ਪੰਜਾਬ ਦੇ CM ਦੀ ਇਨਕਲਾਬੀ ਯੋਧਿਆਂ ਨੂੰ ਸ਼ਰਧਾਂਜਲੀ ,23 ਮਾਰਚ ਇਨਕਲਾਬੀ ਯੋਧਿਆਂ ਦਾ ਸ਼ਹੀਦੀ ਦਿਹਾੜਾ

Martyrdom day of revolutionary warriors

Martyrdom day of revolutionary warriors ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੀ ਦੇਸ਼ ਖ਼ਾਤਰ ਦਿੱਤੀ ਅਦੁੱਤੀ ਸ਼ਹਾਦਤ ਨੂੰ ਦਿਲੋਂ ਸਿਜਦਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਜਿਨ੍ਹਾਂ ਕਰਕੇ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਮਰਜ਼ੀ ਦੀ ਜ਼ਿੰਦਗੀ ਜੀਅ ਰਹੇ ਹਾਂ। ਸਾਡੇ ਸ਼ਹੀਦਾਂ ਨੇ ਸਾਨੂੰ ਪਛਾਣ ਦਿੱਤੀ ਅਤੇ ਦੇਸ਼ ਦੀ ਸੇਵਾ ਕਰਨ ਲਈ ਰਾਹ ਦਿੱਤੇ।
ਉਨ੍ਹਾਂ ਨੇ ਕਿਹਾ ਕਿ ਅੱਜ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਜੀ ਦੀ ਦੇਸ਼ ਖ਼ਾਤਰ ਦਿੱਤੀ ਅਦੁੱਤੀ ਸ਼ਹਾਦਤ ਨੂੰ ਦਿਲੋਂ ਸਿਜਦਾ ਕਰਦੇ ਹਾਂ। ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਕੀਤਾ ਹੈ। Martyrdom day of revolutionary warriors

ਇਸ ਦਾ ਮੁੱਖ ਮਕਸਦ ਇਹ ਹੈ ਕਿ ਦੇਸ਼ ਦੇ ਆਜ਼ਾਦੀ ਦੇ ਸੰਘਰਸ਼ ‘ਚ ਪੰਜਾਬ ਅਤੇ ਪੰਜਾਬੀਆਂ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਇਆ ਜਾ ਸਕੇ।

ਦਰਸਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਹੀਦ ਭਗਤ ਸਿੰਘ ਦੇ ਦਿਖਾਏ ਰਸਤੇ ਉੱਤੇ ਚੱਲ ਰਹੇ ਨੇ ,ਤੇ ਓਹਨਾ ਲਈ ਅੱਜ ਦਾ ਇਹ ਦਿਨ ਬਹੁਤ ਹੀ ਹੈ

ਅੱਜ ਤੋਂ ਇਕ ਸਾਲ ਪਹਿਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਲੋਂ ਮੁੱਖ ਮੰਤਰੀ ਅਹੁਦੇ ਦੀ ਸੋਂਹ ਚੁੱਕੀ ਜਾਂਦੀ ਹੈ ਤਾਂ ਉਹ ਸੋਂਹ ਚੁੱਕਣ ਦਾ ਖਾਸ ਸਮਾਗਮ ਜੋ ਹੈ ਸ਼ਹੀਦ ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜ ਕਲਾ ਵਿਖੇ ਪਹੁੰਚਦੇ ਨੇ ਜਿਥੇ ਇਹ ਖਾਸ ਸੋਂਹ ਚੁੱਕ ਸਮਾਗਮ ਰੱਖਿਆ ਜਾਂਦਾ ਹੈ

ਅੱਜ 23 ਮਾਰਚ 2023 ਵਾਲੇ ਦਿਨ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਨਕਲਾਬੀ ਯੋਧਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਖਟਕੜ ਕਲਾਂ ਵਿਖੇ ਪਹੁੰਚੇ ਨੇ ਜਿਥੇ ਅੱਜ ਕੁੱਝ ਹੀ ਦੇਰ ਬਾਅਦ ਮਹਾਨ ਇਨਕਲਾਬੀ ਯੋਧਿਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਇਸ ਤੋਂ ਬਾਅਦ ਉਹ ਫਿਰੋਜ਼ਪੁਰ ਜਾ ਕੇ ਸ਼ਹੀਦਾਂ ਨੂੰ ਯਾਦ ਕਰਨਗੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। Martyrdom day of revolutionary warriors

[wpadcenter_ad id='4448' align='none']