ਖੇਡ ਮੰਤਰੀ ਵੱਲੋਂ ਜਾਂਚ ਦੇ ਆਦੇਸ਼, ਤਿੰਨ ਦਿਨਾਂ ਅੰਦਰ ਕਾਰਵਾਈ ਰਿਪੋਰਟ ਮੰਗੀ
ਖਿਡਾਰੀਆਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ: ਮੀਤ ਹੇਅਰ
ਚੰਡੀਗੜ੍ਹ, 29 ਜੁਲਾਈ
Meet Hayer has ordered ਪੰਜਾਬ ਇੰਸਟੀਚਿਊਟ ਆਫ ਸਪੋਰਟਸ (ਪੀ.ਆਈ.ਐਸ.) ਦੇ ਮੁਹਾਲੀ ਸੈਂਟਰ ਵਿਖੇ ਖਿਡਾਰੀਆਂ ਦੇ ਸਵੇਰੇ ਦੇ ਖਾਣੇ ਦੌਰਾਨ ਸਿਹਤ ਖਰਾਬ ਹੋਣ ਦੀਆਂ ਆਈਆਂ ਮੀਡੀਆ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦਿਆ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਂਚ ਦੇ ਆਦੇਸ਼ ਦਿੰਦਿਆਂ ਤਿੰਨ ਦਿਨਾਂ ਦੇ ਅੰਦਰ ਕਾਰਵਾਈ ਰਿਪੋਰਟ ਮੰਗੀ ਹੈ।Meet Hayer has ordered
ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਕਲਰਕ ਕਾਬੂ
ਮੀਤ ਹੇਅਰ ਨੇ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਨੂੰ ਇਸ ਸਾਰੇ ਮਾਮਲੇ ਦੀ ਜਾਂਚ ਕਰਕੇ ਇਸ ਦੀ ਐਕਸ਼ਨ ਟੇਕਨ ਰਿਪੋਰਟ ਤਿੰਨ ਦਿਨਾਂ ਦੇ ਅੰਦਰ ਸੌਂਪਣ ਲਈ ਆਖਿਆ ਹੈ। ਖੇਡ ਮੰਤਰੀ ਨੇ ਕਿਹਾ ਕਿ ਖਿਡਾਰੀਆਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਸਰਕਾਰ ਖਿਡਾਰੀਆਂ ਦੀ ਸਿਹਤ ਤੇ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਕੋਤਾਹੀ ਸਾਹਮਣੇ ਆਈ ਤਾਂ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। Meet Hayer has ordered