Friday, December 27, 2024

ਮੀਤ ਹੇਅਰ ਵੱਲੋਂ ਕਜੌਲੀ ਵਾਟਰ ਵਰਕਸ ਦਾ ਦੌਰਾ, ਟਰਾਈਸਿਟੀ ਨੂੰ ਪਾਣੀ ਸਪਲਾਈ ਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ

Date:

ਮੋਰਿੰਡਾ/ਚੰਡੀਗੜ੍ਹ, 12 ਜੁਲਾਈ:
MEET HAYER VISITS KAJAULI ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਕਜੌਲੀ ਵਾਟਰ ਵਰਕਸ ਦਾ ਦੌਰਾ ਕਰਕੇ ਟਰਾਈਸਿਟੀ ਨੂੰ ਹੋ ਰਹੀ ਪਾਣੀ ਦੀ ਸਪਲਾਈ ਦੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਪ੍ਰੀਤੀ ਯਾਦਵ, ਐਸ.ਐਸ.ਪੀ. ਵਿਵੇਕ ਸੋਨੀ ਅਤੇ ਜਲ ਸਰੋਤ ਤੇ ਜਲ ਸਪਲਾਈ ਦੇ ਅਧਿਕਾਰੀ ਵੀ ਹਾਜ਼ਰ ਸਨ।

ਮੀਤ ਹੇਅਰ ਨੇ ਨੁਕਸਾਨਗ੍ਰਸਤ ਪਾਈਪਾਂ ਦੀ ਮੁਰੰਮਤ ਦਾ ਕੰਮ ਤੇਜ਼ੀ ਨਾਲ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਮੁਹਾਲੀ, ਚੰਡੀਗੜ੍ਹ ਤੇ ਚੰਡੀਮੰਦਰ ਨੂੰ ਪਾਣੀ ਦੀ ਸਪਲਾਈ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬਾਰਸ਼ਾਂ ਦੀ ਸੰਭਾਵਨਾ ਨਾਲ ਕਿਸੇ ਵੀ ਅਣਸੁਖਾਵੀਂ ਸਥਿਤੀ ਪੈਦਾ ਹੋਣ ਦੀ ਸੂਰਤ ਵਿੱਚ ਪਾਣੀ ਦੀਆਂ ਪਾਈਪਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਰਾਹਤ ਕਾਰਜ ਜੰਗੀ ਪੱਧਰ ਉਤੇ ਜਾਰੀ ਹਨ ਅਤੇ ਇਹਤਿਆਤ ਵਜੋਂ ਅਗਾਊਂ ਪ੍ਰਬੰਧ ਵੀ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਵੱਲੋਂ ਲੋੜੀਂਦੇ ਮਿੱਟੀ ਦੇ ਥੈਲੇ ਅਤੇ ਖਾਲੀ ਬੈਗਾਂ ਦਾ ਪ੍ਰਬੰਧ ਕੀਤਾ ਗਿਆ ਹੈ।ਪਾਣੀ ਦਾ ਪੱਧਰ ਘਟਾ ਕੇ ਮੁਰੰਮਤ ਦੇ ਕੰਮ ਵਿੱਚ ਮੱਦਦ ਕੀਤੀ ਜਾ ਰਹੀ ਹੈ।ਪਾਈਪਾਂ ਦੀ ਮੁਰੰਮਤ ਦੇ ਕੰਮ ਵਿੱਚ ਵਿਭਾਗ ਦੇ ਕਰਮਚਾਰੀ ਲੱਗੇ ਹੋਏ ਹਨ। MEET HAYER VISITS KAJAULI

ਜ਼ਿਕਰਯੋਗ ਹੈ ਕਿ ਭਾਖੜਾ ਮੇਨ ਲਾਈਨ ਤੋਂ ਕਜੌਲੀ ਵਾਟਰ ਵਰਕਸ ਰਾਹੀਂ ਰੋਜ਼ਾਨਾ ਟਰਾਈਸਿਟੀ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ 120 ਮਿਲੀਅਨ ਗੇਲਨ ਪ੍ਰਤੀ ਦਿਨ ਸਮਰੱਥਾ ਵਾਲੀਆਂ ਪੰਜ ਪਾਈਪਾਂ ਵਿੱਚੋਂ ਪੰਜਾਬ ਦੇ ਜਲ ਸਪਲਾਈ ਵਿਭਾਗ ਦੀ ਇਕ ਪਾਈਪ ਨੂੰ ਨੁਕਸਾਨ ਹੋਇਆ ਜਦੋਂ ਕਿ ਚੰਡੀਗੜ੍ਹ ਪ੍ਰਸ਼ਾਸਨ ਦੀ ਇਕ ਪਾਈਪਲਾਈਨ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ। ਦੋਵੇਂ ਪਾਈਪਾਂ ਦੀ ਸਮਰੱਥਾ 20-20 ਮਿਲੀਅਨ ਗੇਲਨ ਪ੍ਰਤੀ ਦਿਨ ਹੈ। MEET HAYER VISITS KAJAULI

Share post:

Subscribe

spot_imgspot_img

Popular

More like this
Related

PM ਮੋਦੀ ਨੇ ਡਾ. ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ , ਜਾਣੋ ਕਦੋਂ ਹੋਵੇਗਾ ਅੰਤਿਮ ਸਸਕਾਰ

Manmohan Singh Death ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ...

ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ ‘ਚ ਲਏ ਆਖਰੀ ਸਾਹ

Manmohan Singh Death  ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵੀਰਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 27 ਦਸੰਬਰ 2024

Hukamnama Sri Harmandir Sahib Ji ਸਲੋਕੁ ਮਃ ੩ ॥ ਸਤਿਗੁਰ ਤੇ...

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...