ਮੀਤ ਹੇਅਰ ਵੱਲੋਂ ਵਿਸ਼ਵ ਕੱਪ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਲਈ ਸਿਫ਼ਤ ਕੌਰ ਸਮਰਾ ਨੂੰ ਵਧਾਈ

Date:

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਭੋਪਾਲ ਵਿਖੇ ਕਰਵਾਏ ਜਾ ਰਹੇ ਆਈ.ਐਸ.ਐਸ.ਐਫ. ਵਿਸ਼ਵ ਕੱਪ 2023 ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਫਰੀਦਕੋਟ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ ਵਧਾਈ ਦਿੱਤੀ ਹੈ।

Also Read : ਸਿਹਤ ਮੰਤਰੀ ਵੱਲੋਂ ਸੂਬੇ ਵਿੱਚ ਲਿੰਗ ਅਨੁਪਾਤ ‘ਚ ਸੁਧਾਰ ਲਈ ਪੀਸੀ-ਪੀ.ਐਨ.ਡੀ.ਟੀ. ਐਕਟ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ

ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਵਿਸ਼ਵ ਪੱਧਰ ‘ਤੇ ਸੂਬੇ ਦੀ ਸ਼ਾਨ ਨੂੰ ਮੁੜ ਬਹਾਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਿਫ਼ਤ ਕੌਰ ਸਮਰਾ ਦੀ ਪ੍ਰਾਪਤੀ ਇਸ ਵਚਨਬੱਧਤਾ ਦੀ ਗਵਾਹੀ ਭਰਦੀ ਹੈ।

ਜ਼ਿਕਰਯੋਗ ਹੈ ਕਿ ਸਿਫ਼ਤ ਕੌਰ ਸਮਰਾ ਨੇ 403.9 ਅੰਕ ਹਾਸਲ ਕੀਤੇ ਜਦਕਿ ਚਾਂਦੀ ਦਾ ਤਗ਼ਮਾ ਜੇਤੂ ਚੈੱਕ ਗਣਰਾਜ ਦੀ ਅਨੇਤਾ ਬ੍ਰਾਬਕੋਵਾ ਨੇ 411.3 ਅੰਕ ਅਤੇ ਸੋਨ ਤਗ਼ਮਾ ਜੇਤੂ ਚੀਨ ਦੀ ਕਿਓਨਗਿਊ ਝਾਂਗ ਨੇ 414.7 ਅੰਕ ਹਾਸਲ ਕੀਤੇ।

Share post:

Subscribe

spot_imgspot_img

Popular

More like this
Related

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੋਗਾ ਵਿਖੇ ਲਗਾਇਆ ਜਾਗਰੂਕਤਾ ਕੈਂਪ

ਮਾਨਸਾ, 19 ਦਸੰਬਰ :ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਐਚ.ਐਸ.ਗਰੇਵਾਲ...

ਨਗਰ ਪੰਚਾਇਤ ਭੀਖੀ ਅਤੇ ਸਰਦੂਲਗੜ੍ਹ ਦੇ ਰੈਵਨਿਊ ਖੇਤਰ ਵਿਚ 21 ਦਸੰਬਰ ਨੂੰ ਡਰਾਈ ਡੇਅ ਘੋਸ਼ਿਤ

ਮਾਨਸਾ, 19 ਦਸੰਬਰ:ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ...