ਡਿਪਟੀ ਕਮਿਸ਼ਨਰ ਵੱਲੋਂ ਲੋਕ ਸਭਾ ਚੋਣਾਂ-2024 ਦੇ ਅਗੇਤੇ ਪ੍ਰਬੰਧਾਂ ਸਬੰਧੀ ਮੀਟਿੰਗ

ਫਿਰੋਜ਼ਪੁਰ 28 ਫਰਵਰੀ 2024:

 ਲੋਕ ਸਭਾ-2024 ਦੇ ਅਗੇਤੇ ਪ੍ਰਬੰਧਾਂ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਚੋਣਾਂ ਨਾਲ ਸਬੰਧਿਤ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਉਨ੍ਹਾਂ ਵੱਲੋਂ ਇਲੈੱਕਸ਼ਨ ਮੈਨੇਜਮੈਂਟ ਪਲਾਨ ਤਿਆਰ ਕਰਨ, ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਅਤੇ ਚੋਣਾਂ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਅਤੇ ਅਗਾਉਂ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਐਸ.ਐਸ.ਪੀ. ਸੋਮਿਆ ਮਿਸ਼ਰਾ ਵੀ ਹਾਜ਼ਰ ਸਨ। 

 ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਧੀਮਾਨ ਨੇ ਜ਼ਿਲ੍ਹੇ ਦੇ ਸਮੂਹ ਵੋਟਾਂ ਨਾਲ ਸਬੰਧਿਤ ਪੁਲੀਸ ਤੇ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਖੇਤਰ ਵਿੱਚ ਪੈਂਦੇ ਪੋਲਿੰਗ ਸਟੇਸ਼ਨਾਂ ਦੀ ਪੜਤਾਲ ਕਰ ਲੈਣ ਅਤੇ ਆਪਣੇ ਇਲਾਕੇ ਵਿੱਚ ਪੈਂਦੇ ਅਤਿ ਸੰਵੇਦਨਸ਼ੀਲ, ਸੰਵੇਦਨਸ਼ੀਲ ਅਤੇ ਨਾਜ਼ੁਕ ਸਥਿਤੀ ਵਾਲੇ ਪੋਲਿੰਗ ਸਟੇਸ਼ਨਾਂ ਦੀ ਪੜਤਾਲ ਕਰਕੇ ਲਿਸਟ ਬਣਾ ਲੈਣ। ਉਨ੍ਹਾਂ ਕਿਹਾ ਕਿ ਸਬੰਧਿਤ ਅਧਿਕਾਰੀ ਪੋਲਿੰਗ ਸਟੇਸ਼ਨਾਂ ਦਾ ਖ਼ੁਦ ਜਾ ਕੇ ਦੌਰਾ ਕਰਨ। ਉਨ੍ਹਾਂ ਕਿਹਾ ਕਿ ਜਿਹੜੇ ਪੋਲਿੰਗ ਸਟੇਸ਼ਨਾਂ ਦੀ ਹਾਲਤ ਠੀਕ ਨਹੀਂ, ਉਨ੍ਹਾਂ ਦੀ ਰਿਪੋਰਟ ਤਿਆਰ ਕਰ ਲਈ ਜਾਵੇ ਤਾਂ ਜੋ ਵੋਟਾਂ ਤੋਂ ਪਹਿਲਾਂ ਉਚਿਤ ਪ੍ਰਬੰਧ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਮਾਡਲ ਪੋਲਿੰਗ ਬੂਥ ਬਣਾਏ ਜਾਣੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਸਬੰਧਿਤ ਅਧਿਕਾਰੀਆਂ ਵੱਲੋਂ ਚੋਣਾਂ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾਵੇ ਤਾਂ ਜੋ ਕੋਈ ਵੀ ਅਣਸੁਖਾਂਵੀ ਘਟਨਾ ਨਾ ਵਾਪਰੇ।  

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ, ਐੱਸ.ਪੀ. (ਡੀ) ਰਣਧੀਰ ਕੁਮਾਰ, ਐੱਸ.ਪੀ. (ਐੱਚ) ਜੁਗਰਾਜ ਸਿੰਘ, ਐੱਸ.ਡੀ.ਐੱਮ. ਗੁਰੂਹਰਸਹਾਏ ਗਗਨਦੀਪ ਸਿੰਘ, ਤਹਿਸੀਲਦਾਰ ਚੋਣਾਂ ਚਾਂਦ ਪ੍ਰਕਾਸ਼, ਡੀ.ਐੱਸ.ਪੀ. ਫਿਰੋਜ਼ਪੁਰ ਸੁਖਵਿੰਦਰ ਸਿੰਘ, ਡੀ.ਐੱਸ.ਪੀ. (ਦਿਹਾਤੀ) ਰਾਜੇਸ਼ ਕੁਮਾਰ, ਲਖਵੀਰ ਸਿੰਘ, ਡੀ.ਐੱਸ.ਪੀ. (ਜ਼ੀਰਾ) ਗੁਰਦੀਪ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

[wpadcenter_ad id='4448' align='none']