ਮਨਜਿੰਦਰ ਸਿਰਸਾ ਦੇ ਟਵੀਟ ਨੂੰ ਲੈ ਕੇ ਪੁੱਛੇ ਸਵਾਲ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਦਰਅਸਲ ਸਿਰਸਾ ਨੇ ਟਵੀਟ ਕਰਦਿਆਂ ਮੰਤਰੀ ਕਟਾਰੂਚੱਕ ਦੇ ਅਸਤੀਫ਼ੇ ਦੀ ਗੱਲ ਕਹੀ ਸੀ। ਅੱਜ ਜਦੋਂ ਮੀਡੀਆ ਵੱਲੋਂ ਇਸ ਟਵੀਟ ਬਾਰੇ ਪੁੱਛਿਆ ਗਿਆ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲਾਲ ਚੰਦ ਕਟਾਰੂਚੱਕ ਦਾ ਅਸਤੀਫ਼ਾ ਮਨਜਿੰਦਰ ਸਿੰਘ ਸਿਰਸਾ ਕੋਲ ਆਇਆ ਹੋਵੇਗਾ, ਸਾਡੇ ਕੋਲ ਨਹੀਂ ਅਤੇ ਨਾ ਹੀ ਸਾਡੇ ਕੋਲ ਕੋਈ ਵੀਡੀਓ ਆਈ ਹੈ।Mann’s response to Sirsa’s statement
ਮੁੱਖ ਮੰਤਰੀ ਨੇ ਕਿਹਾ ਕਿ ਮਨਜਿੰਦਰ ਸਿਰਸਾ ਅਸਤੀਫ਼ਾ ਦੇਣ ‘ਚ ਕਾਫ਼ੀ ਮਾਹਿਰ ਹਨ। ਉਨ੍ਹਾਂ ਕਿਹਾ ਕਿ ਦਰਅਸਲ ਜਲੰਧਰ ਜ਼ਿਮਨੀ ਚੋਣ ‘ਚ ‘ਆਪ’ ਨੂੰ ਮਿਲ ਰਹੇ ਸਮਰਥਨ ਤੋਂ ਵਿਰੋਧੀ ਪੂਰੀ ਤਰ੍ਹਾਂ ਬੌਖਲਾਏ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਵਿਰੋਧੀਆਂ ਨੂੰ ਕੋਈ ਮੁੱਦਾ ਨਹੀਂ ਮਿਲ ਰਿਹਾ। ਇਸ ਲਈ ਉਹ ਇਸ ਤਰ੍ਹਾਂ ਦੀਆਂ ਗੱਲਾਂ ਕਰ ਰਹੇ ਹਨ।Mann’s response to Sirsa’s statement
also read :- ਜਲੰਧਰ ‘ਚ 6 ਮਈ ਨੂੰ ਰੋਡ ਸ਼ੋਅ ਕਰਨਗੇ ਅਰਵਿੰਦ ਕੇਜਰੀਵਾਲ
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸੁਖਪਾਲ ਖਹਿਰਾ ‘ਤੇ ਵੀ ਸ਼ਬਦੀ ਹਮਲੇ ਕੀਤੇ। ਕਟਾਰੂਚੱਕ ਨੂੰ ਲੈ ਕੇ ਖਹਿਰਾ ਵੱਲੋਂ ਚੁੱਕੇ ਜਾ ਰਹੇ ਸਵਾਲ ‘ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕੇ ਖਹਿਰਾ ਨੂੰ ਪੁੱਛਿਓ ਕਿ Punjab Democratic Alliance ਦੌਰਾਨ ਕਟਾਰੂਚੱਕ ਨੂੰ ਲੋਕ ਸਭਾ ਸੀਟ ਲਈ ਗੁਰਦਾਸਪੁਰ ਤੋਂ ਟਿਕਟ ਕਿਸ ਦੀ ਪ੍ਰਧਾਨਗੀ ਹੇਠ ਦਿੱਤੀ ਗਈ ਹੈ। ਮਾਨ ਨੇ ਕਿਹਾ ਕਿ ਇਨ੍ਹਾਂ ਦੇ ਹੁਣ ਪਰਚੇ ਖੁੱਲ੍ਹ ਗਏ ਹਨ ਇਸ ਕਰਕੇ ਬੌਖਲਾਏ ਹੋਏ ਹਨ। ਮੁੱਖ ਮੰਤਰੀ ਨੇ ਖਹਿਰਾ ਨੂੰ ਨਸੀਹਤ ਦਿੰਦਿਆਂ ਕਿਹਾ ਕੇ ਲੋਕਾਂ ਨੇ ਸਾਨੂੰ 5 ਸਾਲ ਦਿੱਤੇ ਹਨ,ਉਹ ਹੁਣ ਸਾਡੇ ਤੋਂ ਖੋਹ ਨਹੀਂ ਸਕਦੇ। ਇਸ ਲਈ ਇਨ੍ਹਾਂ ਨੂੰ ਸ਼ਾਂਤੀ ਤੇ ਸਬਰ ਬਣਾਈ ਰੱਖਣਾ ਚਾਹੀਦਾ ਹੈ।Mann’s response to Sirsa’s statement