Friday, December 27, 2024

ਨਿਯਮਿਤ ਟੀਕਾਕਰਣ ਸੂਚੀ ਅਨੁਸਾਰ ਬੱਚਿਆਂ ਅਤੇ ਗਰਭਵਤੀਆਂ ਦੇ ਸਮੇਂ ਸਿਰ ਟੀਕਾਕਰਣ ਜਰੂਰ ਕਰਵਾਓ: ਡਾ ਚੰਦਰ ਸ਼ੇਖਰ ਕੱਕੜ

Date:

ਫਾਜ਼ਿਲਕਾ, 15 ਮਈ

ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਦੀ ਦੇਖ ਰੇਖ ਵਿੱਚ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਨਿਯਮਿਤ ਟੀਕਾਕਰਣ ਮੁਹਿੰਮ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਡਾ ਚੰਦਰ ਸ਼ੇਖਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਫ਼ਤੇ ਦੇ ਹਰੇਕ ਬੁੱਧਵਾਰ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਸੈਂਟਰਾਂ ਤੇ ਬੱਚਿਆਂ ਤੇ ਗਰਭਵਤੀਆਂ ਦੀ ਰਜਿਸਟ੍ਰੇਸ਼ਨ ਅਤੇ ਟੀਕਾਕਰਣ ਕੀਤਾ ਜਾਂਦਾ ਹੈ। ਇਸ ਸਮੇਂ ਗਰਭਵਤੀ ਔਰਤਾਂ ਦੀ ਚੈਕਅੱਪ, ਖੂਨ ਅਤੇ ਭਾਰ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਖੂਨ ਦੀ ਘਾਟ ਪੂਰੀ ਕਰਨ ਲਈ ਗਰਭਵਤੀਆਂ ਅਤੇ ਬੱਚਿਆਂ ਨੂੰ ਆਇਰਨ ਅਤੇ ਫੋਲਿਕ ਐਸਿਡ ਦੀਆਂ ਗੋਲੀਆਂ ਵੀ ਵੰਡੀਆਂ ਜਾਂਦੀਆਂ ਹਨ। ਹਾਈ ਰਿਸਕ ਗਰਭਵਤੀਆਂ ਦੀ ਚੋਣ ਕਰਕੇ ਉਹਨਾਂ ਨੂੰ ਉਪਰਲੀਆਂ ਸਿਹਤ ਸੰਸਥਾਵਾਂ ਵਿੱਚ ਚੈਕਅੱਪ ਕਰਵਾਇਆ ਜਾਂਦਾ ਹੈ।

ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਮਮਤਾ ਦਿਵਸ ਦੌਰਾਨ ਟੀਕਾਕਰਣ ਕੀਤਾ ਗਿਆ। ਡਾ ਐਰਿਕ ਜਿਲ੍ਹਾ ਟੀਕਾਕਰਣ ਅਫ਼ਸਰ ਨੇ ਦੱਸਿਆ ਕਿ ਸਿਹਤ ਵਿਭਾਗ ਗਰਭਵਤੀ ਮਾਵਾਂ ਅਤੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਲਈ ਬਹੁਤ ਉਪਰਾਲੇ ਕਰ ਰਹੀ ਹੈ। ਇਨ੍ਹਾਂ ਮੁਹਿੰਮਾਂ ਵਿੱਚ ਮਾਰੂ ਬਿਮਾਰੀਆਂ ਦੇ ਖਾਤਮੇ ਲਈ ਗਰਭਵਤੀ ਮਾਵਾਂ ਅਤੇ ਬੱਚਿਆਂ ਦੇ ਟੀਕਾਕਰਣ ਕਰਕੇ ਬਿਮਾਰੀਆਂ ਤੋਂ ਸੁਰੱਖਿਅਤ ਕੀਤਾ ਜਾ ਰਿਹਾ ਹੈ।

ਵਿਨੋਦ ਖੁਰਾਣਾ ਅਤੇ ਦਿਵੇਸ਼ ਕੁਮਾਰ ਨੇ ਦੱਸਿਆ ਕਿ ਗਰਭਵਤੀਆਂ ਨੂੰ ਟੀਕਾਕਰਣ ਕਾਰਡ ਬਣਾ ਕੇ ਦਿੱਤਾ ਜਾਂਦਾ ਹੈ। ਉਸ ਕਾਰਡ ਵਿੱਚ ਸਮੇਂ ਸਮੇਂ ਗਰਭਵਤੀਆਂ ਅਤੇ ਬੱਚਿਆਂ ਨੂੰ ਲੱਗਣ ਵਾਲੇ ਟੀਕਿਆਂ ਦੀ ਸੂਚੀ ਅਤੇ ਸਮਾਂ ਲਿਖਿਆ ਹੁੰਦਾ ਹੈ। ਗਰਭ ਅਵਸਥਾ ਅਤੇ ਬੱਚੇ ਦੀ ਦੇਖਭਾਲ ਸਬੰਧੀ ਜਾਣਕਾਰੀ ਵੀ ਇਸ ਕਾਰਡ ਵਿੱਚ ਉਪਲਬਧ ਹੈ। ਸਾਰਾ ਟੀਕਾਕਰਣ ਅਤੇ ਦੇਖਭਾਲ ਇਸੇ ਕਾਰਡ ਵਿੱਚ ਦਿੱਤੀ ਸੂਚੀ ਅਨੁਸਾਰ ਹੀ ਕਰਵਾਇਆ ਜਾਵੇ। ਉਹਨਾਂ ਕਿਹਾ ਕਿ ਟੀਕਾਕਰਣ ਨਾਲ ਬੱਚਿਆਂ ਨੂੰ ਹਲਕਾ ਫੁਲਕਾ ਬੁਖਾਰ ਹੋ ਸਕਦਾ ਹੈ, ਇਸ ਤੋਂ ਘਬਰਾਉਣ ਦੀ ਲੋੜ ਨਹੀਂ ਹੈ।

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...