ਮਨੀਸ਼ਾ ਗੁਲਾਟੀ ਨੇ ਮੁੜ ਸੰਭਾਲਿਆ ‘ਪੰਜਾਬ ਮਹਿਲਾ ਕਮਿਸ਼ਨ’ ਦੇ ਚੇਅਰਪਰਸਨ ਅਹੁਦਾ

  • ਕਿਹਾ ਕਿ ਮੈਂ ਮੁੱਖ ਮੰਤਰੀ ਸਾਹਿਬ ਤੋਂ ਕਈ ਵਾਰ ਮੁਲਾਕਾਤ ਲਈ ਸਮਾਂ ਮੰਗਿਆ ਹੈ ਪਰ ਨਹੀਂ ਮਿਲਿਆ

Manisha Gulati took over again ਚੰਡੀਗੜ੍ਹ : ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਮੁੜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ 5 ਸਾਲ ਪੂਰੀ ਮਿਹਨਤ ਨਾਲ ਕੰਮ ਕੀਤਾ ਹੈ। ਮਾਨ ਸਰਕਾਰ ਨੇ ਮੇਰੇ ਨਾਲ ਜੋ ਕੀਤਾ, ਉਸ ਦਾ ਬੇਹੱਦ ਦੁੱਖ ਹੈ।ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਵਲੋਂ ਫ਼ੈਸਲਾ ਵਾਪਸ ਲੈਣ ’ਤੇ ਧੰਨਵਾਦ ਵੀ ਕੀਤਾ ਅਤੇ ਕਿਹਾ ਕਿ ਮੈਨੂੰ ਕੋਈ ਪਹਿਲੀ ਵਾਰ ਐਕਸਟੈਂਸ਼ਨ ਨਹੀਂ ਮਿਲ ਰਹੀ। ਇਸ ਤੋਂ ਪਹਿਲਾਂ ਵੀ ਐਕਸਟੈਂਸ਼ਨ ਮਿਲਦੀ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਤੀਜੀ ਵਾਰ ਆਰਸਟੈਂਸ਼ਨ ਮਿਲੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮੈਂ ਹਮੇਸ਼ਾ ਬਿਨਾਂ ਕੋਈ ਪੱਖਪਾਤ ਕੀਤੇ ਕੰਮ ਕੀਤਾ ਹੈ ਅਤੇ ਆਪਣੇ ਸਨਮਾਨ ਲਈ ਲੜਾਈ ਲੜੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੈਂ ਮੁੱਖ ਮੰਤਰੀ ਸਾਹਿਬ ਤੋਂ ਕਈ ਵਾਰ ਮੁਲਾਕਾਤ ਲਈ ਸਮਾਂ ਮੰਗਿਆ ਹੈ ਪਰ ਨਹੀਂ ਮਿਲਿਆ। ਅਜੇ ਵੀ ਉਨ੍ਹਾਂ ਨਾਲ ਮੁਲਾਕਾਤ ਲਈ ਸਮਾਂ ਮਿਲਣ ਦਾ ਇੰਤਜ਼ਾਰ ਕਰ ਰਹੀ ਹਾਂ। ਉਨ੍ਹਾਂ ਕੁਲਦੀਪ ਧਾਲੀਵਾਲ ਦੇ ਬਿਆਨ ‘ਤੇ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕੀਤਾ।

[wpadcenter_ad id='4448' align='none']