CM ਭਗਵੰਤ ਮਾਨ ਦਾ ਭਾਜਪਾ ‘ਤੇ ਸ਼ਬਦੀ ਹਮਲਾ, ਟਵੀਟ ਕਰਕੇ ਆਖੀ ਵੱਡੀ ਗੱਲ

ਦਿੱਲੀ ਵਿਚ ਅਧਿਕਾਰੀਆਂ ਦੇ ਤਬਾਦਲੇ, ਤਾਇਨਾਤੀ ਅਤੇ ਵਿਜੀਲੈਂਸ ਨਾਲ ਸਬੰਧਤ ਅਧਿਕਾਰਾਂ ਨੂੰ ਲੈ ਕੇ ਕੇਂਦਰ ਵੱਲੋਂ ਜਾਰੀ ਕੀਤੇ ਗਏ ਆਰਡੀਨੈਂਸ ਦਾ ਆਮ ਆਦਮੀ ਪਾਰਟੀ ਵੱਲੋਂ ਜੰਮ ਕੇ ਵਿਰੋਧ ਕੀਤਾ ਜਾ ਰਿਹਾ ਹੈ। ਕੇਂਦਰ ਦੇ ਆਰਡੀਨੈਂਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ‘ਤੇ ਵੱਡਾ ਸ਼ਬਦੀ ਹਮਲਾ ਕੀਤਾ ਹੈ। ਭਾਜਪਾ ‘ਤੇ ਹਮਲਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਭਾਰਤੀ ਸੰਵਿਧਾਨ ਵਿਚ ਲੋਕਤੰਤਰ ਦੇ ਕਾਤਲਾਂ ਨੂੰ ਸਜ਼ਾ ਦੀ ਕੋਈ ਵਿਵਸਥਾ ਹੁੰਦੀ ਤਾਂ ਪੂਰੀ ਭਾਜਪਾ ਨੂੰ ਫਾਂਸੀ ਦੀ ਸਜ਼ਾ ਹੋ ਸਕਦੀ ਸੀ। Mann’s verbal attack on BJP

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਰਾਜਧਾਨੀ ਦਿੱਲੀ ਵਿਚ ਅਧਿਕਾਰੀਆਂ ਦੇ ਤਬਾਦਲੇ, ਤਾਇਨਾਤੀ ਅਤੇ ਵਿਜੀਲੈਂਸ ਨਾਲ ਸਬੰਧਤ ਅਧਿਕਾਰਾਂ ਨੂੰ ਲੈ ਕੇ ਇਕ ਆਰਡੀਨੈਂਸ ਜਾਰੀ ਕੀਤਾ ਹੈ। ਹੁਣ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਦਾ ਅਧਿਕਾਰ ਲੈਫਟੀਨੈਂਟ ਗਵਰਨਰ ਦੇ ਹੱਥਾਂ ਵਿਚ ਚਲਾ ਜਾਵੇਗਾ।  ਦਰਅਸਲ ਸੁਪਰੀਮ ਕੋਰਟ ਨੇ 11 ਮਈ ਦੇ ਆਪਣੇ ਫ਼ੈਸਲੇ ਵਿਚ ਦਿੱਲੀ ਸਰਕਾਰ ਨੂੰ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਦਾ ਅਧਿਕਾਰ ਦਿੱਤਾ ਸੀ। ਕੇਂਦਰ ਨੇ ਇਕ ਆਰਡੀਨੈਂਸ ਰਾਹੀਂ ਅਦਾਲਤ ਦੇ ਇਸ ਫ਼ੈਸਲੇ ਨੂੰ ਪਲਟ ਦਿੱਤਾ ਹੈ। ਬਾਅਦ ਵਿਚ ਇਸ ਸਬੰਧੀ ਇਕ ਕਾਨੂੰਨ ਸੰਸਦ ਵਿਚ ਵੀ ਬਣਾਇਆ ਜਾਵੇਗਾ। ਇਸ ਤੋਂ ਪਹਿਲਾਂ ਸ਼ੁੱਕਰਵਾਰ ਸ਼ਾਮ ਨੂੰ ਅਰਵਿੰਦ ਕੇਜਰੀਵਾਲ ਨੇ ਪੁੱਛਿਆ ਸੀ ਕਿ ਕੀ ਕੇਂਦਰ ਸਰਕਾਰ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪਲਟਣ ਦੀ ਸਾਜ਼ਿਸ਼ ਰਚ ਰਹੀ ਹੈ? ਰਾਤ ਤੱਕ ਕੇਜਰੀਵਾਲ ਦਾ ਇਹ ਖ਼ਦਸ਼ਾ ਸੱਚ ਸਾਬਤ ਹੋ ਗਿਆ।Mann’s verbal attack on BJP

