Saturday, December 28, 2024

ਸੂਬੇ ‘ਚ ਪੋਸ਼ਣ ਮਾਹ 30 ਸਤੰਬਰ ਤੱਕ ਜਾਵੇਗਾ ਮਨਾਇਆ

Date:

ਚੰਡੀਗੜ੍ਹ, 6 ਸਤੰਬਰ

Malnourished children ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸਤੰਬਰ ਮਹੀਨੇ ਨੂੰ ਪੋਸ਼ਣ ਮਾਹ ਵਜੋਂ ਮਨਾਇਆ ਜਾ ਰਿਹਾ ਹੈ। 

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੋਸ਼ਣ ਮਾਹ ਕੁਪੋਸ਼ਣ ਦੇ ਵੱਧ ਸ਼ਿਕਾਰ (ਐਸਏਐਮ) ਅਤੇ ਅੰਸ਼ਕ ਤੌਰ ‘ਤੇ ਕੁਪੋਸ਼ਣ ਦੇ ਸ਼ਿਕਾਰ (ਐਮਏਐਮ) ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ‘ਤੇ ਧਿਆਨ ਕੇਂਦ੍ਰਿਤ ਕਰਨ ਨਾਲ ਸਬੰਧਤ ਹੈ। ਪੋਸ਼ਣ ਅਭਿਆਨ ਗਰਭਵਤੀ ਔਰਤਾਂ, ਦੁੱਧ ਚੁੰਘਾਉਣ ਵਾਲੀਆਂ ਮਾਵਾਂ, ਕਿਸ਼ੋਰ ਲੜਕੀਆਂ ਅਤੇ 6 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ ਪੋਸ਼ਣ ਸਬੰਧੀ ਨਤੀਜਿਆਂ ਨੂੰ ਸੰਪੂਰਨ ਰੂਪ ਵਿੱਚ ਬਿਹਤਰ ਬਣਾਉਣ ਦਾ ਯਤਨ ਕਰਦਾ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਹੀਨਾ ਭਰ ਚੱਲਣ ਵਾਲੀ ਇਸ ਮੁਹਿੰਮ ਨੂੰ ਵੱਡੇ ਪੱਧਰ ‘ਤੇ ਚਲਾਉਣ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸਿਹਤ ਤੇ ਪਰਿਵਾਰ ਅਤੇ ਆਰ.ਬੀ.ਐਸ.ਕੇ., ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਕੂਲ ਸਿੱਖਿਆ ਵਿਭਾਗ, ਮੱਛੀ ਪਾਲਣ ਵਿਭਾਗ, ਖੇਤੀਬਾੜੀ ਵਿਭਾਗ, ਹੁਨਰ ਵਿਕਾਸ ਵਿਭਾਗ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਖੇਤਰੀ ਸਟਾਫ਼ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ।

READ ALSO :ਕੀ ਹੁਣ ਦੇਸ਼ ਦੇ ਨਾਮ ਬਦਲੇਗੀ ਮੋਦੀ ਸਰਕਾਰ: G-20 ਦੇ ਸੱਦੇ ਪੱਤਰ ‘ਤੇ ਲਿਖਿਆ President of Bharat

ਉਨ੍ਹਾਂ ਕਿਹਾ ਕਿ ਇਸ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦਾ ਸਟਾਫ ਆਂਗਣਵਾੜੀ ਵਰਕਰਾਂ, ਹੈਲਪਰਾਂ, ਸੁਪਰਵਾਈਜ਼ਰਾਂ ਅਤੇ ਸੀਡੀਪੀਓਜ਼ ਵੱਲੋਂ ਐਨ.ਜੀ.ਓਜ਼, ਆਸ਼ਾ ਵਰਕਰਾਂ, ਏਐਨਐਮਜ਼, ਖੇਤੀਬਾੜੀ ਸਭਾਵਾਂ, ਸਹਿਕਾਰੀ ਸਭਾਵਾਂ, ਸਵੈ-ਸਹਾਇਤਾ ਸਮੂਹਾਂ, ਯੂਥ ਕਲੱਬਾਂ ਆਦਿ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ।

