ਵਾਲ-ਵਾਲ ਬਚਿਆ CM ਮਮਤਾ ਬੈਨਰਜੀ ਦਾ ਹੈਲੀਕਾਪਟਰ, ਪਾਇਲਟ ਨੇ ਕਰਵਾਈ ਐਮਰਜੈਂਸੀ ਲੈਂਡਿੰਗ

ਉਨ੍ਹਾਂ ਨੇ ਦੱਸਿਆ ਕਿ ਬੈਨਰਜੀ ਜਲਪਾਈਗੁੜੀ ‘ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਨ ਤੋਂ ਬਾਅਦ ਬਾਗਡੋਗਰਾ ਹਵਾਈ ਅੱਡੇ ‘ਤੇ ਜਾ ਰਹੇ ਸੀ, ਜਦੋਂ ਉਨ੍ਹਾਂ ਦਾ ਹੈਲੀਕਾਪਟਰ ਬੈਕੁੰਠਪੁਰ ਦੇ ਜੰਗਲਾਂ ਉਪਰੋਂ ਉੱਡਦਾ ਹੋਇਆ ਖਰਾਬ ਮੌਸਮ ਵਾਲੇ ਖੇਤਰ ‘ਚ ਪਹੁੰਚ ਗਿਆ mamata banerjee helicopter emergency landing

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਹੈਲੀਕਾਪਟਰ ਨੇ ਖਰਾਬ ਮੌਸਮ ਕਾਰਨ ਮੰਗਲਵਾਰ ਨੂੰ ਸਿਲੀਗੁੜੀ ਨੇੜੇ ਸੇਵੋਕ ਏਅਰਬੇਸ ‘ਤੇ ਐਮਰਜੈਂਸੀ ਲੈਂਡਿੰਗ (mamata banerjee helicopter emergency landing) ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ।

also read : ਵਿਸ਼ਵ ਕੱਪ ਦਾ ਸ਼ਡਿਊਲ ਜਾਰੀ, 

ਉਨ੍ਹਾਂ ਨੇ ਦੱਸਿਆ ਕਿ ਬੈਨਰਜੀ ਜਲਪਾਈਗੁੜੀ ‘ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਨ ਤੋਂ ਬਾਅਦ ਬਾਗਡੋਗਰਾ ਹਵਾਈ ਅੱਡੇ ‘ਤੇ ਜਾ ਰਹੇ ਸੀ, ਜਦੋਂ ਉਨ੍ਹਾਂ ਦਾ ਹੈਲੀਕਾਪਟਰ ਬੈਕੁੰਠਪੁਰ ਦੇ ਜੰਗਲਾਂ ਉਪਰੋਂ ਉੱਡਦਾ ਹੋਇਆ ਖਰਾਬ ਮੌਸਮ ਵਾਲੇ ਖੇਤਰ ‘ਚ ਪਹੁੰਚ ਗਿਆ। ਇੱਕ ਅਧਿਕਾਰੀ ਨੇ ‘ਪੀਟੀਆਈ-ਭਾਸ਼ਾ’ ਨੂੰ ਦੱਸਿਆ, ‘ਇੱਥੇ ਬਹੁਤ ਜ਼ਿਆਦਾ ਮੀਂਹ ਪੈ ਰਿਹਾ ਹੈ ਅਤੇ ਪਾਇਲਟ ਨੇ ਐਮਰਜੈਂਸੀ ਵਿੱਚ ਹੈਲੀਕਾਪਟਰ ਨੂੰ ਲੈਂਡ ਕਰਨ ਦਾ ਫੈਸਲਾ ਕੀਤਾ।’

ਉਨ੍ਹਾਂ ਕਿਹਾ ਕਿ ਇਸ ਘਟਨਾਕ੍ਰਮ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਸੀ ਕਿ ਬੈਨਰਜੀ ਬਾਗਡੋਗਰਾ ਹਵਾਈ ਅੱਡੇ ਤੱਕ ਸੜਕੀ ਯਾਤਰਾ ਕਰਨਗੇ ਅਤੇ ਉਥੋਂ ਕੋਲਕਾਤਾ ਲਈ ਫਲਾਈਟ ਲੈ ਕੇ ਜਾਣਗੇ। ਮੁੱਖ ਮੰਤਰੀ ਬੈਨਰਜੀ ਪੰਚਾਇਤੀ ਚੋਣਾਂ ਲਈ ਸੂਬੇ ਦੇ ਉੱਤਰੀ ਹਿੱਸੇ ਦੇ ਕਈ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਸੂਬੇ ਵਿੱਚ ਪੰਚਾਇਤੀ ਚੋਣਾਂ ਲਈ 8 ਜੁਲਾਈ ਨੂੰ ਵੋਟਾਂ ਪੈਣਗੀਆਂ। mamata banerjee helicopter emergency landing

ਦੱਸ ਦੇਈਏ ਕਿ ਪੱਛਮੀ ਬੰਗਾਲ ਵਿੱਚ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਲਈ ਮਮਤਾ ਬੈਨਰਜੀ ਰੈਲੀ ਕਰ ਰਹੀ ਹੈ। ਇਨ੍ਹਾਂ ਪੰਚਾਇਤੀ ਚੋਣਾਂ ਦੌਰਾਨ ਹਿੰਸਾ ਅਤੇ ਹੰਗਾਮੇ ਦੀਆਂ ਕਈ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ

[wpadcenter_ad id='4448' align='none']