ਫਾਜਿਲਕਾ 18 ਨਵੰਬਰ
ਮਾਂ ਬੋਲੀ ਪੰਜਾਬੀ ਨੂੰ ਪ੍ਰਫੁਲਿਤ ਕਰਨ ਲਈ ਪੰਜਾਬ ਭਵਨ ਦੇ ਸੰਸਥਾਪਕ ਸ੍ਰੀ ਸੁੱਖੀ ਬਾਠ ਦੇ ਸਹਿਯੋਗ ਸਦਕਾ ਪੰਜਾਬ ਭਵਨ ਦੀ ਟੀਮ ਅਤੇ ਸਿੱਖਿਆ ਵਿਭਾਗ ਵੱਲੋਂ ਨਵੀਂ ਪੀੜੀ ਚ ਕਿਤਾਬਾਂ ਪੜ੍ਹਨ ਅਤੇ ਲਿਖਣ ਜਿਹੀਆਂ ਰੁਚੀਆਂ ਨੂੰ ਪੈਦਾ ਕਰਨ ਲਈ ਇੱਕ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉੜਾਨ ਨੂੰ ਸ਼ੁਰੂ ਕੀਤਾ ਗਿਆ ਸੀ
ਇਸ ਪ੍ਰੋਜੈਕਟ ਤਹਿਤ ਸਕੂਲੀ ਵਿਦਿਆਰਥੀਆਂ ਅੰਦਰ ਛੁਪੀ ਸਾਹਿਤਕ ਪ੍ਰਤਿਭਾ ਨੂੰ ਵੀ ਲੋਕਾਂ ਵਿੱਚ ਉਜਾਗਰ ਕਰਨ ਦਾ ਚੰਗਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਪ੍ਰੋਜੈਕਟ ਤਹਿਤ ਸਤੰਬਰ ਮਹੀਨੇ ਚ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਵੱਖ-ਵੱਖ ਮੁਕਾਬਲੇ ਕਰਾਏ ਗਏ ਇਹਨਾਂ ਮੁਕਾਬਲਿਆਂ ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿੜਿਆਂਵਾਲਾ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਗੁਰਅੰਸ ਸਿੰਘ ਨੇ ਗੀਤ ਰਚਨਾ ਅਤੇ ਗਾਇਨ ਮੁਕਾਬਲੇ ਚ ਪਹਿਲਾ ਸਥਾਨ ਹਾਸਿਲ ਕੀਤਾ
ਇਹਨਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਚ ਪੋਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਹੁਣ ਪੰਜਾਬ ਭਵਨ ਦੁਆਰਾ 16 ਅਤੇ 17 ਨਵੰਬਰ ਨੂੰ ਦੋ ਰੋਜਾ ਬਾਲ ਲੇਖਕ ਕਾਨਫਰੰਸ ਮਸਤੂਆਣਾ ਸਾਹਿਬ ਜਿਲਾ ਸੰਗਰੂਰ ਵਿਖੇ ਕਰਵਾਈ ਗਈ ਇਸ ਅੰਤਰਰਾਸ਼ਟਰੀ ਕਾਨਫਰੰਸ ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਕਿੜਿਆਂ ਵਾਲਾ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਗੁਰਅੰਸ਼ ਸਿੰਘ ਨੇ ਰਾਜ ਪੱਧਰੀ ਗੀਤ ਰਚਨਾ ਅਤੇ ਗਾਇਨ ਮੁਕਾਬਲੇ ਚ ਦੂਜਾ ਸਥਾਨ ਹਾਸਿਲ ਕੀਤਾ ਅਤੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ।
ਇਸ ਮੌਕੇ ਸਕੂਲ ਪ੍ਰਿੰਸੀਪਲ ਸ. ਸੁਰਮੀਤ ਸਿੰਘ ਅਤੇ ਗਾਇਡ ਅਧਿਆਪਕ ਸ੍ਰੀ ਸੁਨੀਲ ਕੁਮਾਰ ਅਤੇ ਸ੍ਰੀ ਗੌਰਵ ਗੁੰਬਰ ਦੇ ਨਾਲ ਸਮੂਹ ਸਟਾਫ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਉਸ ਦੀ ਚੰਗੇ ਭਵਿੱਖ ਦੀ ਕਾਮਨਾ ਕੀਤੀ
ਨਵੀਆਂ ਕਲਮਾਂ ਨਵੀਂ ਉਡਾਨ ਦੀ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਵਿੱਚ ਕਿੜਿਆਂਵਾਲਾ ਸਕੂਲ ਦੇ ਵਿਦਿਆਰਥੀ ਨੇ ਮਾਰੀਆ ਮੱਲਾ
Date: