CM ਮਾਨ ਦੀਆਂ ਕੋਸ਼ਿਸ਼ਾਂ ਨੂੰ ਪੈਣ ਲੱਗਾ ਬੂਰ, ਪੰਜਾਬ ਲਈ ਆਈ ਚੰਗੀ ਖ਼ਬਰ

Date:

ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਲਈ ਸੀ. ਐੱਮ. ਭਗਵੰਤ ਮਾਨ ਤੇ ਵੱਖ-ਵੱਖ ਵਾਤਾਵਰਣ ਪ੍ਰੇਮੀਆਂ ਵੱਲੋਂ ਬੀਤੇ ਲੰਮੇ ਸਮੇਂ ਤੋਂ ਕਣਕ ਦੇ ਨਾੜ ਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਬੂਰ ਪੈਣ ਲੱਗ ਪਿਆ ਹੈ, ਜਿਸ ਦਾ ਅੰਦਾਜ਼ਾ ਪੰਜਾਬ ਅੰਦਰ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ’ਚ ਆਈ ਖੜ੍ਹੋਤ ਤੋਂ ਲਗਾਇਆ ਜਾ ਸਕਦਾ ਹੈ। ਹੁਣ ਤੱਕ ਪੰਜਾਬ ਅੰਦਰ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ 4, 204 ਘਟਨਾਵਾਂ ਸਾਹਮਣੇ ਆਈਆਂ ਹਨ, ਉਂਝ ਇਹ ਅੰਕੜਾ ਪਿਛਲੇ ਸਾਲ ਨਾਲੋਂ ਕਾਫ਼ੀ ਘੱਟ ਹੈ। ਸੂਬੇ ’ਚ ਸਾਲ 2022 ਦੌਰਾਨ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਮਾਮਲੇ ਸਭ ਤੋਂ ਵੱਧ ਦਰਜ ਕੀਤੇ ਗਏ ਸਨ।Maan’s efforts began to fail

ਕਿਸਾਨਾਂ ਵੱਲੋਂ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦਾ ਸਿਲਸਿਲਾ ਭਾਵੇਂ ਹਾਲੇ ਤੱਕ ਪੂਰੀ ਤਰ੍ਹਾਂ ਬੰਦ ਨਹੀਂ ਹੋਇਆ ਪਰ ਕਿਸਾਨਾਂ ’ਚ ਆਈ ਜਾਗਰੂਕਤਾ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ’ਚ ਇਕ ਵਧੀਆ ਸੰਕੇਤ ਹੈ। ਵਾਤਾਵਰਣ ਦੀ ਸ਼ੁੱਧਤਾ ਲਈ ਸਾਨੂੰ ਇਹ ਕਾਰਜ ਅੱਗੇ ਵੀ ਇਸੇ ਤਰ੍ਹਾਂ ਜਾਰੀ ਰੱਖਣਾ ਪਵੇਗਾ। ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਲਈ ਸਾਨੂੰ ਮਿਲ ਕੇ ਪੰਜਾਬ ਸਰਕਾਰ ਨੂੰ ਸਹਿਯੋਗ ਦੇਣ ਦੀ ਲੋੜ ਹੈ, ਕਿਉਂਕਿ ਵਾਤਾਵਰਣ ਦੀ ਰੱਖਿਆ ਕਰਨਾ ਸਿਰਫ਼ ਸਰਕਾਰ ਦਾ ਹੀ ਨਹੀਂ, ਸਗੋਂ ਸਾਡਾ ਸਾਰਿਆਂ ਦਾ ਫਰਜ਼ ਹੈ।Maan’s efforts began to fail

ਸਾਲ 2023 ਦੌਰਾਨ ਹੁਣ ਤਕ 4, 204 ਮਾਮਲੇ

ਹੁਣ ਤੱਕ ਪੰਜਾਬ ਅੰਦਰ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ 4, 204 ਮਾਮਲੇ ਸਾਹਮਣੇ ਆਏ ਹਨ, ਜੋ ਪਿਛਲੇ ਸਾਲ ਨਾਲੋਂ ਕਾਫ਼ੀ ਘੱਟ ਹਨ। ਇਹ ਸੂਬੇ ਦੇ ਲੋਕਾਂ ’ਚ ਵਾਤਾਵਰਣ ਪ੍ਰਤੀ ਆਈ ਜਾਗਰੂਕਤਾ ਲਈ ਸ਼ੁੱਭ ਸੰਕੇਤ ਹੈ।

ALSO READ :-ਹੁਣ ਮੋਹਾਲੀ ‘ਚ ਚੱਲੀਆਂ ਗੋਲੀਆਂ, 1 ਨੌਜਵਾਨ ਦੀ ਮੌਤ

ਪਿਛਲੇ ਸਾਲਾਂ ਦੌਰਾਨ ਅੱਗ ਦੇ ਮਾਮਲੇ ਸਨ ਕਾਫੀ ਜ਼ਿਆਦਾ
2020 ’ਚ 13, 420
2021 ਅੰਦਰ 10, 100
2022 ਦੌਰਾਨ 14, 511

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਦਾ ਕੰਮ ਲਗਾਤਾਰ ਜਾਰੀ

ਖੇਤੀਬਾਡ਼ੀ ਵਿਸਥਾਰ ਅਫ਼ਸਰ ਪਰਮਿੰਦਰ ਕੁਮਾਰ ਨੇ ਦੱਸਿਆ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਅੱਗ ਨਾ ਲਗਾਉਣ ਦੇ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸਦੇ ਸਿੱਟੇ ਹੁਣ ਚੰਗੇ ਸਾਹਮਣੇ ਆਏ ਹਨ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਵੀ ਪ੍ਰੇਰਿਤ ਕਰਦਿਆਂ ਕਿਹਾ ਕਿ ਇਸ ਨਾਲ ਦੋਵੇਂ ਕੰਮ ਵਧੀਆ ਹੋ ਜਾਣਗੇ। ਇਕ ਵਾਤਾਵਰਣ ਪਹਿਲਾਂ ਨਾਲੋਂ ਸਾਫ਼-ਸੁਥਰਾ ਹੋ ਜਾਵੇਗਾ ਤੇ ਪਾਣੀ ਦਾ ਪੱਧਰ ਹੋਰ ਨੀਵਾਂ ਹੋਣ ਤੋਂ ਰੁਕ ਜਾਵੇਗਾ।Maan’s efforts began to fail

Share post:

Subscribe

spot_imgspot_img

Popular

More like this
Related

24 ਦਸੰਬਰ ਤੱਕ ਮਨਾਇਆ ਜਾਵੇਗਾ ਸੁਸ਼ਾਸਨ ਹਫ਼ਤਾ-ਡਿਪਟੀ ਕਮਿਸ਼ਨਰ

ਮਾਨਸਾ, 19 ਦਸੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ...