Wednesday, December 25, 2024

ਹੁਸ਼ਿਆਰਪੁਰ ‘ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਸਬੰਧੀ ਜਿੰਪਾ ਵੱਲੋਂ ਈਟੀਓ ਨਾਲ ਮੀਟਿੰਗ

Date:

ਚੰਡੀਗੜ੍ਹ, 2 ਅਗਸਤ: 

Meeting with ETO ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਹੁਸ਼ਿਆਰਪੁਰ ‘ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਸਬੰਧੀ ਇਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀ ਵੀ ਹਾਜ਼ਰ ਸਨ। 

ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿੱਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਇਮਾਰਤ ਦੇ ਨਿਰਮਾਣ ਲਈ ਟੈਂਡਰ ਪ੍ਰਕਿਿਰਆ ਤੇਜ਼ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਨਾਂ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਰੱਖਣ ਦਾ ਐਲਾਨ ਕੀਤਾ ਸੀ। ਜਿੰਪਾ ਨੇ ਕਿਹਾ ਕਿ ਇਸ ਕਾਲਜ ਨਾਲ ਸਿਰਫ ਦੋਆਬਾ ਖੇਤਰ ਦੀ ਨੁਹਾਰ ਹੀ ਨਹੀਂ ਬਦਲੇਗੀ ਸਗੋਂ ਹੁਸ਼ਿਆਰਪੁਰ ਲਈ ਇਹ ਤਰੱਕੀ ਦੇ ਨਵੇਂ ਮੀਲ ਪੱਥਰ ਵੀ ਸਥਾਪਤ ਕਰੇਗਾ। ਕਾਬਿਲੇਗੌਰ ਹੈ ਕਿ ਜਿੰਪਾ ਹੁਸ਼ਿਆਰਪੁਰ ਤੋਂ ਵਿਧਾਇਕ ਹਨ ਅਤੇ ਇਸ ਇਲਾਕੇ ਦੀ ਉੱਨਤੀ ਲਈ ਉਹ ਭਰਪੂਰ ਕੋਸ਼ਿਸ਼ਾਂ ਕਰ ਰਹੇ ਹਨ।

READ ALSO : ਵਿਭਾਗੀ ਅਧਿਕਾਰੀਆਂ ਨੂੰ ਸਮੱਸਿਆਵਾਂ ਦਾ ਯੋਗ ਹੱਲ ਕਰਨਾ ਯਕੀਨੀ ਬਣਾਉਣ ਲਈ ਕਿਹਾ : ਕੁਲਤਾਰ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਦੁਆਬੇ ਖੇਤਰ ਲਈ ਬਹੁਤ ਸਾਰੀਆਂ ਵਿਕਾਸ ਯੋਜਨਾਵਾਂ ਉਲੀਕੀਆਂ ਗਈਆਂ ਹਨ। ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਚ ਬਣਨ ਵਾਲੇ ਕਾਲਜ ਨਾਲ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਿਦਆਰਥੀਆਂ ਨੂੰ ਵਿਦੇਸ਼ਾਂ ਵਿਚ ਨਹੀਂ ਜਾਣਾ ਪਵੇਗਾ ਅਤੇ ਇਸ ਮੈਡੀਕਲ ਕਾਲਜ ਵਿਚ ਹੀ ਉਨ੍ਹਾਂ ਨੂੰ ਉੱਚ ਦਰਜੇ ਦੀ ਮਿਆਰੀ ਡਾਕਟਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਲੋਕਾਂ ਨੂੰ ਘਰਾਂ ਨਜ਼ਦੀਕ ਹੀ ਬੇਹਤਰ ਅਤੇ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਮਿਲਣਗੀਆਂ।Meeting with ETO

ਜਿੰਪਾ ਨੇ ਦੱਸਿਆ ਕਿ ਇਸ ਸਾਲ ਦੇ ਬਜਟ ਵਿਚ ਨਵੇਂ ਮੈਡੀਕਲ ਕਾਲਜ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 412 ਕਰੋੜ ਰੁਪਏ ਰੱਖੇ ਹਨ। ਉਨ੍ਹਾਂ ਲੋਕ ਨਿਰਮਾਣ ਮੰਤਰੀ ਨੂੰ ਬੇਨਤੀ ਕੀਤੀ ਕਿ ਇਸ ਕਾਲਜ ਦੀ ਇਮਾਰਤ ਦੇ ਨਿਰਮਾਣ ਲਈ ਟੈਂਡਰ ਛੇਤੀ ਲਗਾਏ ਜਾਣ ਤਾਂ ਜੋ ਇਹ ਜਲਦ ਤਿਆਰ ਹੋ ਸਕੇ।Meeting with ETO

Share post:

Subscribe

spot_imgspot_img

Popular

More like this
Related

ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024

ਚੰਡੀਗੜ੍ਹ, 25 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...