42 ਏਕੜ ਚ ਝੋਨੇ ਦੀ ਸਿੱਧੀ ਬਿਜਾਈ ਕਰ ਰਿਹਾ ਹੈ ਮਲਕਾਣਾ ਦਾ ਕਿਸਾਨ ਜਗਰਾਜ ਸਿੰਘ

42 ਏਕੜ ਚ ਝੋਨੇ ਦੀ ਸਿੱਧੀ ਬਿਜਾਈ ਕਰ ਰਿਹਾ ਹੈ ਮਲਕਾਣਾ ਦਾ ਕਿਸਾਨ ਜਗਰਾਜ ਸਿੰਘ

ਬਠਿੰਡਾ, 16 ਜੁਲਾਈ : ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਜਾ ਰਹੀ ਸਕੀਮ ਕਿਸਾਨਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਸਕੀਮ ਤਹਿਤ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਬਸਿਡੀ ਦਿੱਤੀ ਜਾਂਦੀ ਹੈ। ਇਸ ਸਕੀਮ ਤੋਂ ਪ੍ਰੇਰਿਤ ਹੋ ਕੇ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਮਲਕਾਣਾ ਦਾ ਅਗਾਂਹਵਧੂ ਕਿਸਾਨ ਜਗਰਾਜ ਸਿੰਘ ਪੁੱਤਰ ਸੁਖਦੇਵ ਸਿੰਘ 42 ਏਕੜ […]

ਬਠਿੰਡਾ, 16 ਜੁਲਾਈ : ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਜਾ ਰਹੀ ਸਕੀਮ ਕਿਸਾਨਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਸਕੀਮ ਤਹਿਤ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਬਸਿਡੀ ਦਿੱਤੀ ਜਾਂਦੀ ਹੈ। ਇਸ ਸਕੀਮ ਤੋਂ ਪ੍ਰੇਰਿਤ ਹੋ ਕੇ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਮਲਕਾਣਾ ਦਾ ਅਗਾਂਹਵਧੂ ਕਿਸਾਨ ਜਗਰਾਜ ਸਿੰਘ ਪੁੱਤਰ ਸੁਖਦੇਵ ਸਿੰਘ 42 ਏਕੜ ਬਾਸਮਤੀ ਝੋਨੇ ਦੀ ਸਿੱਧੀ ਬਿਜਾਈ ਕਰਦਿਆਂ ਇਸ ਸਕੀਮ ਦਾ ਲਾਹਾ ਲੈ ਰਿਹਾ ਹੈ। ਜਦਕਿ ਪਹਿਲਾਂ ਇਹ ਕਿਸਾਨ ਕਈ ਸਾਲਾਂ ਤੋਂ ਖੇਤ ਨੂੰ ਕੱਦੂ ਕਰਨ ਉਪਰੰਤ ਝੋਨਾ ਲਗਾਉਂਦਾ ਆ ਰਿਹਾ ਸੀ।

ਪਿੰਡ ਮਲਕਾਣਾ ਵਿੱਚ ਲਗਾਏ ਕਿਸਾਨ ਕੈਂਪ ਰਾਹੀਂ ਉਕਤ ਕਿਸਾਨ ਨੂੰ ਜਦੋਂ ਇਸ ਸਕੀਮ ਬਾਰੇ ਪਤਾ ਲੱਗਿਆ ਤਾਂ ਕਿਸਾਨ ਵੱਲੋਂ ਖੇਤੀਬਾੜੀ ਵਿਭਾਗ ਨਾਲ ਸਿੱਧੀ ਬਿਜਾਈ ਕਰਨ ਲਈ ਤਾਲਮੇਲ ਕੀਤਾ ਗਿਆ ਤਾਂ ਏ.ਡੀ.ਓ. ਤਲਵੰਡੀ ਸਾਬੋ ਸ਼੍ਰੀ ਗੁਰਕੰਵਲ ਸਿੰਘ ਵੱਲੋਂ ਕਿਸਾਨ ਨੂੰ ਸਿੱਧੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਗਈ। ਤਕਨੀਕੀ ਜਾਣਕਾਰੀ ਦਿੰਦਿਆਂ ਕਿਸਾਨ ਨੂੰ ਝੋਨਾ ਸਿੱਧੀ ਬਿਜਾਈ ਰਾਹੀਂ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਜਿਸ ਤੋਂ ਬਾਅਦ ਕਿਸਾਨ ਵੱਲੋਂ 42 ਏਕੜ ਰਕਬੇ ਵਿੱਚ ਬਾਸਮਤੀ 1718 ਕਿਸਮ ਦੀ ਸਿੱਧੀ ਬਿਜਾਈ ਕੀਤੀ ਗਈ।

ਵਿਭਾਗ ਦੇ ਮਾਹਿਰਾਂ ਅਨੁਸਾਰ ਸਿੱਧੀ ਬਿਜਾਈ ਵਾਲੀ ਬਾਸਮਤੀ ਵਿੱਚ ਝੰਡਾ ਰੋਗ ਬਹੁਤ ਘੱਟ ਆਉਂਦਾ ਹੈ, ਜਿਸ ਬਾਰੇ ਕਿਸਾਨ ਨੂੰ ਜਾਗਰੂਕ ਕੀਤਾ ਗਿਆ। ਕਿਸਾਨ ਵੱਲੋਂ ਸਿੱਧੀ ਬਿਜਾਈ ਵਾਲਾ ਝੋਨਾ ਕੱਟਣ ਤੋਂ ਬਾਅਦ ਇਸ ਦੀ ਰਹਿੰਦ-ਖੂੰਹਦ ਜ਼ਮੀਨ ਅੰਦਰ ਹੀ ਵਾਹ ਦਿੱਤੀ ਜਾਂਦੀ ਹੈ।

ਕਿਸਾਨ ਵੱਲੋਂ ਦੱਸਿਆ ਗਿਆ ਕਿ ਸਿੱਧੀ ਬਿਜਾਈ ਵਾਲੇ ਝੋਨੇ ਵਿੱਚ ਲਗਭਗ 20 ਫ਼ੀਸਦੀ ਪਾਣੀ ਦੀ ਘੱਟ ਜ਼ਰੂਰਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਮੇਰਾ ਝੋਨਾ ਦੇਖ ਕੇ ਪਿੰਡ ਮਲਕਾਣਾ ਦੇ ਕਈ ਹੋਰ ਕਿਸਾਨ ਜਿਵੇਂ ਕਿ ਲੀਲਾ ਸਿੰਘ, ਲਖਵਿੰਦਰ ਸਿੰਘ ਅਤੇ ਭਿੰਦਾ ਸਿੰਘ ਆਦਿ ਵੀ ਆਪਣੇ ਜ਼ਮੀਨ ਅੰਦਰ ਆਉਣ ਵਾਲੇ ਸਾਉਣੀ ਸੀਜਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਸਹਿਮਤ ਹੋ ਗਏ।

Tags:

Latest

ਵਿਧਾਇਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਪੂਰੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਹਰ ਪਿੰਡ ਲਈ ਰੋਜ਼ਾਨਾ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ: ਮਨੀਸ਼ ਸਿਸੋਦੀਆ
ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਗਵੰਤ ਸਿੰਘ ਮਾਨ ਸਰਕਾਰ 'ਬੇਅਦਬੀ' ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, 'ਆਪ' ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ
ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਰਸ ਮੇਲੇ ’ਚ ਪਹਿਰਾਵਾ ਪ੍ਰਦਰਸ਼ਨੀ ਦੇ ਮੁਕਾਬਲੇ ਕਰਵਾਏ