ਮਮਦੋਟ ਮਾਰਕੀਟ ਕਮੇਟੀ ਅਧੀਨ ਪੈਂਦੀਆਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਨਾ ਹੋਣ ਕਰਕੇ ਲੱਗੇ ਮੰਡੀਆਂ ਵਿੱਚ ਲੱਗੇ ਝੋਨੇ ਦੇ ਅੰਬਾਰ

Date:

Mamdot Market Committe:

ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਬਲਾਕ ਲੱਖੋ ਕਿ ਬਹਿਰਾਮ ਦੇ ਪ੍ਰਧਾਨ ਸਰਦਾਰ ਨਿਰਵੈਰ ਸਿੰਘ ਕਿਲੀ ਅਤੇ ਜਨਰਲ ਸਕੱਤਰ ਸਰਪੰਚ ਸਾਰਜ ਸਿੰਘ ਸੰਧੂ ਨੇ ਸਰਕਾਰ ਤੋਂ ਝੋਨੇ ਦੀ ਮੰਡੀਆਂ ਵਿੱਚੋਂ ਜਲਦੀ ਲਿਫਟਿੰਗ ਦੀ ਕੀਤੀ ਮੰਗ

ਮਮਦੋਟ ਤੋ ਪੱਤਰਕਾਰ ਲਛਮਣ ਸਿੰਘ ਸੰਧੂ

ਪੰਜਾਬ ਸਰਕਾਰ ਵੱਲੋਂ ਇਸ ਵਾਰ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਸੀ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨਾ ਵੇਚਣ ਦੀ ਕੋਈ ਦਿਕੱਤ ਨਹੀਂ ਆਉਣ ਦਿੱਤੀ ਜਾਵੇਗੀ ਪਰ ਝੋਨੇ ਦਾ ਸੀਜ਼ਨ ਸ਼ੁਰੂ ਹੁੰਦਿਆਂ ਹੀ ਕਿਸਾਨਾਂ ਨੂੰ ਮੰਡੀਆਂ ਵਿੱਚ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਨਾ ਹੋਣ ਕਰਕੇ ਮੰਡੀਆਂ ਵਿੱਚ ਝੋਨੇ ਦੇ ਅੰਬਾਰ ਲੱਗ ਗਏ ਹਨ ਜਿਸ ਤੋ ਆੜਤੀਏ ਅਤੇ ਕਿਸਾਨ ਬਹੁਤ ਪ੍ਰੇਸ਼ਾਨ ਹਨ ਇਸ ਸਬੰਧੀ ਅੱਜ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਬਲਾਕ ਲੱਖੋ ਕਿ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਨੇ ਮੰਡੀਆਂ ਵਿੱਚ ਜਾ ਕਿ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸਕਲਾਂ ਸੁਣੀਆਂ ਅਤੇ ਇਹਨਾਂ ਮੁਸ਼ਕਲਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਅਤੇ ਜਨਰਲ ਸਕੱਤਰ ਨੇ ਕਿਹਾ ਹੈ ਕਿ ਕਿਸਾਨਾਂ ਦੀਆਂ ਸਮੱਸਿਆਂਵਾਂ ਵੱਲ ਸਰਕਾਰ ਨੂੰ ਤੁਰੰਤ ਧਿਆਨ ਦੇਣਾ ਚਾਹੀਦਾ ਹੈ ਨਹੀਂ ਤਾਂ ਭਾਰਤੀ ਕਿਸਾਨ ਯੂਨੀਅਨ ਪੰਜਾਬ ,ਇਸ ਸਰਕਾਰ ਵਿਰੁੱਧ ਵੱਡਾ ਸਘੰਰਸ਼ ਵਿੱਢੇਗੀ Mamdot Market Committe:

ਇਹ ਵੀ ਪੜ੍ਹੋ; ਪੰਜਾਬ ਪੁਲਿਸ ਦੀ AGTF ਵਲੋਂ ਲਾਰੇਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ…

ਜ਼ਿਲ੍ਹਾ ਫਿਰੋਜ਼ਪੁਰ ਦੇ ਅਧੀਨ ਪੈਂਦੀ ਮਾਰਕੀਟ ਕਮੇਟੀ ਮਮਦੋਟ ਦੇ ਅਧੀਨ ਪੈਂਦੀਆਂ ਦਾਣਾ ਮੰਡੀਆਂ ,ਲੱਖੋ ਕਿ ਬਹਿਰਾਮ, ਮੁੱਖ ਮੰਡੀ ਮਮਦੋਟ ਅਤੇ ਰੋਡੇ ਵਾਲਾ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਨਾ ਹੋਣ ਕਰਕੇ ਮੰਡੀਆਂ ਵਿੱਚ ਝੋਨੇ ਦੇ ਅੰਬਾਰ ਲੱਗੇ ਹੋਏ ਹਨ ਅਤੇ ਮੰਡੀਆਂ ਵਿੱਚ ਝੋਨਾ ਰੱਖਣ ਲਈ ਥਾਂ ਨਹੀਂ ਹੈ ਇਸ ਸਬੰਧੀ ਮਮਦੋਟ ਦੀ ਦਾਣਾ ਮੰਡੀ ਵਿੱਚ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਬਲਾਕ ਲੱਖੋ ਕਿ ਬਹਿਰਾਮ ਦੇ ਪ੍ਰਧਾਨ ਨਿਰਵੈਰ ਸਿੰਘ ਕਿਲੀ ਅਤੇ ਜਨਰਲ ਸਕੱਤਰ ਸਾਰਜ ਸਿੰਘ ਨੇ ਸਰਕਾਰ ਨੂੰ ਬੇਨਤੀ ਕੀਤੀ ਆ ਕਿ ਮੰਡੀਆਂ ਵਿੱਚੋਂ ਜਲਦੀ ਝੋਨੇ ਲਿਫਟਿੰਗ ਕੀਤੀ ਜਾਵੇ ਨਹੀਂ ਤਾ ਭਾਰਤੀ ਕਿਸਾਨ ਯੂਨੀਅਨ ਪੰਜਾਬ ਸੂਬਾ ਪ੍ਰਧਾਨ ਸਰਦਾਰ ਫੁਰਮਾਨ ਸਿੰਘ ਸੰਧੂ ਦੀ ਅਗਵਾਈ ਵਿੱਚ ਫਿਰੋਜ਼ਪੁਰ ਫਾਜ਼ਿਲਕਾ ਰੋਡ ਤੇ ਧਰਨਾ ਲਾਉਣ ਲਈ ਮਜਬੂਰ ਹੋਵੇਗੀ Mamdot Market Committe:

Share post:

Subscribe

spot_imgspot_img

Popular

More like this
Related