ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਜੋਸ਼ੀ ਦਾ ਦਿਹਾਂਤ

ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਜੋਸ਼ੀ ਦਾ ਦਿਹਾਂਤ

Manohar Joshi Death

Manohar Joshi Death

 ਲੋਕ ਸਭਾ ਦੇ ਸਾਬਕਾ ਸਪੀਕਰ ਅਤੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਜੋਸ਼ੀ ਦਾ ਸ਼ੁਕਰਵਾਰ ਨੂੰ ਮੁੰਬਈ ਦੇ ਇਕ ਹਸਪਤਾਲ ਵਿਚ ਦਿਹਾਂਤ ਹੋ ਗਿਆ। ਪਰਵਾਰ ਨਾਲ ਜੁੜੇ ਸੂਤਰਾਂ ਨੇ ਦਸਿਆ ਕਿ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਜੋਸ਼ੀ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਬੁਧਵਾਰ ਨੂੰ ਇਥੇ ਪੀਡੀ ਹਿੰਦੂਜਾ ਹਸਪਤਾਲ ਦੇ ਆਈਸੀਯੂ ਵਿਚ ਦਾਖਲ ਕਰਵਾਇਆ ਗਿਆ ਸੀ ਜਿਥੇ ਉਨ੍ਹਾਂ ਨੇ ਆਖਰੀ ਸਾਹ ਲਿਆ।

ਹਸਪਤਾਲ ਨੇ ਵੀਰਵਾਰ ਨੂੰ ਇਕ ਬਿਆਨ ‘ਚ ਕਿਹਾ ਸੀ ਕਿ ਜੋਸ਼ੀ (86) ਦੀ ਹਾਲਤ ਕਾਫੀ ਨਾਜ਼ੁਕ ਹੈ। ਸ਼ਿਵ ਸੈਨਾ ਦੇ ਦਿੱਗਜ ਨੇਤਾਵਾਂ ਵਿਚੋਂ ਇਕ ਜੋਸ਼ੀ ਨੂੰ ਪਿਛਲੇ ਸਾਲ ਮਈ ਵਿਚ ਦਿਮਾਗ਼ ਦਾ ਦੌਰਾ ਪੈਣ ਤੋਂ ਬਾਅਦ ਇਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ।

READ ALSO: 25 ਲੱਖ ਲਗਾ ਰੀਝਾਂ ਨਾਲ ਕੈਨੇਡਾ ਭੇਜੀ ਪਤਨੀ ਨੇ ਚਾੜ੍ਹ ਦਿੱਤਾ ਚੰਨ, ਨਹੀਂ ਪਤਾ ਸੀ ਇੰਝ ਤੋੜੇਗੀ ਸੁਪਨੇ

ਜੋਸ਼ੀ 1995 ਤੋਂ 1999 ਤਕ ਮਹਾਰਾਸ਼ਟਰ ਦੇ ਮੁੱਖ ਮੰਤਰੀ ਰਹੇ ਅਤੇ ਸੂਬੇ ਦੇ ਮੁੱਖ ਮੰਤਰੀ ਬਣਨ ਵਾਲੇ ਅਣਵੰਡੇ ਸ਼ਿਵ ਸੈਨਾ ਦੇ ਪਹਿਲੇ ਆਗੂ ਸਨ। ਜੋਸ਼ੀ ਸੰਸਦ ਮੈਂਬਰ ਵੀ ਚੁਣੇ ਗਏ ਸਨ ਅਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਵਿਚ 2002 ਤੋਂ 2004 ਤਕ ਲੋਕ ਸਭਾ ਦੇ ਸਪੀਕਰ ਰਹੇ ਸਨ।

Manohar Joshi Death

Latest

ਭਾਰਤ-ਅਮਰੀਕਾ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਵਿਧਾਨ ਸਭਾ ਵੱਲੋਂ ਔਰਤਾਂ ਖ਼ਾਸ ਕਰ ਦਲਿਤ ਮਹਿਲਾਵਾਂ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ‘ਤੇ ਵਿਧਾਇਕ ਖਹਿਰਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ
ਨਸ਼ਿਆਂ ਦਾ ਸਫਾਇਆ ਕਰਨ ਦੇ ਨਾਲ-ਨਾਲ ਅਸੀਂ ਨੌਜਵਾਨਾਂ ਨੂੰ 63000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਬੇਰੁਜ਼ਗਾਰੀ ’ਤੇ ਵੀ ਕਾਬੂ ਪਾ ਰਹੇ ਹਾਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗੈਂਗਸਟਰਾਂ ਤੇ ਵਾਰ ਦਾ 49ਵਾਂ ਦਿਨ: ਪੰਜਾਬ ਪੁਲਿਸ ਨੇ 537 ਥਾਵਾਂ ਤੇ ਕੀਤੀ ਛਾਪੇਮਾਰੀ ; 151 ਗ੍ਰਿਫ਼ਤਾਰ