ਐੱਸ.ਏ.ਐੱਸ. ਨਗਰ 12 ਦਸੰਬਰ 2024:
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ 1984 ਦੇ ਦੰਗਾ ਪੀੜਤ ਪਰਿਵਾਰਾਂ ਦੀਆਂ ਮੁਸ਼ਕਲਾਂ ਅਤੇ ਲੰਬਿਤ ਪਏ ਮਾਮਲਿਆਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਦੰਗਾ ਪੀੜਤ ਪਰਿਵਾਰਾਂ ਨੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਅਤੇ ਉਨ੍ਹਾਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ ਅਤੇ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲੰਬਿਤ ਪਈਆਂ ਮੰਗਾਂ ਨੂੰ ਪੂਰਾ ਕਰਨ ਲਈ ਕਿਹਾ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਦੰਗਾ ਪੀੜਤ ਪਰਿਵਾਰਾਂ ਦੀਆਂ ਹਰ ਤਰ੍ਹਾਂ ਦੀਆਂ ਲੰਬਿਤ ਪਈਆਂ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿਵਾਇਆ ਗਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਉਹ ਦੰਗਾ ਪੀੜਤ ਪਰਿਵਾਰਾਂ ਦੇ ਮਾਮਲਿਆਂ ਨੂੰ ਪਹਿਲ ਦੇ ਅਧਾਰ ਤੇ ਨੇਪਰੇ ਚਾੜ੍ਹਨ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐਸ. ਤਿੜਕੇ, ਸੰਯੁਕਤ ਕਮਿਸ਼ਨਰ ਨਗਰ ਨਿਗਮ ਦੀਪਾਂਕਰ ਗਰਗ ਅਤੇ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।