Sunday, December 29, 2024

ਸੂਬਾ ਪੱਧਰੀ ਮੁਕਾਬਲਿਆਂ ਦਾ ਦਾਇਰਾ 10 ਤੋਂ ਵਧਾ ਕੇ 20 ਜ਼ਿਲੇ ਕਰਨ ਦਾ ਫੈਸਲਾ:ਮੀਤ ਹੇਅਰ

Date:

ਚੰਡੀਗੜ੍ਹ, 9 ਅਗਸਤ

MEET HAYER ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਖੇਡਾਂ ਦਾ ਸੱਭਿਆਚਾਰ ਪੈਦਾ ਕਰਨ ਅਤੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਪੈਦਾ ਕਰਨ ਦੇ ਸੁਫ਼ਨੇ ਨੂੰ ਹਕੀਕੀ ਰੂਪ ਦੇਣ ਲਈ ਉਲੀਕੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਦੂਜੀਆਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਣ ਲਈ ਵਿਭਾਗ ਵੱਲੋਂ ਪੂਰੀ ਤਿਆਰੀ ਕੀਤੀ ਜਾ ਰਹੀ ਹੈ।

ਅੱਜ ਇਥੇ ਪੰਜਾਬ ਭਵਨ ਵਿਖੇ ਖੇਡਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਉਪਰੰਤ ਮੀਤ ਹੇਅਰ ਨੇ ਦੱਸਿਆ ਕਿ ਵੱਖ-ਵੱਖ ਖਿਡਾਰੀਆਂ ਤੇ ਖੇਡ ਐਸੋਸੀਏਸ਼ਨਾਂ ਵੱਲੋਂ ਕੀਤੀਆਂ ਮੰਗਾਂ ਨੂੰ ਸਵਿਕਾਰ ਕਰਦਿਆਂ ਇਸ ਵਾਰ ਚਾਰ ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ ਤੇ ਵਾਲੀਬਾਲ ਸ਼ੂਟਿੰਗ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਵਾਰ ਕੁੱਲ 34 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ ਜਿਨਾਂ ਵਿੱਚ ਉਕਤ ਚਾਰ ਤੋਂ ਇਲਾਵਾ ਅਥਲੈਟਿਕਸ, ਹਾਕੀ, ਫੁਟਬਾਲ, ਵਾਲੀਬਾਲ (ਸਮੈਸ਼ਿੰਗ), ਕਬੱਡੀ (ਸਰਕਲ ਤੇ ਨੈਸ਼ਨਲ ਸਟਾਈਲ), ਹੈਂਡਬਾਲ, ਮੁੱਕੇਬਾਜ਼ੀ, ਬਾਸਕਟਬਾਲ, ਕੁਸ਼ਤੀ, ਜੂਡੋ, ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ, ਪਾਵਰ ਲਿਫਟਿੰਗ, ਲਾਅਨ ਟੈਨਿਸ, ਬੈਡਮਿੰਟਨ, ਕਿੱਕ ਬਾਕਸਿੰਗ, ਕਾਏਕਿੰਗ ਤੇ ਕੈਨੋਇੰਗ, ਖੋ ਖੋ, ਜਿਮਨਾਸਟਕ, ਤੈਰਾਕੀ, ਨੈਟਬਾਲ, ਗੱਤਕਾ, ਸਤਰੰਜ਼, ਟੇਬਲ ਟੈਨਿਸ, ਰੋਲਰ ਸਕੇਟਿੰਗ, ਵੇਟਲਿਫਟਿੰਗ, ਸਾਫਟਬਾਲ, ਰੋਇੰਗ ਤੇ ਤਲਵਾਰਬਾਜ਼ੀ ਸ਼ਾਮਲ ਹਨ।