ਮੰਤਰੀ ਨੇ ਦੱਸਿਆ ਕਿ ਪੋਸ਼ਣ ਮਾਹ ਦੌਰਾਨ ਮਾਂ ਦਾ ਦੁੱਧ ਚੁੰਘਾਉਣਾ ਅਤੇ ਸੰਪੂਰਨ ਖੁਰਾਕ ਦੇਣਾ, ਸਵਸਥ ਬਾਲਕ ਸਪ੍ਰਧਾ, ਪੋਸ਼ਣ ਵੀ ਪੜ੍ਹਾਈ ਵੀ, ਮਿਸ਼ਨ ਲਾਈਫ ਦੁਆਰਾ ਪੋਸ਼ਣ ਵਿੱਚ ਸੁਧਾਰ ਕਰਨਾ, ਮੇਰੀ ਮਿੱਟੀ ਮੇਰਾ ਦੇਸ਼, ਕਬਾਇਲੀ ਲੋਕਾਂ ਵਿੱਚ ਪੋਸ਼ਣ ਜਾਗਰੂਕਤਾ ਫੈਲਾਉਣਾ ਅਤੇ ਟੈਸਟ, ਟ੍ਰੀਟ, ਟਾਕ ਅਨੀਮੀਆ ਵਿਸ਼ਿਆਂ ‘ਤੇ ਕੇਂਦਰਿਤ ਗਤੀਵਿਧੀਆਂ ‘ਤੇ ਵਿਚਾਰ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅਨੀਮੀਆ ਅਤੇ ਢੁਕਵੀਂ ਸਾਫ-ਸਫਾਈ ਬਾਰੇ ਜਾਗਰੂਕਤਾ ਫੈਲਾਉਣ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਦਾ ਉਦੇਸ਼ ਉਹਨਾਂ ਨੂੰ ਕਸਰਤ ਅਤੇ ਵਾਤਾਵਰਣ ਸੁਧਾਰ ਦੇ ਨਾਲ-ਨਾਲ ਸਿਹਤਮੰਦ ਅਤੇ ਪੌਸ਼ਟਿਕ ਖੁਰਾਕ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ।Malnourished children

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੋਸ਼ਣ ਅਭਿਆਨ ਪੰਜਾਬ ਵਿੱਚ ਕੁਪੋਸ਼ਣ ਦੀ ਸਮੱਸਿਆ ਨੂੰ ਹੱਲ ਕਰਨ ਅਤੇ ਬੱਚਿਆਂ ਤੇ ਮਾਵਾਂ ਦੀ ਨਰੋਈ ਸਿਹਤ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਗਤੀਵਿਧੀਆਂ, ਵਰਕਸ਼ਾਪਾਂ ਅਤੇ ਪਹਿਲਕਦਮੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਜਾਵੇਗਾ।  ਇੱਕ-ਦੂਜੇ ਦੇ ਸਹਿਯੋਗ ਨਾਲ ਇਨ੍ਹਾਂ ਬੱਚਿਆਂ ਦੇ ਜੀਵਨ ਵਿੱਚ ਮਹੱਤਵਪੂਰਨ ਸੁਧਾਰ ਲਿਆ ਕੇ ਪੰਜਾਬ ਦੇ ਸੁਨਿਹਰੀ ਭਵਿੱਖ ਵਿੱਚ ਯੋਗਦਾਨ ਪਾ ਸਕਦੇ ਹਾਂ।Malnourished children

Share post:

Subscribe

spot_imgspot_img

Popular

More like this
Related

 ਫ਼ਸਲਾਂ ਲਈ ਬਾਰਿਸ਼ ਘਿਓ ਦੀ ਤਰ੍ਹਾਂ ਲੱਗੀ- ਮੁੱਖ ਖੇਤੀਬਾੜੀ ਅਫ਼ਸਰ

ਮੋਗਾ 28 ਦਸੰਬਰ ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰ...

ਸਕੂਲ ਵੈਨ ਉਡੀਕ ਰਹੀਆਂ ਵਿਦਿਆਰਥਣਾ ਕੋਲ ਗੱਡੀ ਰੋਕ ਕੇ ਅਚਨਚੇਤ ਪੁੱਜੇ ਸਪੀਕਰ ਸੰਧਵਾਂ

ਕੋਟਕਪੂਰਾ, 28 ਦਸੰਬਰ (         ) :- ਮਿਲਾਪੜੇ ਸੁਭਾਅ ਦੇ ਮੰਨੇ ਜਾਂਦੇ...

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜ ਪ੍ਰਸੰਸਾਯੋਗ : ਸਪੀਕਰ ਸੰਧਵਾਂ

ਕੋਟਕਪੂਰਾ, 28 ਦਸੰਬਰ (         ) :- ਬੱਚਿਆਂ ਤੇ ਨੌਜਵਾਨਾ ਨੂੰ ਨਸ਼ਿਆਂ...