ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਨਵੇਂ ਬੋਰਡ ਦੇ ਗਠਨ ਲਈ ਵੋਟਰ ਸੂਚੀਆਂ ਤਿਆਰ ਦੇ ਮੱਦੇਨਜ਼ਰ ਸਪੈਸ਼ਲ ਕੈਂਪ 15 ਜਨਵਰੀ ਨੂੰ

ਬਠਿੰਡਾ, 12 ਜਨਵਰੀ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਰਿਵਾਈਜਿੰਗ ਅਥਾਰਟੀ ਅਫ਼ਸਰ 34 ਬੱਲੂਆਣਾ ਬੋਰਡ ਚੋਣ ਹਲਕਾ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸਮੈਡਮ ਲਵਜੀਤ ਕਲਸੀ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਨਵੇਂ ਬੋਰਡ ਦੇ ਗਠਨ ਲਈ ਵੋਟਰ ਸੂਚੀਆਂ ਤਿਆਰ ਕੀਤੀਆਂ ਜਾਣੀਆਂ ਹਨ

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸਮੈਡਮ ਲਵਜੀਤ ਕਲਸੀ ਨੇ ਹੋਰ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਨਵੇਂ ਬੋਰਡ ਦੇ ਗਠਨ ਲਈ ਵੋਟਰ ਸੂਚੀਆਂ ਤਿਆਰ ਦੇ ਮੱਦੇਨਜ਼ਰ 15 ਜਨਵਰੀ 2024 ਨੂੰ ਸਵੇਰੇ 10 ਤੋਂ ਸ਼ਾਮ ਵਜੇ ਤੱਕ 92 ਬੱਲੂਆਣਾ ਵਿਧਾਨ ਸਭਾ ਚੋਣ ਹਲਕੇ ਦੇ ਸਮੂਹ ਬੀ.ਐਲ.ਓਜ਼ ਦੁਆਰਾ ਪਟਵਾਰੀਆਂ ਦੇ ਸਹਿਯੋਗ ਲਈ ਚੋਣਾਂ ਸਬੰਧੀ ਹਰ ਇੱਕ ਪੋਲਿੰਗ ਸਟੇਸ਼ਨ ਤੇ ਸਪੈਸ਼ਲ ਕੈਂਪ ਲਗਾਇਆ ਜਾ ਰਿਹਾ ਹੈ।

[wpadcenter_ad id='4448' align='none']