Monday, January 20, 2025

ਮੁੱਖ ਮੰਤਰੀ ਨੇ ਖਿਡਾਰੀਆਂ ਨੂੰ ਗੰਗਾ ਵਿੱਚ ਤਗਮੇ ਤਾਰਨ ਲਈ ਮਜਬੂਰ ਕਰਨ ਲਈ ਕੇਂਦਰ ਸਰਕਾਰ ਦੀ ਕੀਤੀ ਆਲੋਚਨਾ

Date:

medals in Ganga ਡੂੰਘੇ ਦੁੱਖ ਅਤੇ ਰੋਹ ਦਾ ਕੀਤਾ ਪ੍ਰਗਟਾਵਾ
* ਖੇਡਾਂ, ਖੇਡ ਭਾਈਚਾਰੇ ਅਤੇ ਖੇਡ ਪ੍ਰੇਮੀਆਂ ਲਈ ਕਾਲਾ ਦਿਨ ਕਰਾਰ
* ਜੇ ਦੇਸ਼ ਮੋਦੀ ਸਰਕਾਰ ਦੇ ਮਨਸੂਬਿਆਂ ‘ਤੇ ਚੁੱਪ ਰਿਹਾ ਤਾਂ ਉਹ ਦਿਨ ਦੂਰ ਨਹੀਂ, ਜਦੋਂ ਲੋਕਤੰਤਰ ਦੀਆਂ ਅਸਥੀਆਂ ਨਦੀਆਂ ‘ਚ ਤਾਰਨੀਆਂ ਪੈਣਗੀਆਂ

ਚੰਡੀਗੜ੍ਹ, 30 ਮਈ
ਭਾਰਤੀ ਪਹਿਲਵਾਨਾਂ ਨੂੰ ਆਪਣੇ ਤਗਮੇ ਗੰਗਾ ਵਿੱਚ ਤਾਰਨ ਲਈ ਮਜਬੂਰ ਕਰਨ ਵਾਲੇ ਕੇਂਦਰ ਸਰਕਾਰ ਦੇ ਉਦਾਸੀਨ ਰਵੱਈਏ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਡੂੰਘੇ ਦੁੱਖ ਅਤੇ ਰੋਸ ਦਾ ਪ੍ਰਗਟਾਵਾ ਕੀਤਾ।

ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਪਹਿਲਵਾਨਾਂ ਦੀਆਂ ਹੱਕੀ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਲਈ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤ ਸਰਕਾਰ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪਹਿਲਵਾਨਾਂ ਨੇ ਦੇਸ਼ ਲਈ ਮੈਡਲ ਲਿਆਉਣ ਲਈ ਆਪਣਾ ਪਸੀਨਾ ਵਹਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਉਨ੍ਹਾਂ ਦੀਆਂ ਮੰਗਾਂ ਸੁਣਨ ਦੀ ਬਜਾਏ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਪਹਿਲਵਾਨਾਂ ਦੀ ਆਵਾਜ਼ ਨੂੰ ਵਾਰ-ਵਾਰ ਦਬਾਇਆ ਜਾ ਰਿਹਾ ਹੈ। medals in Ganga

ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲਵਾਨ ਆਪਣੇ ਜਾਇਜ਼ ਹੱਕਾਂ ਲਈ ਸੰਘਰਸ਼ ਕਰ ਰਹੇ ਹਨ ਪਰ ਕੇਂਦਰ ਦੇ ਮਤਰੇਈ ਮਾਂ ਵਾਲੇ ਸਲੂਕ ਤੋਂ ਤੰਗ ਆ ਕੇ ਇਨ੍ਹਾਂ ਖਿਡਾਰੀਆਂ ਨੇ ਆਪਣੇ ਤਗਮੇ ਗੰਗਾ ਵਿੱਚ ਤਾਰਨ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਇੰਨੀ ਦ੍ਰਿੜ੍ਹਤਾ, ਲਗਨ ਅਤੇ ਸਖ਼ਤ ਮਿਹਨਤ ਤੋਂ ਬਾਅਦ ਜਿੱਤੇ ਗਏ ਮੈਡਲਾਂ ਨੂੰ ਜਲ ਪ੍ਰਵਾਹ ਕਰਨ ਦਾ ਫੈਸਲਾ ਲੈਣਾ ਇਨ੍ਹਾਂ ਖਿਡਾਰੀਆਂ ਲਈ ਬਹੁਤ ਔਖਾ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਖੇਡਾਂ, ਖੇਡ ਪ੍ਰੇਮੀਆਂ ਅਤੇ ਖੇਡ ਭਾਈਚਾਰੇ ਲਈ ਕਾਲਾ ਦਿਨ ਹੈ ਕਿਉਂਕਿ ਖਿਡਾਰੀਆਂ ਨੂੰ ਆਪਣੀ ਗੱਲ ਸੁਣਾਉਣ ਲਈ ਅਜਿਹੇ ਕਦਮ ਚੁੱਕਣੇ ਪੈ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਜੇ ਸਮੁੱਚਾ ਦੇਸ਼ ਮੋਦੀ ਸਰਕਾਰ ਦੇ ਇਸ ਨਾਪਾਕ ਮਨਸੂਬੇ ਨੂੰ ਮੂਕ ਦਰਸ਼ਕ ਬਣ ਕੇ ਦੇਖਦਾ ਕਿਹਾ ਤਾਂ ਉਹ ਦਿਨ ਦੂਰ ਨਹੀਂ, ਜਦੋਂ ਸਾਨੂੰ ਲੋਕਤੰਤਰ ਦੀ ਰਾਖ ਨੂੰ ਨਦੀ ਵਿੱਚ ਤਾਰਨਾ ਪਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਕੇਂਦਰ ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਇਕਜੁੱਟ ਹੋ ਕੇ ਖਿਡਾਰੀਆਂ ਨਾਲ ਖੜ੍ਹਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਨੂੰ ਬਚਾਉਣਾ ਅਤੇ ਲੋਕਤੰਤਰ ਦੀ ਮਰਿਆਦਾ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ।    medals in Ganga

————-

Share post:

Subscribe

spot_imgspot_img

Popular

More like this
Related

ਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ: ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ

ਪਟਿਆਲਾ/ਚੰਡੀਗੜ੍ਹ, 19 ਜਨਵਰੀ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ...

ਜਲੰਧਰ ਦਿਹਾਤੀ ਪੁਲਿਸ ਨੇ ਜ਼ਮੀਨੀ ਵਿਵਾਦ ਸੁਲਝਾਇਆ, 5 ਗ੍ਰਿਫ਼ਤਾਰ

ਜਲੰਧਰ, 19 ਜਨਵਰੀ : ਇੱਕ ਤੇਜ਼ ਕਾਰਵਾਈ ਕਰਦੇ ਹੋਏ ਜਲੰਧਰ...

ਜਲੰਧਰ ਦਿਹਾਤੀ ਪੁਲਿਸ ਵਲੋਂ 4030 ਲੀਟਰ ਜ਼ਹਿਰੀਲੀ ਰਸਾਇਣਕ ਸ਼ਰਾਬ ਜ਼ਬਤ

ਜਲੰਧਰ/ਮਹਿਤਪੁਰ, 19 ਜਨਵਰੀ :    ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਜਲੰਧਰ...

ਕੈਬਨਿਟ ਮੰਤਰੀ ਪੰਜਾਬ ਮਹਿੰਦਰ ਭਗਤ ਨੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦਾ ਉਦਘਾਟਨ ਕੀਤਾ

ਜਲੰਧਰ: ਸ਼੍ਰੀ ਪੰਚਵਟੀ ਮੰਦਰ ਗਊਸ਼ਾਲਾ ਧਰਮਸ਼ਾਲਾ ਕਮੇਟੀ (ਰਜਿਸਟਰਡ) ਬਸਤੀ...