READ ALSO : ਖੇਡ ਮੰਤਰੀ ਦੀ ਪ੍ਰਵਾਨਗੀ ਉਪਰੰਤ 106 ਜੂਨੀਅਰ ਕੋਚਾਂ ਦੀ ਕੋਚ ਵਜੋਂ ਤਰੱਕੀ

ਖੇਡ ਮੰਤਰੀ ਨੇ ਦੱਸਿਆ ਕਿ ਅੰਡਰ 14 ਤੋਂ 60 ਸਾਲ ਉਮਰ ਤੋਂ ਵੱਧ ਵੈਟਰਨ ਤੱਕ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾਣਗੇ। ਅਥਲੈਟਿਕਸ, ਫੁਟਬਾਲ, ਖੋ ਖੋ, ਕਬੱਡੀ (ਨੈਸ਼ਨਲ ਤੇ ਸਰਕਲ ਸਟਾਈਲ) ਤੇ ਵਾਲੀਬਾਲ ਦੇ ਮੁਕਾਬਲੇ ਬਲਾਕ ਪੱਧਰ ਤੋਂ ਸ਼ੁਰੂ ਹੋਣਗੇ ਜਦੋਂ ਇਨਾਂ ਦੇ ਜੇਤੂ ਅਤੇ ਬਾਕੀ ਖੇਡਾਂ ਦੇ ਜ਼ਿਲਾ ਪੱਧਰੀ ਮੁਕਾਬਲੇ ਹੋਣਗੇ ਅਤੇ ਫੇਰ ਜ਼ਿਲਾ ਜੇਤੂਆਂ ਦੇ ਰਾਜ ਪੱਧਰੀ ਮੁਕਾਬਲੇ ਹੋਣਗੇ। ਇਸ ਵਾਰ ਰਾਜ ਪੱਧਰੀ ਮੁਕਾਬਲਿਆਂ ਦਾ ਦਾਇਰਾ ਵਧਾ ਕੇ ਪਿਛਲੀ ਵਾਰ ਦੇ 10 ਜ਼ਿਲਿਆਂ ਦੀ ਬਜਾਏ 20 ਜ਼ਿਲਿਆਂ ਵਿੱਚ ਹੋਣਗੇ। ਰਾਜ ਪੱਧਰ ਦੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ ਕ੍ਰਮਵਾਰ 10 ਹਜ਼ਾਰ, 7 ਹਜ਼ਾਰ ਤੇ 5 ਹਜ਼ਾਰ ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ।

ਮੀਤ ਹੇਅਰ ਨੇ ਕਿਹਾ ਕਿ ਰੰਗਾਰੰਗ ਉਦਘਾਟਨੀ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਜਿਸ ਲਈ ਦਿਨ ਅਤੇ ਸਥਾਨ ਦੀ ਚੋਣ ਦਾ ਫੈਸਲਾ ਜਲਦ ਕੀਤਾ ਜਾਵੇਗਾ। ਕੌਮੀ ਪੱਧਰ ਦੇ ਹੋਰਨਾਂ ਖੇਡ ਮੁਕਾਬਲਿਆਂ ਦੇ ਕੈਲੰਡਰ ਨੂੰ ਦੇਖਦਿਆਂ ਜਲਦ ਹੀ ਖੇਡਾਂ ਦੇ ਮੁਕਾਬਲਿਆਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ। ਖੇਡਾਂ ਵਿੱਚ ਹਿੱਸਾ ਲੈਣ ਆਨਲਾਈਨ ਤੇ ਆਫਲਾਈਨ ਐਂਟਰੀ ਹੋਵੇਗੀ। ਰੰਗਾਰੰਗ ਸਮਾਪਤੀ ਸਮਾਰੋਹ ਦੌਰਾਨ 10 ਹਜ਼ਾਰ ਤੋਂ ਵੱਧ ਜੇਤੂ ਰਹਿਣ ਵਾਲੇ ਖਿਡਾਰੀਆਂ ਨੂੰ 7 ਕਰੋੜ ਰੁਪਏ ਦੇ ਨਗਦ ਇਨਾਮ ਦਿੱਤੇ ਜਾਣਗੇ।MEET HAYER

ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ, ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ, ਵਿਸ਼ੇਸ਼ ਸਕੱਤਰ ਆਨੰਦ ਕੁਮਾਰ ਤੇ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਸਿੱਧੂ ਹਾਜ਼ਰ ਸਨ।MEET HAYER

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ...

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...