ਵਿਕਸਤ ਭਾਰਤ ਸੰਕਲਪ ਯਾਤਰਾ ਤਹਿਤ ਸਰਕਾਰੀ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ

ਮਾਨਸਾ 12 ਦਸੰਬਰ:
 ਸਿਵਲ ਸਰਜਨ ਡਾ. ਰਣਜੀਤ ਰਾਏ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਦੀਪ ਸ਼ਰਮਾ ਦੀ ਅਗਵਾਈ ਵਿੱਚ ਵਿਕਸਤ ਭਾਰਤ ਸੰਕਲਪ ਯਾਤਰਾ ਵੈਨ ਰਾਹੀਂ ਪਿੰਡ ਘਰਾਂਗਣਾ, ਗਾਗੋਵਾਲ , ਅਨੂਪਗੜ੍ਹ ਅਤੇ ਮੋਜੋ ਕਲਾਂ ਵਿਖੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਗਰੂਕ ਕੀਤਾ ਗਿਆ ।
   ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਦੀਪ ਸ਼ਰਮਾ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਵਿਸ਼ੇਸ਼ ਜਾਗਰੂਕਤਾ ਵੈਨ ਰਾਹੀਂ ਸਰਕਾਰ ਦੀਆਂ 17 ਮਹੱਤਵਪੂਰਨ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਤੋਂ ਇਲਾਵਾ ਸੰਭਾਵੀ ਲਾਭਪਾਤਰੀਆਂ ਨੂੰ ਸ਼ਾਮਲ ਕਰਨ ਦੀ ਯੋਜਨਾ ਹੈ। ਵੈਨਾ ਵਿਚ ਉਪਲਬਧ ਸਕਰੀਨ, ਪ੍ਰਚਾਰ ਸਮੱਗਰੀ ਅਤੇ ਵੀਡੀਓ ਰਾਹੀਂ 26 ਜਨਵਰੀ ਤੱਕ ਪਿੰਡਾਂ ਵਿਚ ਜ਼ਮੀਨੀ ਪੱਧਰ ‘ਤੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।

   ਇਸ ਤੋਂ ਇਲਾਵਾ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਬਲਾਕ ਖਿਆਲਾ ਕਲਾਂ ਵਲੋਂ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ ਜਿਸ ਵਿਚ ਲੋਕਾਂ ਦੇ ਬੀ.ਪੀ., ਸ਼ੂਗਰ ਤੇ ਖੂਨ ਦੀ ਜਾਂਚ ਕੀਤੀ ਗਈ। ਕਮਿਊਨਿਟੀ ਹੈਲਥ ਅਫ਼ਸਰ ਰਮਨਦੀਪ ਕੌਰ, ਮਨਦੀਪ ਕੌਰ ,ਏਐਨਐਮ ਕੁਲਵਿੰਦਰ ਕੌਰ ਅਤੇ ਆਸ਼ਾ ਵਰਕਰਾਂ ਦੀ ਟੀਮ ਵਲੋਂ ਗੈਰ ਸੰਚਾਰੀ ਬਿਮਾਰੀਆਂ ਦਾ ਚੈੱਕਅਪ ਕੀਤਾ ਗਿਆ ਅਤੇ ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ। ਆਯੂਸ਼ਮਾਨ ਭਾਰਤ- ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਸਿਹਤ ਬੀਮਾ ਕਾਰਡ ਬਣਾਏ ਗਏ। ਨੈਸ਼ਨਲ ਟੀ.ਬੀ. ਖਾਤਮਾ ਪ੍ਰੋਗਰਾਮ ਤਹਿਤ ਲੋਕਾਂ ਦੇ ਟੀ.ਬੀ. ਦੇ ਸ਼ੱਕੀ ਮਰੀਜ਼ਾਂ ਦੀ ਜਾਂਚ ਕੀਤੀ ਗਈ। ਸੰਕਲਪ ਯਾਤਰਾ ਸਬੰਧੀ ਪਿੰਡ ਵਿੱਚ ਆਸ਼ਾ ਵਰਕਰਾਂ ਦੁਆਰਾ ਪੇਂਡੂ ਸਿਹਤ ਸਫਾਈ ਕਮੇਟੀ ਮੈਂਬਰਾਂ ਨੂੰ ਸਰਕਾਰੀ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ।
   ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਆਪਣੇ ਆਪਣੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ।

[wpadcenter_ad id='4448' align='none']