ਸਵੀਪ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ

ਸਵੀਪ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ

ਅੰਮ੍ਰਿਤਸਰ 2 ਮਈ 2024– ਸ੍ਰੀ ਘਨਸ਼ਾਮ ਥੋਰੀ ਜਿਲ੍ਹਾ ਚੋਣ ਅਫ਼ਸਰ ਅੰਮਿ੍ਤਸਰ ਅਤੇ ਸ੍ਰੀ ਨਿਕਾਸ ਕੁਮਾਰ ਚੇਅਰਪਰਸਨ ਸਵੀਪ-ਕਮ- ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅੰਮਿ੍ਤਸਰ ਦੇ ਦਿਸ਼ਾ ਨਿਰਦੇਸ਼ਾ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਸ੍ਰੀ ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਸਵੀਪ 017- ਅੰਮਿ੍ਤਸਰ ਕੇਂਦਰੀ ਨੇ ਦੱਸਿਆ ਕਿ ਅੱਜ ਬੂਥ ਨੰਬਰ 112 ਸੈਕਟਰ ਅਫ਼ਸਰ ਸ੍ਰੀ ਮਨਪ੍ਰੀਤ ਸਿੰਘ, ਬੀ ਐਲ ਓ ਸ੍ਰੀਮਤੀ ਰਜਿੰਦਰ ਕੌਰ ਵੱਲੋਂ ਹਲਕੇ […]

ਅੰਮ੍ਰਿਤਸਰ 2 ਮਈ 2024–

ਸ੍ਰੀ ਘਨਸ਼ਾਮ ਥੋਰੀ ਜਿਲ੍ਹਾ ਚੋਣ ਅਫ਼ਸਰ ਅੰਮਿ੍ਤਸਰ ਅਤੇ ਸ੍ਰੀ ਨਿਕਾਸ ਕੁਮਾਰ ਚੇਅਰਪਰਸਨ ਸਵੀਪ-ਕਮ- ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅੰਮਿ੍ਤਸਰ ਦੇ ਦਿਸ਼ਾ ਨਿਰਦੇਸ਼ਾ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਸ੍ਰੀ ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਸਵੀਪ 017- ਅੰਮਿ੍ਤਸਰ ਕੇਂਦਰੀ ਨੇ ਦੱਸਿਆ ਕਿ ਅੱਜ ਬੂਥ ਨੰਬਰ 112 ਸੈਕਟਰ ਅਫ਼ਸਰ ਸ੍ਰੀ ਮਨਪ੍ਰੀਤ ਸਿੰਘ, ਬੀ ਐਲ ਓ ਸ੍ਰੀਮਤੀ ਰਜਿੰਦਰ ਕੌਰ ਵੱਲੋਂ ਹਲਕੇ ਦੇ ਲੋਕਾਂ ਨੂੰ ਮੀਟਿੰਗ ਲਈ ਇੱਕਠਿਆਂ ਕੀਤਾ ਗਿਆ। ਮੀਟਿੰਗ ਵਿੱਚ ਲੋਕਾਂ ਨੂੰ ਸਵੀਪ ਗਤੀਵਿਧੀਆਂ ਰਾਹੀਂ ਜਾਗਰੂਕ ਕਰਦੇ ਹੋਏ ਦੱਸਿਆ ਗਿਆ ਕਿ ਸਾਰੇ ਵੋਟਰਾਂ ਨੂੰ ਆਪਣੇ ਮੋਬਾਇਲ ਵਿੱਚ ਵੋਟਰ ਹੈਲਪਲਾਈਨ ਐਪ, ਸਕਸ਼ਮ ਐਪ, ਈ ਵਿਜ਼ਿਲ ਐਪ ਡਾਊਨਲੋਡ ਕਰਨ ਲਈ ਕਿਹਾ ਜਾਵੇ। ਸਾਰੇ ਲੋਕਾਂ ਨੂੰ ਇਹ ਵੀ ਸੂਚਿਤ ਕੀਤਾ ਜਾਵੇ ਕਿ 1 ਜੂਨ ਵੋਟਾਂ ਵਾਲੇ ਦਿਨ ਬਹੁਤ ਜ਼ਿਆਦਾ ਗਰਮੀ ਹੋਵੇਗੀ ਅਤੇ ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋ ਜਾਵੇ, ਇਸ ਲਈ ਸਵੇਰੇ ਸਵੇਰੇ ਹੀ ਵੋਟ ਪੋਲ ਕਰ ਲਈ ਜਾਵੇ।ਇਸ ਮੌਕੇ ਸ੍ਰੀ ਜਗਰਾਜ ਸਿੰਘ ਪੰਨੂੰ ਸਹਾਇਕ ਨੋਡਲ ਅਫ਼ਸਰ ਸਵੀਪ ਨੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਸਾਨੂੰ ਆਪਣੀ ਵੋਟਾਂ ਬਿਨਾਂ ਕਿਸੇ ਲਾਲਚ, ਜਾਤਪਾਤ, ਧਰਮ, ਭੇਤ ਭਾਵ ਅਤੇ ਬਿਨਾਂ ਕਿਸੇ ਦਬਾ ਦੇ ਨਿਰਪੱਖ ਹੋਕੇ ਵੋਟ ਦਾ ਇਸਤੇਮਾਲ ਕਰਨਾ ਹੈ।

Tags:

Latest

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਸਹਾਰੀ ਵਿਖੇ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਸਿਹਤ ਕਾਰਡ ਵੰਡੇ
ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ
ਪੀ.ਏ.ਯੂ ਨੇ ਸੂਬੇ ਦੀ ਖੇਤੀ ਨੂੰ ਅਗਾਂਹਵਧੂ ਲੀਹਾਂ ਉੱਪਰ ਤੋਰਨ ਲਈ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਕਾਰਜ ਕੀਤਾ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ
ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਜਲਦ ਦਿੱਤੇ ਜਾਣਗੇ ਮਾਲਕੀ ਦੇ ਹੱਕਾਂ ਵਾਲੇ ਕਾਰਡ : ਡਿਪਟੀ ਕਮਿਸ਼ਨਰ
ਪੰਜਾਬ ਸਰਕਾਰ ਨੇ ਜ਼ਮੀਨੀ ਪੱਧਰ ’ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਸ਼ਾਨਦਾਰ ਉਪਰਾਲੇ : ਡਾ. ਰਵਜੋਤ ਸਿੰਘ