also read :- ਪੰਜਾਬ ਦੇ ਸਿਹਤ ਮੰਤਰੀ ਨੇ ਕੋਵਿਡ-19 ਨਾਲ ਲੜਨ ਲਈ ਯੂ.ਐਸ.ਏ.ਆਈ.ਡੀ.ਹਮਾਇਤ ਪ੍ਰਾਪਤ ਗੈਰ-ਸਰਕਾਰੀ ਸੰਗਠਨਾਂ ਦੇ ਯਤਨਾਂ ਦੀ ਕੀਤੀ ਸ਼ਲਾਘਾ

ਦਿੱਲੀ ਸਰਕਾਰ ਦੇ ਅਧਿਕਾਰੀਆਂ ਦੀ ਟ੍ਰਾਂਸਫਰ-ਪੋਸਟਿੰਗ ਨਾਲ ਸਬੰਧਤ ਮਾਮਲਿਆਂ ਲਈ ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰਾਲੇ ਨੇ ਆਰਡੀਨੈਂਸ ਜਾਰੀ ਕੀਤਾ ਹੈ। ਦਿ ਗਵਰਨਮੈਂਟ ਆਫ਼ ਨੈਸ਼ਨਲ ਕੈਪੀਟਲ ਟੈਰੀਟਰੀ ਆਫ਼ ਦਿੱਲੀ (ਸੋਧ) 2023 ਆਰਡੀਨੈਂਸ ਦੇ ਤਹਿਤ ਕੇਂਦਰ ਸ਼ਾਸਿਤ ਪ੍ਰਦੇਸ਼ ਦਿੱਲੀ ਲਈ ਇਕ ਸਥਾਈ ਅਥਾਰਿਟੀ ਬਣਾਈ ਹੈ। ਇਸ ਅਥਾਰਿਟੀ ਦਾ ਹਿੱਸਾ ਮੁੱਖ ਮੰਤਰੀ ਦਿੱਲੀ ਅਤੇ ਮੁੱਖ ਸਕੱਤਰ ਅਤੇ ਪ੍ਰਮੁੱਖ ਸਕੱਤਰ ਗ੍ਰਹਿ ਹੋਣਗੇ। ਇਹ ਅਥਾਰਿਟੀ ਤਬਾਦਲੇ, ਤਾਇਨਾਤੀ, ਚੌਕਸੀ ਅਤੇ ਆਮ ਮਾਮਲਿਆਂ ਨਾਲ ਸਬੰਧਤ ਫੈਸਲੇ ਲੈਣ ਲਈ ਆਪਣੀਆਂ ਸਿਫ਼ਾਰਸ਼ਾਂ ਦਿੱਲੀ ਦੇ ਉੱਪ ਰਾਜਪਾਲ ਨੂੰ ਭੇਜੇਗੀ। ਸੁਪਰੀਮ ਕੋਰਟ ਵੱਲੋਂ ਟ੍ਰਾਂਸਫਰ-ਪੋਸਟਿੰਗ ’ਤੇ ਫ਼ੈਸਲਾ ਆਉਣ ਤੋਂ ਬਾਅਦ ਕੇਂਦਰ ਨੇ ਇਹ ਆਰਡੀਨੈਂਸ ਜਾਰੀ ਕੀਤਾ। ਇਹ ਆਰਡੀਨੈਂਸ ਰਾਸ਼ਟਰ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦਿੱਲੀ ਦੇ ਹਿੱਤ ’ਚ ਕਾਨੂੰਨੀ ਸੰਤੁਲਨ ਬਣਾਈ ਰੱਖਣ ਲਈ ਲਿਆਂਦਾ ਗਿਆ ਹੈ। ਆਰਡੀਨੈਂਸ ਵਿਚ ਕਿਹਾ ਗਿਆ ਹੈ ਕਿ ਇਹ ਵਿਵਸਥਾ ਕੇਂਦਰ ਅਤੇ ਦਿੱਲੀ ਵਿਚ ਲੋਕਤੰਤਰ ਦੇ ਪ੍ਰਗਟਾਵੇ ਨੂੰ ਮਜ਼ਬੂਤ ਰਰੇਗੀ।Mann’s verbal attack on BJP

[wpadcenter_ad id='4448' align='none']