ਪੰਜਾਬ ਸਰਕਾਰ ਨੇ ਕੈਨੇਡਾ ਦੀ ਸਾਬਕਾ ਐੱਮ. ਪੀ. ਦੀ ਪਟਿਆਲਾ ਸਥਿਤ ਕੋਠੀ ਤੋਂ ਛੁਡਵਾਇਆ ਨਾਜਾਇਜ਼ ਕਬਜ਼ਾ

M. P. Illegal possession freed from the house in Patiala

M. P. Illegal possession freed from the house in Patiala ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬੀਤੇ ਦਿਨੀਂ ਪਟਿਆਲਾ ਪੁੱਜ ਕੇ ਕੈਨੇਡਾ ਦੀ ਸਾਬਕਾ ਐੱਮ. ਪੀ. ਨੀਨਾ ਗਰੇਵਾਲ ਦੇ ਪੇਕੇ ਪਰਿਵਾਰ ਦਾ ਪਿਛਲੇ ਕਰੀਬ ਢਾਈ ਸਾਲ ਤੋਂ ਕਿਸੇ ਵਿਅਕਤੀ ਵੱਲੋਂ ਨਾਜਾਇਜ਼ ਕਬਜ਼ੇ ਹੇਠ ਦੱਬਿਆ ਜੱਦੀ ਘਰ ਛੁਡਵਾ ਕੇ ਘਰ ਦੇ ਦਸਤਾਵੇਜ਼ ਨੀਨਾ ਗਰੇਵਾਲ ਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਸੌਂਪੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਜਾਇਦਾਦਾਂ ਦੀ ਰਾਖੀ ਕਰਨ ਸਮੇਤ ਪ੍ਰਵਾਸੀ ਭਾਰਤੀਆਂ ਦੇ ਨਾਲ ਸਬੰਧਤ ਸਾਰੇ ਮਸਲੇ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਵੀ ਐੱਨ. ਆਰ. ਆਈ. ਦੀ ਇਕ ਇੱਟ ਵੀ ਦੱਬਣ ਨਹੀਂ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਧਾਲੀਵਾਲ ਨੇ ਦੱਸਿਆ ਕਿ ਨੀਨਾ ਮਿੱਤਲ ਦੇ ਪਿਤਾ ਸਵਰਗੀ ਨਿਹਾਲ ਸਿੰਘ ਢਿੱਲੋਂ ਦੇ ਪਰਿਵਾਰ ਦਾ ਇਥੇ ਸੇਵਕ ਕਾਲੋਨੀ ਸਥਿਤ ਜੱਦੀ ਘਰ, ਜੋ ਕਿ ਪਿਛਲੇ ਕਰੀਬ ਢਾਈ ਸਾਲਾਂ ਤੋਂ ਨਾਜਾਇਜ਼ ਕਬਜ਼ੇ ਹੇਠ ਸੀ ਅਤੇ ਪੰਜਾਬ ਸਰਕਾਰ ਵੱਲੋਂ ਦਰਖਾਸਤ ਮਿਲਣ ਤੋਂ ਬਾਅਦ 48 ਘੰਟਿਆਂ ’ਚ ਖਾਲੀ ਕਰਵਾਉਣ ਦੀ ਕਾਰਵਾਈ ਮੁਕੰਮਲ ਹੋਣ ਉਪਰੰਤ ਇਹ ਘਰ ਸਵਰਗੀ ਢਿੱਲੋਂ ਦੀ ਸਪੁੱਤਰੀ ਨੀਨਾ ਗਰੇਵਾਲ ਤੇ ਨੂੰਹ ਪਰਵੀਨ ਢਿੱਲੋਂ ਨੂੰ ਅੱਜ ਕਬਜ਼ਾ ਸੌਂਪ ਦਿੱਤਾ ਗਿਆ ਹੈ।M. P. Illegal possession freed from the house in Patiala

ਦੱਸ ਦਈਏ ਕਿ ਨੀਨਾ ਗਰੇਵਾਲ ਕੈਨੇਡਾ ਦੀ ਪਹਿਲੀ ਸਿੱਖ ਮਹਿਲਾ ਮੈਂਬਰ ਪਾਰਲੀਮੈਂਟ ਤੇ ਪਹਿਲਾ ਸਿੱਖ ਪਤੀ-ਪਤਨੀ ਜੋੜਾ ਐੱਮ. ਪੀ. ਵੀ ਰਹਿ ਚੁੱਕੇ ਹਨ। ਨੀਨਾ ਗਰੇਵਾਲ ਕੈਨੇਡਾ ’ਚ 4 ਵਾਰ ਐੱਮ. ਪੀ. ਰਹੇ ਤੇ ਉਨ੍ਹਾਂ ਦੇ ਪਤੀ ਗੁਰਬੰਤ ਸਿੰਘ ਗਰੇਵਾਲ 3 ਵਾਰ ਐੱਮ. ਪੀ. ਰਹੇ ਹਨ।M. P. Illegal possession freed from the house in Patiala

read also : ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸ਼ਿਪ ਰੱਦ ਇਸ ਦਾ ਕੀ ਮਤਲਬ, ਅੱਗੇ ਕੀ ਹੋਵੇਗਾ?

[wpadcenter_ad id='4448' align='none']