ਫਾਜਿਲਕਾ 24 ਜੂਨ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਅਤੇ ਜਿਲਾ ਐਪੀਡੀਮੋਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਪਿੰਡ ਹਸਤਾ ਕਲਾਂ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਮੌਕੇ ਐਸ ਆਈ ਕੰਵਲਜੀਤ ਸਿੰਘ ਬਰਾੜ ਨੇ ਇਕੱਠੇ ਹੋਏ ਲੋਕਾਂ ਨੂੰ ਮਲੇਰੀਆ ਬੁਖਾਰ ਦੇ ਲੱਛਣਾਂ ਅਤੇ ਬਚਾਅ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਲੋਕਾਂ ਨੂੰ ਘਰਾਂ ਅੰਦਰ ਪਾਣੀ ਨਾ ਖੜਾ ਹੋਣ ਦੇਣ ਬਾਰੇ ਜਾਗਰੂਕ ਕੀਤਾ। ਇਹ ਮੱਛਰ ਖੜੇ ਸਾਫ ਅਤੇ ਗੰਦੇ ਪਾਣੀ ਵਿੱਚ ਪੈਦਾ ਹੁੰਦਾ ਹੈ ।ਇਹ ਮਾਦਾ ਐਨੋਫਲੀਜ ਮੱਛਰ ਰਾਤ ਸਮੇਂ ਕੱਟਦਾ ਹੈ। ਮਲੇਰੀਆ ਦੇ ਲੱਛਣ ਤੇਜ ਬੁਖਾਰ,ਸਿਰ ਦਰਦ, ਘਬਰਾਹਟ ਉਲਟੀਆਂ, ਕਾਂਬਾ ਲੱਗਣਾ ਬੁਖਾਰ ਉਤਰਨ ਤੇ ਸਰੀਰ ਨੂੰ ਪਸੀਨਾ ਆਉਂਦਾ ਹੈ। ਮਲੇਰੀਆ ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਾਮੋਲ ਦੀ ਗੋਲੀ ਲੈਣੀ ਚਾਹੀਦੀ ਹੈ। ਮਰੀਜ਼ ਨੂੰ ਮੱਛਰ ਜਾਲੀ ਵਿੱਚ ਰਹਿਣਾ ਚਾਹੀਦਾ ਹੈ। ਮਲੇਰੀਆ ਬੁਖਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਸਿਹਤ ਕਰਮਚਾਰੀ ਗੁਰਜੰਟ ਸਿੰਘ ਨੇ ਦੱਸਿਆ ਕਿ ਖੜ੍ਹੇ ਪਾਣੀ ਵਿੱਚ ਕਾਲਾ ਤੇਲ ਪਾਇਆ ਜਾਵੇ ਅਤੇ ਸਾਫ਼ ਪਾਣੀ ਦੇ ਸੋਮਿਆਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ।ਸੌਣ ਸਮੇਂ ਮੱਛਰ ਜਾਲੀ ਦੀ ਵਰਤੋਂ ਕੀਤੀ ਜਾਵੇ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕੀਤੀ ਜਾਵੇ। ਇਸ ਮੌਕੇ ਪਾਵਨ ਕੁਮਾਰ ,ਪੂਜਾ ਰਾਣੀ, ਰੋਹਿਤ ਕੁਮਾਰ , ਰਜਨੀ ਬਾਲਾ, ਅਨੀਤਾ ਰਾਣੀ ਅਤੇ ਸਮੂਹ ਪਿੰਡ ਵਾਸੀ ਹਾਜ਼ਰ ਸਨ।
ਪਿੰਡ ਹਸਤਾ ਕਲਾਂ ਵਿਖੇ ਲਗਾਇਆ ਗਿਆ ਮਲੇਰੀਆ ਜਾਗਰੂਕਤਾ ਕੈਂਪ
Date: