4448' align='none']