Mandy Takhar ਦੇ ਵਿਆਹ ਦੀਆਂ ਤਿਆਰੀਆਂ ਹੋਈਆਂ ਸ਼ੁਰੂ, ਹਲਦੀ ਦੀਆਂ ਤਸਵੀਰਾਂ ਆਈਆਂ ਸਾਹਮਣੇ

Date:

Mandy Takhar Wedding

ਪੰਜਾਬੀ ਅਦਾਕਾਰਾ ਮੈਂਡੀ ਤੱਖਰ ਇੰਨੀਂ ਦਿਨੀਂ ਖੂਬ ਸੁਰਖੀਆਂ ‘ਚ ਬਣੀ ਹੋਈ ਹੈ। ਅਦਾਕਾਰਾ ਦਾ ਜਲਦ ਹੀ ਵਿਆਹ ਹੋਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਉਸ ਦੇ ਵਿਆਹ ਦੇ ਫੰਕਸ਼ਨ ਵੀ ਸ਼ੁਰੂ ਹੋ ਗਏ ਹਨ।

ਹਾਲ ਹੀ ‘ਚ ਅਦਾਕਾਰਾ ਦੀ ਹਲਦੀ ਰਸਮ ਵੀ ਹੋਈ ਸੀ, ਜਿਸ ਦੀਆਂ ਬੇਹੱਦ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਅਦਾਕਾਰਾ ਇਨ੍ਹਾਂ ਤਸਵੀਰਾਂ ‘ਚ ਬਹੁਤ ਦਿਲਕਸ਼ ਤੇ ਪਿਆਰੀ ਲੱਗ ਰਹੀ ਹੈ।

ਅਦਾਕਾਰਾ ਨੇ ਸਾਦਗੀ ਨਾਲ ਆਪਣੀ ਹਲਦੀ ਰਸਮ ਕੀਤੀ, ਜਿਸ ਵਿੱਚ ਉਸ ਦੇ ਕਰੀਬੀ ਤੇ ਪਰਿਵਾਰ ਵਾਲੇ ਹੀ ਸ਼ਾਮਲ ਹੋਏ।

ਅਦਾਕਾਰਾ ਨੇ ਇਸ ਦਰਮਿਆਨ ਹਲਕੇ ਪੀਲੇ ਰੰਗ ਦਾ ਸੂਟ ਪਹਿਨਿਆ ਹੋਇਆ ਹੈ। ਜਿਸ ‘ਚ ਉਹ ਕਾਫੀ ਜਚ ਰਹੀ ਹੈ। ਉਸ ਦੀਆਂ ਹਲਦੀ ਰਸਮ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ।

ਦੱਸ ਦਈਏ ਕਿ ਇਸ ਤੋਂ ਇੱਕ ਦਿਨ ਪਹਿਲਾਂ ਮੈਂਡੀ ਨੂੰ ਫਗਵਾੜਾ ;ਚ ਇੱਕ ਬੁਟੀਕ ‘ਚ ਸ਼ੌਪਿੰਗ ਕਰਦੇ ਦੇਖਿਆ ਗਿਆ ਸੀ। ਉਸ ਦਾ ਸ਼ੌਪਿੰਗ ਕਰਦੀ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਸੀ।

ਹਾਲ ਹੀ ‘ਚ ਉਸ ਨੇ ਆਪਣੇ ਵਿਆਹ ਦੇ ਕਾਰਡ ਵੀ ਵੰਡੇ ਹਨ। ਉਹ ਅਦਾਕਾਰ ਗੀਤਾਜ ਬਿੰਦਰੱਖੀਆ ਦੇ ਘਰ ਵਿਆਹ ਦਾ ਕਾਰਡ ਦੇਣ ਲਈ ਪਹੁੰਚੀ ਸੀ, ਇਸ ਦਾ ਵੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੀ।

ਦੱਸ ਦਈਏ ਕਿ ਮੈਂਡੀ ਸ਼ੇਖਰ ਨਾਮ ਦੇ ਸ਼ਖਸ ਨਾਲ ਮੈਰਿਜ ਕਰਨ ਜਾ ਰਹੀ ਹੈ। ਉਸ ਦੇ ਬਾਰੇ ਇੰਟਰਨੈੱਟ ‘ਤੇ ਜ਼ਿਆਦਾ ਜਾਣਕਾਰੀ ਉਪਲਬਧ ਨਹੀਂ ਹੈ। ਦੱਸਿਆ ਜਾਂਦਾ ਹੈ ਕਿ ਉਸ ਦਾ ਹੋਣ ਵਾਲਾ ਪਤੀ ਫਿਲਮ ਇੰਡਸਟਰੀ ਤੋਂ ਬਾਹਰ ਦਾ ਹੈ।

READ ALSO :ਹਲਕਾ ਵਾਸੀਆਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ  ਲਈ ਪੰਜਾਬ ਸਰਕਾਰ ਵਚਨਬੱਧ: ਦਹੀਯਾ 

ਮੈਂਡੀ ਤੱਖਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਕੀਤੀ ਸੀ।

ਉਹ ਯੂ ਕੇ ਮੂਲ ਦੀ ਰਹਿਣ ਵਾਲੀ ਹੈ ਪਰ ਉਸ ਦਾ ਜੱਦੀ ਪਿੰਡ ਜਲੰਧਰ ਦੇ ਕੋਲ ਮਲਿਆਨਾ ਪਿੰਡ ਹੈ। ਮੈਂਡੀ ਪੜ੍ਹਾਈ ਤੋਂ ਬਾਅਦ ਅਦਾਕਾਰੀ ਦੇ ਖੇਤਰ ‘ਚ ਆਪਣੀ ਕਿਸਮਤ ਅਜ਼ਮਾਉਣ ਦੇ ਲਈ ਮੁੰਬਈ ਆ ਗਈ ਅਤੇ ਇੱਥੇ ਹੀ ਉਸ ਨੇ ਕਈ ਪ੍ਰੋਡਕਟਸ ਲਈ ਮਾਡਲਿੰਗ ਕੀਤੀ ਸੀ।

Mandy Takhar Wedding

Share post:

Subscribe

spot_imgspot_img

Popular

More like this
Related

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 19 ਨਵੰਬਰ 2024- ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ...

ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ...

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

ਚੰਡੀਗੜ੍ਹ, 19 ਦਸੰਬਰ ਨਾਮੀਂ ਗੀਤਕਾਰ ਤੇ ਪੱਤਰਕਾਰ ਸ਼ਮਸ਼ੇਰ ਸੰਧੂ ਨੇ ਖੇਡਾਂ...