ਮਹਾਦੇਵ ਸੱਟੇਬਾਜ਼ੀ ਐਪ ਮਾਮਲੇ ‘ਚ ਮੁੰਬਈ SIT ਨੇ ਇਸ ਮਸ਼ਹੂਰ ਅਦਾਕਾਰ ਨੂੰ ਕੀਤਾ ਗ੍ਰਿਫ਼ਤਾਰ

Mahadev betting app matters

Mahadev betting app matters

ਮੁੰਬਈ- ਮੁੰਬਈ ਸਾਈਬਰ ਸੈਲ ਦੇ ਵਿਸ਼ੇਸ਼ ਜਾਂਚ ਟੀਮ ਨੇ ਮਹਾਦੇਵ ਸੱਟੇਬਾਜ਼ੀ ਐਪ ਮਾਮਲੇ ਵਿਚ ਅਭਿਨੇਤਾ ਸਾਹਿਲ ਖਾਨ ਨੂੰ ਛੱਤੀਸਗੜ੍ਹ ਤੋਂ ਹਿਰਾਸਤ ‘ਚ ਲਿਆ ਹੈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਬੰਬਈ ਹਾਈ ਕੋਰਟ ਨੇ ਉਨ੍ਹਾਂ ਦੀ ਮੋਹਰੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਛੱਤੀਸਗੜ੍ਹ ਦੇ ਜਗਦਲਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ। ਵਿਸ਼ੇਸ਼ ਜਾਂਚ ਟੀਮ (SIT) ਨੇ ਹਾਲ ਹੀ ਵਿਚ ਖਾਨ ਤੋਂ ਇਸ ਮਾਮਲੇ ਵਿਚ ਪੁੱਛਗਿੱਛ ਕੀਤੀ ਸੀ। 

SIT ਵਿਵਾਦਪੂਰਨ ਮਹਾਦੇਵ ਸੱਟੇਬਾਜ਼ੀ ਐਪ ਦੇ ਪ੍ਰਮੋਟਰਾਂ ਅਤੇ ਸੂਬੇ ਵਿਚ ਕੁਝ ਵਿੱਤੀ ਅਤੇ ਰਿਅਲ ਅਸਟੇਟ ਕੰਪਨੀਆਂ ਵਿਚਾਲੇ ਗੈਰ-ਕਾਨੂੰਨੀ ਲੈਣ-ਦੇਣ ਦੇ ਸਬੰਧ ਵਿਚ ਜਾਂਚ ਕਰ ਰਹੀ ਹੈ। ਪੁਲਸ ਵਲੋਂ ਇਸ ਮਾਮਲੇ ਵਿਚ ਦਰਜ FIR ਮੁਤਾਬਕ ਇਹ ਘਪਲਾ ਕਰੀਬ 15,000 ਕਰੋੜ ਰੁਪਏ ਦਾ ਹੈ। ਪੁਲਸ ਨੇ ਦੱਸਿਆ ਕਿ ਖਾਨ ਅਤੇ 31 ਹੋਰ ਵਿਅਕਤੀਆਂ ਖਿਲਾਫ਼ ਜਾਂਚ ਜਾਰੀ ਹੈ, ਜਿਸ ਦੇ ਤਹਿਤ ਉਨ੍ਹਾਂ ਦੇ ਬੈਂਕ ਖਾਤਿਆਂ, ਮੋਬਾਇਲ ਫੋਨ, ਲੈਪਟਾਪ ਅਤੇ ਹੋਰ ਤਕਨੀਕੀ ਯੰਤਰਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਹੁਣ ਤੱਕ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਜਾਂਚ ਜਾਰੀ ਹੈ। ‘ਸਟਾਈਲ’ ਅਤੇ ‘ਐਕਸਕਯੂਜ ਮੀ’ ਵਰਗੀਆਂ ਫਿਲਮਾਂ ਵਿਚ ਕੰਮ ਕਰ ਚੁੱਕੇ ਸਾਹਿਲ ਖਾਨ ਇਕ ਫਿਟਨੈੱਸ ਮਾਹਰ ਹਨ।

READ ALSO : ਖਡੂਰ ਸਾਹਿਬ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ , ਅੰਮ੍ਰਿਤਪਾਲ ਸਿੰਘ ਦੇ ਸਾਹਮਣੇ ਦੇਖੋ ਕਿਸਨੂੰ ਦਿੱਤੀ ਟਿਕਟ..

ਜ਼ਿਕਰਯੋਗ ਹੈ ਕਿ ਮਹਾਦੇਵ ਸੱਟੇਬਾਜ਼ੀ ਐਪ ‘ਤੇ ਮੁੰਬਈ ਦੀ ਮਾਟੁੰਗਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਦਰਜ ਕੀਤੀ ਗਈ ਇਸ FIR ‘ਚ ਅਣਪਛਾਤੇ ਲੋਕਾਂ ਸਮੇਤ 32 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜੋ ਇਸ ਘਪਲੇ ਵਿਚ ਸ਼ਾਮਲ ਹਨ। FIR ਵਿਚ ਪੰਜਾਬ ਦੇ ਲੁਧਿਆਣਾ ਅਤੇ ਜਲੰਧਰ ਨਾਲ ਜੁੜੇ ਕੁਝ ਲੋਕਾਂ ਦੇ ਨਾਂ ਵੀ ਹਨ। ਇਸ ਮਾਮਲੇ ‘ਚ ਬਣਾਈ ਗਈ SIT ਜਿਸ ਤਰ੍ਹਾਂ ਅਦਾਕਾਰ ਸਾਹਿਲ ਖਾਨ ਤੱਕ ਪਹੁੰਚੀ ਹੈ, ਉਸ ਨੂੰ ਦੇਖ ਕੇ ਲੱਗਦਾ ਹੈ ਕਿ ਇਸ ਮਾਮਲੇ ‘ਚ ਹੋਰ ਦੋਸ਼ੀ ਵੀ ਬਚਣ ਵਾਲੇ ਨਹੀਂ ਹਨ।

Mahadev betting app matters

[wpadcenter_ad id='4448' align='none']