CM ਮਾਨ ਨੇ ਸਾਬਕਾ CM ਚੰਨੀ ਨੂੰ ਦਿੱਤਾ 31 ਮਈ 2 ਵਜੇ ਤੱਕ ਦਾ ਅਲਟੀਮੇਟਮ

 Mann gave Channi an ultimatum ਮੁੱਖ ਮੰਤਰੀ ਭਗਵੰਤ ਮਾਨ ਨੇ ਰਿਸ਼ਵਤਖੋਰੀ ਦੇ ਮਾਮਲੇ ‘ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਲਟੀਮੇਟਮ ਦੇ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ ‘ਮਾਣਯੋਗ ਚਰਨਜੀਤ ਚੰਨੀ ਜੀ ਆਦਰ ਸਹਿਤ ਤੁਹਾਨੂੰ… 31 ਮਈ 2 ਵਜੇ ਤੱਕ ਆਪਣੇ ਭਤੀਜੇ-ਭਾਣਜੇ ਵੱਲੋਂ ਖਿਡਾਰੀ ਤੋਂ ਨੌਕਰੀ ਬਦਲੇ ਰਿਸ਼ਵਤ ਮੰਗਣ ਬਾਰੇ ਸਾਰੀ ਜਾਣਕਾਰੀ ਜਨਤਕ ਕਰਨ ਦਾ ਮੌਕਾ ਦਿੰਦਾ ਹਾਂ… ਨਹੀਂ ਫੇਰ 31 ਮਈ ਦੁਪਹਿਰ 2 ਵਜੇ ਮੈਂ ਫੋਟੋਆਂ, ਨਾਮ ਅਤੇ ਮਿਲਣ ਵਾਲੀ ਥਾਂ ਸਮੇਤ ਸਭ ਕੁੱਝ ਪੰਜਾਬੀਆਂ ਸਾਹਮਣੇ ਰੱਖਾਂਗਾ…।’Mann gave Channi an ultimatum

also read :- ਨਾ ਕਦੇ ਮਿਲੇ, ਨਾ ਵੇਖਿਆ ਸਿਰਫ਼ ਆਵਾਜ਼ ਰਾਹੀਂ ਹੋਇਆ ਪਿਆਰ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਨੇ ਬੀਤੇ ਦਿਨੀਂ ਦਿੜ੍ਹਬਾ ਵਿਖੇ ਨਵੇਂ ਤਹਿਸੀਲ ਕੰਪਲੈਕਸ ਦਾ ਨੀਂਹ-ਪੱਥਰ ਰੱਖਣ ਮੌਕੇ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ‘ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਦੋਸ਼ ਲਾਇਆ ਸੀ ਕਿ ਚਰਨਜੀਤ ਚੰਨੀ ਦੇ ਭਾਣਜੇ ਨੇ ਨੌਕਰੀ ਲਈ ਇਕ ਰਾਸ਼ਟਰੀ ਪੱਧਰ ਦੇ ਖਿਡਾਰੀ ਤੋਂ 2 ਕਰੋੜ ਰੁਪਏ ਮੰਗੇ ਸਨ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਨੂੰ ਰਾਸ਼ਟਰੀ ਪੱਧਰ ਦਾ ਪੰਜਾਬ ਦਾ ਇਕ ਖਿਡਾਰੀ ਮਿਲਿਆ ਸੀ, ਜਿਸ ਨੇ ਦੱਸਿਆ ਕਿ ਉਸ ਨੇ ਅਫ਼ਸਰੀ ਦਾ ਪੇਪਰ ਦਿੱਤਾ ਸੀ ਪਰ ਨੰਬਰ ਵਧੀਆ ਨਹੀਂ ਆਏ ਤਾਂ ਉਸ ਨੇ ਸਪੋਰਟਸ ਕੋਟੇ ‘ਚ ਆਪਣਾ ਨਾਂ ਪਾ ਦਿੱਤਾ। ਜਿਸ ਦੇ ਚੱਲਦਿਆਂ ਉਹ ਉਸ ਸਮੇਂ ਦੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਚੰਨੀ ਕੋਲ ਪਹੁੰਚ ਕੀਤੀ ਤੇ ਉਨ੍ਹਾਂ ਉਸ ਨੂੰ ਆਪਣੇ ਭਾਣਜੇ ਕੋਲ ਭੇਜ ਦਿੱਤਾ ਅਤੇ ਕਿਹਾ ਕਿ 2 ਕਰ ਦਿਓ। ਇਸ ਦੇ ਜਵਾਬ ਵਜੋਂ ਸਾਬਕਾ ਮੁੱਖ ਮੰਤਰੀ ਚੰਨੀ ਨੇ ਕਿਹਾ ਸੀ ਕਿ ਜੇਕਰ ਮੈਂ ਇਕ ਰੁਪਿਆ ਵੀ ਆਪਣੇ ਭਾਣਜੇ, ਭਤੀਜੇ ਜਾਂ ਕਿਸੇ ਹੋਰ ਰਿਸ਼ਤੇਦਾਰ ਤੋਂ ਆਪਣੇ ਮੁੱਖ ਮੰਤਰੀ ਕਾਰਜਕਾਲ ਦੌਰਾਨ ਰਿਸ਼ਵਤ ਵਜੋਂ ਖਾਧਾ ਹੋਵੇਂ ਤਾਂ ਮੈਂ ਵਾਹਿਗੁਰੂ ਦਾ ਦੇਣਦਾਰ ਹਾਂ। Mann gave Channi an ultimatum

[wpadcenter_ad id='4448' align='none']