ਪੰਜਾਬ ਦੀਆਂ ਗਊਸ਼ਾਲਾਵਾਂ ਨੂੰ ਸੁੰਦਰ ਤੇ ਆਧੁਨਿਕ ਢੰਗ ਨਾਲ ਚਲਾਉਣ ਲਈ ਕੀਤੇ ਜਾ ਰਹੇ ਹਨ ਵੱਡੇ ਉਪਰਾਲੇ : ਅਸ਼ੋਕ ਕੁਮਾਰ ਲੱਖਾ

ਬਠਿੰਡਾ, 31 ਜੁਲਾਈ : ਸੂਬਾ ਸਰਕਾਰ ਵੱਲੋਂ ਪੰਜਾਬ ਦੀਆਂ ਗਊਸ਼ਾਲਾਵਾਂ ਨੂੰ ਸੁੰਦਰ ਤੇ ਆਧੁਨਿਕ ਢੰਗ ਨਾਲ ਚਲਾਉਣ ਦੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ ਨੇ ਬਠਿੰਡਾ ਜ਼ਿਲ੍ਹੇ ਅਧੀਨ ਪੈਂਦੀ ਹਰਰਾਏਪੁਰ ਗਊਸ਼ਾਲਾ ਦਾ ਦੌਰਾ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਲਵਜੀਤ ਕਲਸੀ ਤੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟ ਡਾ ਜੇਪੀ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਆਪਣੇ ਦੌਰੇ ਦੌਰਾਨ ਚੇਅਰਮੈਨ ਅਸ਼ੋਕ ਕੁਮਾਰ ਲੱਖਾ ਨੇ ਹਰਰਾਏਪੁਰ ਗਊਸ਼ਾਲਾ ’ਚ ਚੱਲ ਰਹੇ ਕੰਮ ਦਾ ਬਰੀਕੀ ਨਾਲ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਗਊਸ਼ਾਲਾ ਨੂੰ ਸਹੀ ਤਰੀਕੇ ਨਾਲ ਚਲਾਉਣ ਬਾਰੇ ਗੱਲਬਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਗਊਸ਼ਾਲਾ ਨੂੰ ਸਹੀ ਤਰੀਕੇ ਨਾਲ ਚਲਾਉਣ ਦੇ ਆਦੇਸ਼ ਦਿੱਤੇ ਤਾਂ ਜੋਂ ਗਊਆਂ ਦੀ ਦੇਖਭਾਲ ਨੂੰ ਸਹੀ ਤਰੀਕੇ ਨਾਲ ਕੀਤੀ ਜਾ ਸਕੇ।

ਇਸ ਮੌਕੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਗਊਸ਼ਾਲਾਵਾਂ ਨੂੰ ਵਧੀਆ ਤੇ ਸੁਚੱਜੇ ਤਰੀਕੇ ਨਾਲ ਚਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਵੀ ਗਊਸ਼ਾਲਾਵਾਂ ਵਿੱਚ ਕਮੀਆਂ ਹਨ ਉਨ੍ਹਾਂ ਨੂੰ ਸਰਕਾਰ ਆਪਣੇ ਤਰੀਕੇ ਨਾਲ ਸਹੀ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਵੀ ਗਊਸ਼ਾਲਾਵਾਂ ਦੇ ਬਿਜਲੀ ਦੇ ਬਿੱਲ ਮਾਫ ਕੀਤੇ ਗਏ ਹਨ ਅਤੇ ਅੱਗੇ ਵੀ ਇਸ ਤਰ੍ਹਾਂ ਦੇ ਹੋਰ ਉਪਰਾਲੇ ਜਾਰੀ ਰਹਿਣਗੇ। 

[wpadcenter_ad id='4448' align='none']