ਸਵੀਪ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਕੀਤਾ ਜਾਗਰੂਕ

ਭੁੱਚੋ ਮੰਡੀ (ਬਠਿੰਡਾ) 6 ਮਈ : ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਹਾਇਕ ਰਿਟਰਨਿੰਗ ਅਫਸਰ ਕਮ-ਏ.ਆਰ.ਓ ਭੁੱਚੋ ਮੰਡੀ-91 ਮਿਸ. ਪੂਨਮ ਸਿੰਘ ਦੀ ਅਗਵਾਈ ਹੇਠ ਦੀਪ ਇੰਸਟੀਚਿਊਟ ਆਫ਼ ਨਰਸਿੰਗ ਅਤੇ ਮੈਡੀਕਲ ਸਾਇੰਸਜ ਬਠਿੰਡਾ ਵਿਖੇ ਵੋਟਾਂ ਸਬੰਧੀ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ।

            ਇਸ ਮੌਕੇ ਸਵੀਪ ਟੀਮ ਮੈਂਬਰਾਂ ਵੱਲੋਂ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ, ਗੁਆਂਢੀਆਂ ਤੇ ਰਿਸ਼ਤੇਦਾਰਾਂ ਨੂੰ ਵੋਟ ਪਾਉਣ ਲਈ ਉਤਸਾਹਿਤ ਕਰਨ ਲਈ ਕਿਹਾ ਗਿਆ। ਇਸ ਦੌਰਾਨ ਇਕੱਤਰ ਵੋਟਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੁਆਰਾ ਲਾਂਚ ਕੀਤੀਆਂ ਗਈਆਂ ਵੋਟਿੰਗ, ਸਕਸ਼ਮ ਐਪ, ਵੋਟਰ ਹੈਲਪ ਲਾਈਨ, ਸੀ-ਵੀਜ਼ਲ, ਈਡੀਐਸ ਅਤੇ ਕੇ.ਵਾਈ.ਸੀ ਐਪਸ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ।

            ਇਸ ਮੌਕੇ ਸਵੀਪ ਟੀਮ ਮੈਂਬਰਾਂ ਤੋਂ ਇਲਾਵਾ ਇੰਸਟੀਚਿਊਟ ਦਾ ਸਟਾਫ਼ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ l

[wpadcenter_ad id='4448' align='none']