ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਸੁਵਿਧਾ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ

ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਸੁਵਿਧਾ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ

ਬਠਿੰਡਾ, 9 ਮਈ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ ਸ ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਜ਼ਿਲ੍ਹਾ ਨੋਡਲ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ ਦੀ ਅਗਵਾਈ ਹੇਠ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਹੋਈ। ਇਸ ਮੌਕੇ ਜ਼ਿਲ੍ਹਾ ਨੋਡਲ […]

ਬਠਿੰਡਾ, 9 ਮਈ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ ਸ ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਜ਼ਿਲ੍ਹਾ ਨੋਡਲ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ ਦੀ ਅਗਵਾਈ ਹੇਠ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਹੋਈ।

ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ ਨੇ ਸਥਾਨਕ ਸਰਕਾਰਾਂ, ਟਰਾਂਸਪੋਰਟ, ਜੇਲ੍ਹ, ਪੁਲਿਸ, ਬਿਜਲੀ, ਸਿਹਤ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਤੇ ਮੀਡੀਆ ਦੇ ਨੁਮਾਇੰਦਿਆਂ ਤੋਂ ਇਲਾਵਾ ਜੋ ਚੋਣ ਅਮਲਾ ਪੋਲਿੰਗ ਵਾਲੇ ਦਿਨ (1 ਜੂਨ 2024) ਨੂੰ ਆਪੋਂ-ਆਪਣੀਆਂ ਡਿਊਟੀਆਂ ’ਤੇ ਤਾਇਨਾਤ ਰਹਿਣਗੇ, ਉਨ੍ਹਾਂ ਲਈ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਸੁਵਿਧਾ ਦਿੱਤੀ ਗਈ ਹੈ, ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗਰਾਊਂਡ ਫਲੌਰ ’ਤੇ 26-27-28 ਮਈ 2024 ਨੂੰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ।

 ਡਾ. ਮਨਦੀਪ ਕੌਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਜੋ ਕਰਮਚਾਰੀ ਉਨ੍ਹਾਂ ਅਧੀਨ ਆਉਂਦੇ ਹਨ ਤੇ ਚੋਣ ਡਿਊਟੀ ਕਰ ਰਹੇ ਹਨ ਉਨ੍ਹਾਂ ਦੇ ਫਾਰਮ 12-ਡੀ ਭਰ ਕੇ ਮਿਤੀ 11-5-2024 ਤੱਕ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ ਤਾਂ ਜੋ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤੋਂ ਵਾਂਝੇ ਨਾ ਰਹਿ ਸਕਣ।

ਇਸ ਮੌਕੇ ਸਥਾਨਕ ਸਰਕਾਰਾਂ, ਟਰਾਂਸਪੋਰਟ, ਜੇਲ੍ਹ, ਪੁਲਿਸ, ਬਿਜਲੀ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਮੀਡੀਆ ਦੇ ਨੁਮਾਇੰਦੇ ਆਦਿ ਹਾਜ਼ਰ ਸਨ।     

Tags:

Advertisement

Latest

ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼ l 8 ਪਿਸਤੌਲਾਂ,1 ਕਿਲੋ ਹੈਰੋਇਨ, 2.9 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ
ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਦੀ ਪ੍ਰਗਤੀ ਦੀ ਸਮੀਖਿਆ, ਨਵੀਨਤਮ ਤਕਨਾਲੋਜੀਆਂ ਅਤੇ ਯੋਜਨਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ 'ਤੇ ਦਿੱਤਾ ਜ਼ੋਰ
’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ
ਐਨ.ਏ.ਐਸ. 2024 ਵਿੱਚ ਪੰਜਾਬ ਵੱਲੋਂ ਸ਼ਾਨਦਾਰ ਪ੍ਰਦਰਸ਼ਨ: ਦੇਸ਼ ਭਰ ਵਿੱਚੋਂ ਰਿਹਾ ਮੋਹਰੀ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