ਜਾਣੋ ਪੰਜਾਬ ‘ਚ ਕਦੋਂ ਹੋ ਸਕਦੀਆਂ ਹਨ ਛੁੱਟੀਆਂ ?

May be holidays

May be holidays
ਦੇਸ਼ ਦੇ ਜ਼ਿਆਦਾਤਰ ਹਿੱਸੇ ਇਨ੍ਹੀਂ ਦਿਨੀਂ ਅੱਤ ਦੀ ਗਰਮੀ ਦੀ ਲਪੇਟ ਵਿਚ ਹਨ। ਪੱਛਮੀ ਬੰਗਾਲ ਤੋਂ ਲੈ ਕੇ ਉੜੀਸਾ, ਬਿਹਾਰ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਤੋਂ ਲੈ ਕੇ ਤੇਲੰਗਾਨਾ, ਤਾਮਿਲਨਾਡੂ ਅਤੇ ਕਰਨਾਟਕ ਤੱਕ ਗਰਮੀ ਦਾ ਕਹਿਰ ਜਾਰੀ ਹੈ। ਲੋਕ ਘਰੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰ ਰਹੇ ਹਨ।

ਕਹਿਰ ਦੀ ਗਰਮੀ ਦੇ ਮੱਦੇਨਜ਼ਰ ਕੇਰਲ ‘ਚ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਫੀਲਡ ਵਿਚ ਕੰਮ ਕਰਨ ਵਾਲਿਆਂ ਲਈ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਸਿਹਤ ਵਿਭਾਗ ਨੇ ਬੱਚਿਆਂ ਅਤੇ ਬਜ਼ੁਰਗਾਂ ਦਾ ਖਾਸ ਖਿਆਲ ਰੱਖਣ ਦੀ ਅਪੀਲ ਕੀਤੀ ਹੈ।

ਇਸ ਤੋਂ ਪਹਿਲਾਂ ਝਾਰਖੰਡ ਦੇ ਸਕੂਲ ਬੰਦ ਕਰ ਦਿੱਤੇ ਗਏ ਹਨ। ਦਿੱਲੀ ਸਰਕਾਰ ਨੇ ਫਿਲਹਾਲ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਨਹੀਂ ਕੀਤਾ ਹੈ ਪਰ ਜੇਕਰ ਦਿੱਲੀ ਸਿੱਖਿਆ ਡਾਇਰੈਕਟੋਰੇਟ ਦੇ ਸਾਲਾਨਾ ਛੁੱਟੀਆਂ ਦੇ ਕੈਲੰਡਰ ‘ਤੇ ਨਜ਼ਰ ਮਾਰੀਏ ਤਾਂ ਸਕੂਲ 11 ਮਈ ਤੋਂ ਬੰਦ ਹੋ ਸਕਦੇ ਹਨ। ਯੂਪੀ, ਬਿਹਾਰ, ਹਰਿਆਣਾ ਸਮੇਤ ਜ਼ਿਆਦਾਤਰ ਰਾਜਾਂ ਵਿੱਚ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਸ ਨਾਲ ਬੱਚਿਆਂ ਨੂੰ ਗਰਮ ਹਵਾਵਾਂ ਯਾਨੀ ਹੀਟ ਵੇਵ ਤੋਂ ਬਚਾਅ ਲਈ ਐਡਵਾਈਜ਼ਰੀ (School Summer Vacation) ਜਾਰੀ ਕੀਤੀ ਗਈ ਹੈ।May be holidays

also read :- ਪਾਣੀਪਤ ‘ਚ ਦੋ ਥਾਵਾਂ ‘ਤੇ ਲੱਖਾਂ ਦੀ ਲੁੱਟ: ਉਦਯੋਗਿਕ ਕਰਮਚਾਰੀ ਤੋਂ ਬਾਈਕ, ਨਕਦੀ ਤੇ ਮੋਬਾਈਲ ਖੋਹਿਆ,ਕੇਸ ਦਰਜ

ਮੰਨਿਆ ਜਾ ਰਿਹਾ ਹੈ ਕਿ ਯੂਪੀ, ਬਿਹਾਰ, ਮੱਧ ਪ੍ਰਦੇਸ਼, ਰਾਜਸਥਾਨ, ਹਰਿਆਣਾ, ਪੰਜਾਬ ਸਮੇਤ ਹੋਰ ਰਾਜਾਂ ਵਿੱਚ ਜਲਦੀ ਹੀ ਗਰਮੀਆਂ ਦੀਆਂ ਛੁੱਟੀਆਂ (Delhi School Holidays 2024) ਦਾ ਐਲਾਨ ਕੀਤਾ ਜਾਵੇਗਾ। ਦਿੱਲੀ ਸਿੱਖਿਆ ਡਾਇਰੈਕਟੋਰੇਟ ਨੇ ਸਾਲ ਦੀ ਸ਼ੁਰੂਆਤ ਵਿੱਚ ਛੁੱਟੀਆਂ ਦਾ ਕੈਲੰਡਰ ਜਾਰੀ ਕੀਤਾ ਸੀ। ਉਸ ਮੁਤਾਬਕ ਅਗਲੇ ਹਫਤੇ ਤੋਂ ਦਿੱਲੀ ਦੇ ਸਕੂਲ ਬੰਦ ਕੀਤੇ ਜਾ ਸਕਦੇ ਹਨ।

ਪੰਜਾਬ ਦੀ ਗੱਲ ਕਰੀਏ ਤਾਂ ਇਥੇ ਆਮ ਕਰਕੇ ਮਈ ਦੇ ਅਖੀਰ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਜਾਂਦਾ ਹੈ। ਪੰਜਾਬ ਸਰਕਾਰ ਨੇ ਪਿਛਲੇ ਸਾਲ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਸਾਲ 1 ਜੂਨ 2023 ਤੋਂ 2 ਜੁਲਾਈ 2023 ਤੱਕ ਗਰਮੀਆਂ ਦੀਆਂ ਛੁੱਟੀਆਂ ਕੀਤੀਆਂ ਸਨ। ਹਾਲਾਂਕਿ ਇਸ ਵਾਰ ਅਪ੍ਰੈਲ ਵਿਚ ਹੀ ਗਰਮੀ ਨੇ ਵੱਟ ਕੱਢ ਦਿੱਤੇ ਹਨ ਅਤੇ ਮਈ ਇਸ ਤੋਂ ਵੀ ਵੱਧ ਤਪਨ ਵਾਲਾ ਹੈ। ਇਸ ਲਈ ਪੰਜਾਬ ਵਿਚ 23 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਜਾ ਸਕਦਾ ਹੈ।May be holidays

[wpadcenter_ad id='4448' align='none']