Malaika Arora Father Suicide Reason
ਮਸ਼ਹੂਰ ਅਦਾਕਾਰਾ ਮਲਾਇਕਾ ਅਰੋੜਾ ਦੇ ਪਿਤਾ ਅਨਿਲ ਅਰੋੜਾ ਨੇ ਬੁੱਧਵਾਰ ਸਵੇਰੇ ਕਰੀਬ 9 ਵਜੇ ਬਾਂਦਰਾ ਸਥਿਤ ਆਪਣੇ ਘਰ ‘ਆਇਸ਼ਾ’ ਦੀ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਇਸ ਮਾਮਲੇ ‘ਚ ਮੁੰਬਈ ਪੁਲਸ ਦਾ ਕਹਿਣਾ ਹੈ ਕਿ ਟੀਮ ਨੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਸ਼ੁਰੂਆਤੀ ਜਾਂਚ ਤੋਂ ਲੱਗਦਾ ਹੈ ਕਿ ਉਸ ਨੇ ਖੁਦਕੁਸ਼ੀ ਕੀਤੀ ਹੈ।
ਪੁਲਿਸ ਅਨੁਸਾਰ ਉਹ ਬੀਮਾਰ ਸੀ ਅਤੇ ਬਿਮਾਰੀ ਕਾਰਨ ਹੀ ਉਨ੍ਹਾਂ ਨੇ ਅਜਿਹਾ ਕਦਮ ਚੁੱਕਿਆ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਉਸ ਨੇ ਖੁਦਕੁਸ਼ੀ ਕਿਉਂ ਕੀਤੀ। ਉਨ੍ਹਾਂ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੋਸਟ ਮਾਰਟਮ ਦੀ ਰਿਪੋਰਟ ਵੀ ਅੱਜ ਸ਼ਾਮ ਤੱਕ ਆ ਜਾਵੇਗੀ। ਖਬਰਾਂ ਮੁਤਾਬਕ ਮਲਾਇਕਾ ਦੇ ਪਿਤਾ ਨੇ ਬੁੱਧਵਾਰ ਸਵੇਰੇ 9 ਵਜੇ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।
ਇਸ ਦੀ ਖਬਰ ਮਿਲਦੇ ਹੀ ਮੁੰਬਈ ਪੁਲਸ ਦੀ ਪੂਰੀ ਟੀਮ ਘਟਨਾ ਵਾਲੀ ਥਾਂ ‘ਤੇ ਪਹੁੰਚ ਗਈ। ਇਸ ਤੋਂ ਬਾਅਦ ਮਲਾਇਕਾ ਦੇ ਸਾਬਕਾ ਪਤੀ ਅਰਬਾਜ਼ ਖਾਨ ਆਪਣੇ ਪਿਤਾ ਸਲੀਮ ਖਾਨ ਅਤੇ ਸੋਹੇਲ ਖਾਨ ਦੇ ਨਾਲ ਬਾਂਦਰਾ ਸਥਿਤ ‘ਆਇਸ਼ਾ’ ਪਹੁੰਚੇ। ਘਟਨਾ ਵਾਲੀ ਥਾਂ ‘ਤੇ ਪਹੁੰਚੀ ਪੁਲਸ ਨੇ ਸਭ ਤੋਂ ਪਹਿਲਾਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਇਸ ਤੋਂ ਬਾਅਦ ਟੀਮ ਨੇ ਹਰ ਐਂਗਲ ਤੋਂ ਜਾਂਚ ਸ਼ੁਰੂ ਕਰ ਦਿੱਤੀ। ਪਿਤਾ ਦੇ ਦੇਹਾਂਤ ਤੋਂ ਬਾਅਦ ਮਲਾਇਕਾ ‘ਤੇ ਦੁੱਖ ਦਾ ਪਹਾੜ ਡਿੱਗ ਪਿਆ ਹੈ।
Read Also : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਦਿੱਤਾ ਸਪੱਸ਼ਟੀਕਰਨ
ਦੱਸ ਦੇਈਏ ਕਿ ਅਨਿਲ ਅਰੋੜਾ ਪਿਛਲੇ ਸਾਲ ਤੋਂ ਬਿਮਾਰ ਸਨ। ਪਿਛਲੇ ਸਾਲ ਵੀ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਅਨਿਲ ਅਰੋੜਾ ਪੰਜਾਬ ਦੇ ਫਾਜੀਕਾ ਜ਼ਿਲ੍ਹੇ ਦੇ ਰਹਿਣ ਵਾਲੇ ਸੀ। ਉਹ ਇੰਡੀਅਨ ਮਰਚੈਂਟ ਨੇਵੀ ਵਿੱਚ ਕੰਮ ਕਰਦੇ ਸੀ। ਇੱਕ ਪੰਜਾਬੀ ਹਿੰਦੂ ਪਰਿਵਾਰ ਵਿੱਚ ਪੈਦਾ ਹੋਏ ਅਨਿਲ ਅਰੋੜਾ ਨੇ ਈਸਾਈ ਧਰਮ ਦੇ ਜੋਇਸ ਪੋਲੀਕਾਰਪ ਨਾਲ ਵਿਆਹ ਕੀਤਾ ਸੀ। ਕਿਹਾ ਜਾਂਦਾ ਹੈ ਕਿ ਜਦੋਂ ਮਲਾਇਕਾ 11 ਸਾਲ ਦੀ ਸੀ ਤਾਂ ਉਸ ਦੇ ਮਾਤਾ-ਪਿਤਾ ਵੱਖ ਹੋ ਗਏ ਸਨ ਅਤੇ ਉਸ ਦੀ ਮਾਂ ਨੇ ਆਪਣੀਆਂ ਦੋ ਬੇਟੀਆਂ ਨੂੰ ਇਕੱਲਿਆਂ ਹੀ ਪਾਲਿਆ ਸੀ।
Malaika Arora Father Suicide Reason