ਕੈਨੇਡਾ ‘ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਫਲਸਤੀਨ ਬਦਮਾਸ਼ਾਂ ਦੇ ਵੱਲੋ ਛੇੜਛਾੜ
Maharaja Ranjit Singh ਕੈਨੇਡਾ ਦੇ ਬਰੈਂਪਟਨ ਸੂਬੇ ‘ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ‘ਤੇ ਕੁਝ ਫਲਸਤੀਨੀ ਬਦਮਾਸ਼ਾਂ ਵੱਲੋਂ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਮੁਲਜ਼ਮਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ’ਤੇ ਫਲਸਤੀਨ ਦਾ ਝੰਡਾ ਵੀ ਲਾ ਦਿੱਤਾ। ਇਸ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਇਸ ਨੂੰ ਲੈ ਕੇ ਬਹੁਤ ਚਰਚਾ […]
Maharaja Ranjit Singh
ਕੈਨੇਡਾ ਦੇ ਬਰੈਂਪਟਨ ਸੂਬੇ ‘ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ‘ਤੇ ਕੁਝ ਫਲਸਤੀਨੀ ਬਦਮਾਸ਼ਾਂ ਵੱਲੋਂ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਮੁਲਜ਼ਮਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ’ਤੇ ਫਲਸਤੀਨ ਦਾ ਝੰਡਾ ਵੀ ਲਾ ਦਿੱਤਾ।
ਇਸ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਇਸ ਨੂੰ ਲੈ ਕੇ ਬਹੁਤ ਚਰਚਾ ਹੋ ਰਹੀ ਹੈ। ਇਹ ਵੀਡੀਓ ਕੈਨੇਡੀਅਨ ਪੱਤਰਕਾਰ ਨੇ ਸ਼ੇਅਰ ਕੀਤੀ ਹੈ। ਪੱਤਰਕਾਰ ਨੇ ਇਸ ਕਾਰੇ ਨੂੰ ਅੰਜਾਮ ਦੇਣ ਵਾਲੇ ਬਦਮਾਸ਼ਾਂ ਨੂੰ ਜੇਹਾਦੀ ਕਹਿ ਕੇ ਸੰਬੋਧਨ ਕੀਤਾ ਹੈ।
ਵਾਇਰਲ ਹੋ ਰਿਹਾ ਵੀਡੀਓ ਕਰੀਬ 37 ਸੈਕਿੰਡ ਦਾ ਹੈ ਜਿਸ ‘ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ‘ਤੇ ਸਵਾਰ ਦੋ ਨੌਜਵਾਨ ਆਪਣੇ ਘੋੜੇ ‘ਤੇ ਫਲਸਤੀਨ ਦਾ ਝੰਡਾ ਲਹਿਰਾ ਰਹੇ ਹਨ। ਦੋਵਾਂ ਨੌਜਵਾਨਾਂ ਨੇ ਮੂੰਹ ਢਕੇ ਹੋਏ ਸਨ ਅਤੇ ਹੇਠਾਂ ਕਈ ਲੋਕ ਖੜ੍ਹੇ ਸਨ। ਇਸ ਦੇ ਨਾਲ ਹੀ ਮਹਾਰਾਜਾ ਰਣਜੀਤ ਸਿੰਘ ਦੇ ਘੋੜੇ ‘ਤੇ ਇੱਕ ਵਿਅਕਤੀ ਨੂੰ ਕੱਪੜਾ ਬੰਨ੍ਹਦੇ ਦੇਖਿਆ ਗਿਆ।
These Radical activist Jihadists will stop at nothing. Here they are defacing the statue of Sher E Punjab Maharaja Ranjit Singh with their flag and keffiyeh.
— Patshahi Misl (@patshahimisl) September 28, 2024
Which Sikhs are going to hold these Jihadists accountable? pic.twitter.com/dMK0SG2uvv
Read Also : ਇੱਕ ਹੋਰ ਪੰਜਾਬ ਦੀ ਧੀ ਨੇ ਵਿਦੇਸ਼ ‘ਚ ਗੱਡੇ ਝੰਡੇ , ਟੋਰਾਂਟੋ ਪੁਲਿਸ ‘ਚ ਹੋਈ ਭਰਤੀ
ਕਈ ਲੋਕਾਂ ਨੇ ਪੂਰੀ ਘਟਨਾ ਦੀ ਵੀਡੀਓ ਵੀ ਬਣਾਈ ਹੈ। ਪੂਰੇ ਮਾਮਲੇ ਦੀ ਜਾਣਕਾਰੀ ਕੈਨੇਡਾ ਦੀ ਪੁਲਿਸ ਨੂੰ ਦੇ ਦਿੱਤੀ ਗਈ ਹੈ। ਹੁਣ ਕੈਨੇਡੀਅਨ ਪੁਲਿਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਸ ਮਾਮਲੇ ‘ਚ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
Maharaja Ranjit Singh

