Wednesday, January 15, 2025

ਰੱਖੜ ਪੁੰਨਿਆ ਦੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਸੰਬੰਧੀ  ਵਿਧਾਇਕ ਟੌਂਗ ਵਲੋਂ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ

Date:

ਅੰਮਿ੍ਤਸਰ, 14 ਅਗਸਤ 2024 (        )- ਬਾਬਾ ਬਕਾਲਾ ਸਾਹਿਬ ਦੀ ਇਤਿਹਾਸਕ ਧਰਤੀ ਵਿਖੇ ਹਰ ਸਾਲ ਦੀ ਤਰਾਂ ਰੱਖੜ ਪੁੰਨਿਆ ਦੇ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਵਿਧਾਇਕ ਸ: ਦਲਬੀਰ ਸਿੰਘ ਟੌਂਗ ਨੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਨਾਲ ਮਿਲ ਕੇ ਸਮਾਗਮ ਸਬੰਧੀ ਵਿਚਾਰ ਚਰਚਾ ਕੀਤੀ ਅਤੇ ਮੁੱਖ ਮੰਤਰੀ ਨੂੰ ਰੱਖੜ ਪੁੰਨਿਆ ਤੇ ਪਹੁੰਚਣ ਦਾ ਸੱਦਾ ਦਿੱਤਾ। ਉਨਾਂ ਦੱਸਿਆ ਕਿ ਰਾਜ ਪੱਧਰੀ ਸਮਾਗਮ 19 ਅਗਸਤ ਨੂੰ ਸਰਕਾਰੀ ਆਈ ਟੀ ਆਈ ਵਿੱਚ ਕਰਵਾਇਆ ਜਾਵੇਗਾ, ਜਿਸ ਵਿੱਚ ਮੁੱਖ ਮੰਤਰੀ ਸ ਭਗਵੰਤ ਮਾਨ ਵਿਸੇਸ ਤੌਰ ਉਤੇ ਸ਼ਿਰਕਤ ਕਰਨਗੇ। ਉਨ੍ਹਾਂ ਤੋਂ ਇਲਾਵਾ ਕਈ ਕੈਬਨਿਟ ਮੰਤਰੀ ਅਤੇ ਵਿਧਾਇਕ ਸਾਹਿਬਾਨ ਵੀ ਸਮਾਗਮ ਵਿੱਚ ਹਾਜ਼ਰ ਹੋਣਗੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਐਸ.ਡੀ.ਐਮ. ਬਾਬਾ ਬਕਾਲਾ ਸ: ਰਵਿੰਦਰ ਸਿੰਘ ਅਰੋੜਾ ਨੇ ਦੱਸਿਆ  ਕਿ ਇਸ ਮੌਕੇ ਮੇਲੇ ਲਈ ਆਉਣ ਵਾਲੀਆਂ ਸਾਰੀਆਂ ਸੰਪਰਕ ਸੜਕਾਂ ਦੀ ਮੁਰੰਮਤ ਕਰਨ, ਸੜਕਾਂ ਦੁਆਲਿਆਂ ਘਾਹ-ਬੂਟੀ ਵੱਢਣ, ਗਲੀਆਂ ਤੇ ਸੜਕਾਂ ਦੀ ਸਫਾਈ, ਵੱਖ-ਵੱਖ ਸੜਕਾਂ ‘ਤੇ ਵੱਡੀਆਂ ਪਾਰਕਿੰਗ ਬਨਾਉਣ, ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ, ਡਾਕਟਰੀ ਸਹਾਇਤਾ ਲਈ ਟੀਮਾਂ ਤਾਇਨਾਤ ਕਰਨ, ਮੱਛਰ ਮਾਰ ਦਵਾਈ ਦੀ ਸਪਰੇਅ ਕਰਵਾਉਣ, ਨਿਰੰਤਰ ਬਿਜਲੀ ਸਪਲਾਈ ਚਾਲੂ ਰੱਖਣ ਅਤੇ ਮੇਲੇ ਮੌਕੇ ਵਹੀਕਲਾਂ ਦੀ ਆਵਾਜਾਈ ਨਿਯਮਤ ਕਰਨ ਲਈ ਪਾਰਟੀ ਕਰਮਚਾਰੀਆਂ ਨੂੰ  ਅੱਗੇ ਹੋ ਕੇ ਸੇਵਾ ਕਰਨ ਲਈ ਕਿਹਾ ਗਿਆ ਹੈ। ਉਨਾਂ ਕਿਹਾ ਕਿ ਮੇਲੇ ਮੌਕੇ ਸੰਗਤ ਨੂੰ ਕਿਸੇ ਤਰਾਂ ਦੀ ਮੁਸ਼ਿਕਲ ਨਹੀਂ ਆਉਣ ਦਿੱਤੀ ਜਾਵੇ।  ਉਨਾਂ ਦੱਸਿਆ ਕਿ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਦਾ ਪ੍ਰਬੰਧ ਤੇਜੀ ਨਾਲ ਚਲ ਰਿਹਾ ਹੈ ਅਤੇ ਵੱਖ-ਵੱਖ ਵਿਭਾਗਾਂ  ਦੇ ਅਧਿਕਾਰੀਆਂ ਦੀਆਂ ਡਿਊਟੀਆਂ ਇਸ ਸਮਾਗਮ ਨੂੰ ਨੇਪਰੇ ਚਾੜਨ ਲਈ ਲਗਾ ਦਿੱਤੀਆਂ ਗਈਆਂ ਹਨ।

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...