ਫਾਜ਼ਿਲਕਾ 4 ਜੁਲਾਈ
ਜ਼ਿਲਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਪਿੰਡ ਖਿਓ ਵਾਲੀ ਢਾਬ ਦੇ ਆਮ ਆਦਮੀ ਕਲੀਨਿਕ ਵਿਖੇ ਮੁਫਤ ਮੈਡੀਕਲ ਚੈੱਕ ਅਪ ਕੈਂਪ 7 ਜੁਲਾਈ ਨੂੰ ਸਵੇਰੇ 9 ਤੋਂ 1 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦਿੱਤੀ।
ਉਨਾਂ ਨੇ ਆਖਿਆ ਕਿ ਇਸ ਕੈਂਪ ਵਿੱਚ ਖਿਓ ਵਾਲੀ ਤੋਂ ਇਲਾਵਾ ਇਸ ਦੇ ਨੇੜੇ ਦੇ ਪਿੰਡ ਸ਼ਤੀਰਵਾਲੀ, ਲੱਖੇਵਾਲੀ ਢਾਬ, ਟਿਲਾਂ ਵਾਲੀ, ਜੰਡ ਵਾਲਾ ਮੀਰਾ ਸਾਂਗਲਾ, ਬਾਰੇਕਾਂ, ਰੂਪਨਗਰ ਆਦਿ ਪਿੰਡਾਂ ਦੇ ਲੋਕ ਵੀ ਇਸ ਕੈਂਪ ਦਾ ਲਾਭ ਲੈ ਸਕਦੇ ਹਨ। ਕੈਂਪ ਵਿੱਚ ਮੈਡੀਸਨ ਮਾਹਿਰ ਤੋਂ ਇਲਾਵਾ ਹੱਡੀਆਂ ਦੇ ਮਾਹਿਰ, ਔਰਤਾਂ ਦੇ ਰੋਗਾਂ ਦੇ ਮਾਹਿਰ, ਦੰਦਾਂ ਦੇ ਮਾਹਿਰ, ਅੱਖਾਂ ਦੇ ਮਾਹਿਰ ਅਤੇ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾਕਟਰ ਹਾਜ਼ਰ ਰਹਿਣਗੇ ਅਤੇ ਚੈਕਅੱਪ ਕਰਣਗੇ। ਕੈਂਪ ਵਿੱਚ ਮੁਫਤ ਈਸੀਜੀ, ਸ਼ੂਗਰ, ਬੀਪੀ ਟੈਸਟ ਵੀ ਹੋਣਗੇ ਅਤੇ ਦਵਾਈਆਂ ਵੀ ਮੁਫਤ ਮਿਲਣਗੀਆਂ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ ਦਿੱਤਾ। ਇਸ ਸਬੰਧੀ ਤਿਆਰੀਆਂ ਲਈ ਹੋਈ ਬੈਠਕ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਰਕੇਸ਼ ਕੁਮਾਰ ਪੋਪਲੀ, ਐਸਡੀਐਮ ਸ਼੍ਰੀ ਵਿਪਨ ਕੁਮਾਰ, ਡੀਡੀਪੀਓ ਸ਼੍ਰੀ ਗੁਰਦਰਸ਼ਨ ਲਾਲ, ਸਿਹਤ ਵਿਭਾਗ ਤੋਂ ਡਾਕਟਰ ਕਵੀਤਾ ਸਿੰਘ, ਡਾ ਐਰਿਕ, ਜ਼ਿਲ੍ਹਾ ਪ੍ਰੋਗਰਾਮ ਅਫਸਰ ਨਵਦੀਪ ਕੌਰ, ਜਿਲਾ ਸਿੱਖਿਆ ਅਫਸਰ ਸ੍ਰੀ ਸ਼ਿਵਪਾਲ ਵੀ ਹਾਜ਼ਰ ਸਨ।