ਨਰਮੇ ਦੀ ਫ਼ਸਲ ਦੇ ਅਗਾਊਂ ਪ੍ਰਬੰਧਾਂ ਦੇ ਮੱਦੇਨਜ਼ਰ ਮੀਟਿੰਗ ਆਯੋਜਿਤ

ਬਠਿੰਡਾ, 29 ਅਪ੍ਰੈਲ : ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ) ਸ੍ਰੀ ਮੁਕਤਸਰ ਸਾਹਿਬ ਡਾ. ਧਰਮਪਾਲ ਦੀ ਪ੍ਰਧਾਨਗੀ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਸਮੂਹ ਖੇਤੀਬਾੜੀ ਅਫਸਰਾਂ, ਖੇਤੀਬਾੜੀ ਵਿਕਾਸ ਅਫਸਰਾਂ ਅਤੇ ਹੈਡ ਕੁਆਟਰ ਬਠਿੰਡਾ ਦੇ ਸਮੂਹ ਅਧਿਕਾਰੀਆਂ ਨਾਲ ਨਰਮੇ ਦੀ ਫਸਲ ਦੇ ਅਗਾਊਂ ਪ੍ਰਬੰਧਾਂ ਤੇ ਹੁਣ ਤੱਕ ਬੀਜੇ ਗਏ ਨਰਮੇ ਦੇ ਰਕਬੇ ਸਬੰਧੀ ਸਥਾਨਕ ਖੇਤੀ ਭਵਨ ਵਿਖੇ ਮੀਟਿੰਗ ਕੀਤੀ ਗਈ।

          ਮੀਟਿੰਗ ਦੌਰਾਨ ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ) ਨੇ ਸਮੂਹ ਬਲਾਕ ਖੇਤੀਬਾੜੀ ਅਫਸਰਾਂ ਨੂੰ ਆਪਣੇ-ਆਪਣੇ ਬਲਾਕ ਵਿੱਚ ਪੈਦੇ ਰਕਬੇ ਵਿੱਚੋਂ ਚਿੱਟੀ ਮੱਖੀ ਦੇ ਪਨਾਹਗਾਰ ਨਦੀਨਾਂ ਦਾ ਖਾਤਮਾ ਕਰਨ, ਪਿੰਡਾਂ ਵਿੱਚ ਪਏ ਛਿਟੀਆਂ ਦੇ ਢੇਰਾਂ ਨੂੰ ਝਾੜ ਕੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਅਤੇ ਜਿਨਿੰਗ ਫੈਕਟਰੀਆਂ, ਤੇਲ ਮਿੱਲਾਂ ਅਤੇ ਫੀਡ ਫੈਕਟਰੀਆਂ ਦੀ ਲਗਾਤਾਰ ਚੈਕਿੰਗ ਕਰਕੇ ਆਪਣੀ ਹਾਜ਼ਰੀ ਵਿੱਚ ਸਾਫ-ਸਫਾਈ ਕਰਵਾਉਣ ਉਪਰੰਤ ਫਿਊਮੀਗੇਸ਼ਨ ਕਰਾਉਣ ਸਬੰਧੀ ਆਦੇਸ਼ ਦਿੱਤੇ।

          ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਨੇ ਬਲਾਕ ਦੇ ਸਾਰੇ ਸਰਕਲਾਂ ਵਿੱਚ ਸਬੰਧਤ ਅਧਿਕਾਰੀਆਂ ਨੂੰ ਨਰਮੇ ਦੀ ਬਿਜਾਈ ਸਬੰਧੀ ਕਿਸਾਨਾਂ ਨਾਲ ਤਾਲਮੇਲ ਕਰਨ ਅਤੇ ਬੀਜੇ ਰਕਬੇ ਸਬੰਧੀ ਰਜਿਸਟਰ ਤੇ ਰਕਬਾ ਨੋਟ ਕਰਨ ਬਾਰੇ ਆਦੇਸ਼ ਦਿੱਤੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੋਈ ਵੀ ਅਣ-ਅਧਿਕਾਰਤ ਬੀਜ ਨਾ ਖਰੀਦਣ ਅਤੇ ਕੇਵਲ ਪੀ.ਏ.ਯੂ.ਵੱਲੋ ਸਿਫਾਰਸ਼ਸ਼ੁਦਾ ਕਿਸਮਾਂ ਦੀ ਹੀ ਬਿਜਾਈ ਕੀਤੀ ਜਾਵੇ।

          ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਦੁਕਾਨਦਾਰ ਤੋ ਆਪਣੇ ਬੀਜ ਦੇ ਬਿੱਲ ਜ਼ਰੂਰ ਲੈਣ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਵਿੱਚ 28000 ਹੈਕ. ਰਕਬੇ ਵਿੱਚ ਨਰਮੇ ਦੀ ਬਿਜਾਈ ਕੀਤੀ ਗਈ ਸੀ ਜਦੋ ਕਿ  ਇਸ ਸਾਲ 35000 ਹੈਕ. ਦਾ ਨਰਮੇ ਦੀ ਬਿਜਾਈ ਦਾ ਟੀਚਾ ਦਿੱਤਾ ਗਿਆ ਹੈ।ਕਣਕ ਦੀ ਵਾਢੀ ਲੇਟ ਹੋਣ ਕਾਰਨ ਅਤੇ ਨਹਿਰੀ ਪਾਣੀ ਦੀ ਸਪਲਾਈ 20 ਅਪ੍ਰੈਲ ਤੋ ਆਉਣ ਕਾਰਨ ਨਰਮੇ ਦੀ ਬਿਜਾਈ ਦਾ ਕੰਮ ਲੇਟ ਸ਼ੁਰੂ ਹੋਇਆ ਹੈ। ਜ਼ਿਲ੍ਹੇ ਵਿੱਚ ਬਿਜਲੀ ਦੀ ਸਪਲਾਈ ਵੀ ਠੀਕ ਚੱਲ ਰਹੀ  ਹੈ। ਉਨ੍ਹਾਂ  ਨੇ ਹਾਊਸ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਨਰਮੇ ਹੇਠ ਰਕਬਾ ਵਧਾਉਣ ਲਈ ਕਿਸਾਨਾਂ ਨੂੰ ਕਿਸਾਨ ਸਿਖਲਾਈ ਕੈਪਾਂ ਅਤੇ ਨੁੱਕੜ ਮੀਟਿੰਗਾਂ ਰਾਹੀ ਪ੍ਰੇਰਿਆ ਜਾਵੇ ਅਤੇ ਰੇਤਲੀਆਂ ਜ਼ਮੀਨਾਂ ਵਿੱਚ ਝੇਨੇ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਵੀ ਨਰਮੇ ਦੀ ਬਿਜਾਈ ਕਰਨ ਦੀ ਅਪੀਲ ਕੀਤੀ ਜਾਵੇ।

          ਮੀਟਿੰਗ ਵਿੱਚ ਸਮੂਹ ਬਲਾਕ ਖੇਤੀਬਾੜੀ  ਅਫਸਰਾਂ ਵੱਲੋ ਹੁਣ ਤੱਕ ਕੀਤੇ ਗਏ ਅਗਾਊਂ ਪ੍ਰਬੰਧਾਂ ਦੀ ਪ੍ਰਗਤੀ ਦੱਸੀ ਗਈ ਅਤੇ ਬਲਾਕ ਅਧੀਨ ਬੀਜੇ ਗਏ ਰਕਬੇ ਸਬੰਧੀ ਦੱਸਿਆ ਗਿਆ।ਮੁੱਖ ਖੇਤੀਬਾੜੀ ਅਫਸਰ ਬਠਿੰਡਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਿਸਾਨਾਂ ਦੀ ਮੰਗ ਅਨੁਸਾਰ ਨਰਮੇ ਦੇ ਬੀਜ ਦੇ ਪ੍ਰਬੰਧ ਕਰ ਲਏ ਗਏ ਹਨ।

           ਉਨ੍ਹਾਂ ਨੇ ਸਪਰੇ ਟੈਕਨਾਲੋਜੀ ਦੀ ਸਹੀ ਵਰਤੋ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਬਾਰੇ ਕਿਹਾ।ਮੁੱਖ ਖੇਤੀਬਾੜੀ ਅਫਸਰ ਬਠਿੰਡਾ ਜੀ ਨੇ ਦੱਸਿਆ ਕਿ ਪੈਸਟ ਮੈਨੇਜਮੈਟਂ ਸੈਂਟਰ ਵੱਲੋ ਖੇਤੀ ਭਵਨ ਬਠਿੰਡਾ ਵਿਖੇ ਮਈ 2024 ਦੇ ਪਹਿਲੇ ਹਫਤੇ ਘੱਟੋ ਘੱਟ 100 ਕਿਸਾਨਾਂ ਦੀ ਫਿਰੋਮਿਨ ਟਰੈਪਸ ਸਬੰਧੀ ਟਰੇਨਿੰਗ ਕਰਵਾਉਣ ਬਾਰੇ ਦੱਸਿਆ।ਉਨ੍ਹਾਂ ਨੇ ਬੀ.ਟੀ.ਬੀਜ ਦੇ ਸੈਂਪਲ ਲੈਣ ਬਾਰੇ ਆਦੇਸ਼ ਦਿੱਤੇ ਤਾਂ ਜੋ ਕਿਸਾਨਾਂ ਨੂੰ ਮਿਆਰੀ ਬੀਜ ਮੁਹੱਈਆ ਕਰਵਾਇਆ ਜਾ ਸਕੇ।

[wpadcenter_ad id='4448' align='none']