ਸਿਵਲ ਸਰਜਨ ਵੱਲੋਂ ਸਿਹਤ ਯੋਜਨਾਵਾਂ ਦੀ ਪਹੁੰਚ ਵਧਾਉਣ ਸਬੰਧੀ ਮੀਟਿੰਗ

ਫ਼ਿਰੋਜ਼ਪੁਰ, 7 ਮਈ 2024:

 ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦੀ ਪਹੁੰਚ ਆਮ ਲੋਕਾਂ ਤੱਕ ਹੋਰ ਜ਼ਿਆਦਾ ਵਧਾਉਣ ਦੇ ਮਕਸਦ ਨਾਲ ਅੱਜ ਕਾਰਜਕਾਰੀ ਸਿਵਲ ਸਰਜਨ ਡਾ. ਮੀਨਾਕਸ਼ੀ ਅਬਰੋਲ ਦੀ ਅਗਵਾਈ ਹੇਠ ਜ਼ਿਲ੍ਹਾ ਫਿਰੋਜ਼ਪੁਰ ਦੇ ਸਿਹਤ ਬਲਾਕਾਂ ਅਤੇ ਸਿਵਿਲ ਹਸਪਤਾਲਾਂ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਵਲੋਂ ਹੀਮੋਫੀਲੀਆ ਅਤੇ ਥੈਲੇਸੀਮੀਆ ਸਬੰਧੀ ਬੈਨਰ ਵੀ ਜਾਰੀ ਕੀਤਾ ਅਤੇ ਦੱਸਿਆ ਕਿ ਮੈਡੀਕਲ ਕਾਲਜਾਂ ਅਤੇ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਇਨ੍ਹਾਂ ਦਾ ਮੁਫਤ ਇਲਾਜ ਕੀਤਾ ਜਾਂਦਾ ਹੈ। 

               ਮੀਟਿੰਗ ਦੌਰਾਨ ਡਾ. ਮੀਨਾਕਸ਼ੀ ਅਬਰੋਲ ਨੇ ਸਿਹਤ ਸੰਸਥਾਵਾਂ ਦੇ ਅਧਿਕਾਰੀਆਂ ਨੁੰ ਹਦਾਇਤ ਕਰਦਿਆਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਮਲੇਰੀਆ, ਡੇਂਗੂ ਅਤੇ ਚਿਕਨਗੂਨੀਆ ਤੋਂ ਬਚਾਓ ਲਈ ਸਿਹਤ ਵਿਭਾਗ ਦੀਆਂ ਟੀਮਾਂ ਦਾ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ। ਘਰਾਂ ਵਿੱਚ ਅਤੇ ਘਰਾਂ ਦੇ ਆਲੇ ਦੁਆਲੇ ਪਾਨੀ ਇੱਕਠਾ ਨਾ ਹੋਣ ਦਿੱਤਾ ਜਾਵੇ। 

        ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਗਰਭਵਤੀ ਔਰਤਾਂ ਅਤੇ ਨਵ ਜਨਮੇ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਸਾਰੇ ਸਰਕਾਰੀ ਹਸਪਤਾਲਾਂ, ਕਮਿਊਨਿਟੀ ਸਿਹਤ ਕੇਂਦਰਾਂ, ਪ੍ਰਾਇਮਰੀ ਸਿਹਤ ਕੇਂਦਰਾਂ ਅਤੇ ਸਬ ਸੈਂਟਰਾਂ ‘ਤੇ ਬਿਲਕੁੱਲ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਗਰਮੀ ਅਤੇ ਲੂ ਤੋਂ ਬਚਣ ਲਈ ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਆਦਾ ਗਰਮੀ ਹੋਣ ‘ਤੇ ਸਾਡਾ ਸਰੀਰ ਪਸੀਨੇ ਦੇ ਰੂਪ ਵਿੱਚ ਗਰਮੀ ਬਾਹਰ ਕੱਢਦਾ ਹੈ ਅਤੇ ਤਾਪਮਾਨ ਨੂੰ ਕੰਟਰੋਲ ਰੱਖਦਾ ਹੈ ਜਿਸ ਨਾਲ ਸਰੀਰ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ। ਨਿਸਚਿਤ ਸੀਮਾ ਤੋਂ ਬਾਅਦ ਸਾਡੇ ਸਰੀਰ ਦਾ ਇਹ ਸਿਸਟਮ ਕੰਮ ਕਰਨਾ ਬੰਦ ਕਰ ਦਿੰਦਾ ਹੈ ਅਤੇ ਸਰੀਰ ਬਾਹਰ ਦੇ ਤਾਪਮਾਨ ਸਮਾਨ ਹੋ ਜਾਂਦਾ ਹੈ ਜਿਸ ਨੂੰ ਲੂ ਲਗਣਾ ਜਾ ਹੀਟ ਸਟ੍ਰੋਕ ਕਹਿੰਦੇ ਹਨ। ਆਮ ਤੌਰ ‘ਤੇ ਲੋਕ ਇਸ ਨੂੰ ਹਲਕੇ ਵਿੱਚ ਲੈਦੇ ਹਨ ਜਿਸ ਕਰਕੇ ਉਹ ਬਿਮਾਰੀਆਂ ਦੇ ਸ਼ਿਕਾਰ ਹੋ ਜਾਂਦੇ ਹਨ ਬੱਚਿਆ, ਬਜੂਰਗ, ਮੋਟਾਪੇ ਤੋਂ ਪੀੜਤ ਲੋਕ, ਦਿਲ ਦੇ ਮਰੀਜ ਲੋਕ, ਸਰੀਰਕ ਪੱਖੋਂ ਕਮਜੋਰ ਲੋਕ, ਮਜਦੂਰ ਵਰਗ, ਦਿਹਾੜੀਦਾਰ, ਸੜਕਾਂ ਤੇ ਕੰਮ ਕਰਨ ਵਾਲੇ ਇਨ੍ਹਾਂ ਲੋਕਾਂ ਨੂੰ ਲੂ ਲਗਣ ਦਾ ਜਿਆਦਾ ਖਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਗਰਮੀ/ਲੂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕਰਦਿਆ ਕਿਹਾ ਕਿ ਬੱਚਿਆਂ, ਬਜੂਰਗਾਂ ਅਤੇ ਗਰਭਵਤੀ ਔਰਤਾਂ ਬਿਨਾਂ ਲੋੜ ਜਾ ਕੰਮ ਤੋਂ ਘਰ ਤੋ ਬਾਹਰ ਨਾ ਨਿਕਲਣ, ਘਰ ਦੇ ਬਣੇ ਪੋਸ਼ਟਿਕ ਖਾਣੇ ਦੀ ਵਰਤੋਂ ਕਰੋ, ਤਲੇ ਹੋਏ ਜਾ ਫਾਸਟ ਫੂਡ ਨਾ ਖਾਓ, ਸਾਫ-ਸਫਾਈ ਦਾ ਵੱਧ ਤੋਂ ਵੱਧ ਧਿਆਨ ਰੱਖਿਆ ਜਾਵੇ ਅਤੇ ਤਰਲ ਪਦਾਰਥਾਂ ਜਿਵੇ ਪਾਣੀ, ਲਸੀ, ਓ. ਆਰ. ਐਸ. ਦੇ ਘੋਲ ਦਾ ਸੇਵਨ ਕੀਤਾ ਜਾਵੇ।

            ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਕੁਮਾਰ ਅਤੇ ਡਿਪਟੀ ਮਾਸ ਮੀਡੀਆ ਅਫਸਰ ਸੰਦੀਪ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ 8 ਮਈ ਤੋਂ 17 ਮਈ ਤੱਕ ਹੀਮੋਫੀਲੀਆ ਅਤੇ ਥੈਲੇਸੀਮਿਆ ਸਬੰਧੀ ਦਸ ਦਿਨ ਦੀ ਜਾਗਰੂਕਤਾ ਮੁਹਿੰਮ ਜ਼ਿਲ੍ਹਾ ਪੱਧਰ ਤੋਂ ਲੈ ਕੇ ਬਲਾਕ ਪੱਧਰ ਤੱਕ ਚਲਾਈ ਜਾ ਰਹੀ ਹੈ ਜਿਸ ਵਿਚ ਆਮ ਲੋਕਾਂ ਨੂੰ ਇਨ੍ਹਾਂ ਖੂਨ ਨਾਲ ਸੰਬੰਧਤ ਬੀਮਾਰੀਆਂ ਬਾਰੇ ਚਾਨਣਾ ਪਾਇਆ ਜਾਵੇਗਾ। 

        ਮੀਟਿੰਗ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੇਜ਼ ਰਾਮ, ਐਪੀਡੀਮੋਲੋਜਿਸਟ ਡਾ. ਸ਼ਮਿੰਦਰ, ਡਾ. ਯੁਵਰਾਜ, ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਕਾਰ , ਡਾ. ਰੇਖਾ, ਡਾ. ਕਰਨਜੀਤ, ਡਾ. ਵਿਸ਼ਾਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰੀਸ਼ ਆਦਿ ਹਾਜ਼ਰ ਸਨ।

[wpadcenter_ad id='4448' align='none']