ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਗਲਾਡਾ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ
ਗਲਾਡਾ ਦੇ ਵੱਖ-ਵੱਖ ਕਾਰਜ਼ਾਂ ਦੀ ਕੀਤੀ ਸਮੀਖਿਆ
ਗੈਰ-ਕਾਨੂੰਨੀਆਂ ਕਲੋਨੀਆਂ ‘ਤੇ ਸਿਕੰਜ਼ਾ ਕੱਸਣ ਦੇ ਵੀ ਦਿੱਤੇ ਨਿਰਦੇਸ਼
ਲੁਧਿਆਣਾ, 04 ਨਵੰਬਰ (ਸੁਖਦੀਪ ਸਿੰਘ ਗਿੱਲ )- ਪੰਜਾਬ ਸਰਕਾਰ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਸਥਾਨਕ ਗਲਾਡਾ ਦਫ਼ਤਰ ਵਿਖੇ ਆਪਣੀ ਪਲੇਠੀ ਫੇਰੀ ਦੌਰਾਨ ਗਲਾਡਾ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨਾਲ ਮੀਟਿੰਗ ਕੀਤੀ। Meeting with Galada officials
ਮੀਟਿੰਗ ਦੌਰਾਨ ਮੁੱਖ ਪ੍ਰਸ਼ਾਸ਼ਕ, ਗਲਾਡਾ ਸ੍ਰੀ ਹਰਪ੍ਰੀਤ ਸਿੰਘ, ਆਈ.ਏ.ਐਸ., ਵਧੀਕ ਮੁੱਖ ਪ੍ਰਸ਼ਾਸ਼ਕ ਗਲਾਡਾ ਸ੍ਰੀ ਅਮਨ ਗੁਪਤਾ, ਪੀ.ਐਸ.ਐਸ., ਸ੍ਰੀ ਵਿਨੀਤ ਕੁਮਾਰ ਪੀ.ਸੀ.ਐਸ., ਮਿਲਖ ਅਫਸਰ, ਗਲਾਡਾ ਸਮੇਤ ਗਲਾਡਾ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।
ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਮੀਟਿੰਗ ਦੌਰਾਨ ਗਲਾਡਾ ਦੇ ਵੱਖ-ਵੱਖ ਕਾਰਜ਼ਾਂ ਦੀ ਸਮੀਖਿਆ ਕਰਦਿਆਂ ਹਦਾਇਤ ਕੀਤੀ ਕਿ ਗਲਾਡਾ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ, ਇਮਾਨਦਾਰੀ ਅਤੇ ਸੱਚੀ ਨਿਸ਼ਠਾ ਨਾਲ ਕਰਨੀ ਚਾਹੀਦੀ ਹੈ। ਉਨ੍ਹਾਂ ਗਲਾਡਾ ਦੇ ਫੀਲਡ ਸਟਾਫ ਨੂੰ ਹਦਾਇਤ ਕੀਤੀ ਕਿ ਲੁਧਿਆਣਾ ਵਿਖੇ ਗਲਾਡਾ ਦੀ ਹਦੂਦ ਅੰਦਰ ਜੋ ਵੀ ਗੈਰ-ਕਾਨੂੰਨੀ ਉਸਾਰੀਆਂ ਅਤੇ ਗੈਰ ਕਾਨੂੰਨੀ ਕਲੋਨੀਆਂ ਦੀ ਉਸਾਰੀ ਹੋ ਰਹੀ ਹੈ, ਉਸ ਨੂੰ ਤੁਰੰਤ ਰੋਕਿਆ ਜਾਵੇ ਅਤੇ ਨਜਾਇਜ ਉਸਾਰੀਕਰਤਾ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। Meeting with Galada officials
ਉਨ੍ਹਾਂ ਇਹ ਵੀ ਕਿਹਾ ਕਲੋਨਾਈਜਰਾਂ ਨੂੰ ਲਾਇਸੰਸ ਲੈਣ ਲਈ ਪ੍ਰੋਤਸਾਹਿਤ ਕੀਤਾ ਜਾਵੇ ਤਾਂ ਜੋ ਸਰਕਾਰ ਦੇ ਮਾਲੀਏ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਲੋਕਾਂ ਦਾ ਰੁਝਾਨ ਗੈਰ-ਕਾਨੂੰਨੀ/ਅਣ-ਅਧਿਕਾਰਤ ਕਲੋਨੀਆਂ ਤੋਂ ਹੱਟ ਕੇ ਅਧਿਕਾਰਿਤ ਕਲੋਨੀਆਂ ਵੱਲ ਵੱਧ ਸਕੇ।
ਇਸ ਤੋਂ ਇਲਾਵਾ ਇੰਜੀਨੀਅਰਿੰਗ ਬ੍ਰਾਂਚ ਨੂੰ ਹਦਾਇਤ ਕੀਤੀ ਗਈ ਕਿ ਗਲਾਡਾ ਦੁਆਰਾ ਸਥਾਪਿਤ ਕੀਤੀਆਂ ਸਾਈਟਾਂ ਵਿੱਚ ਪੈਂਦੇ ਪਾਰਕਾਂ ਦਾ ਨਿਰੰਤਰ ਰੱਖ ਰਖਾਵ ਕੀਤਾ ਜਾਵੇ ਤਾਂ ਜੋ ਲੋਕ ਇਨ੍ਹਾਂ ਪਾਰਕਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ। Meeting with Galada officials
ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਗਲਾਡਾ ਦੀਆਂ ਖਾਲੀ ਪਈਆਂ ਸਾਈਟਾਂ ਦੀ ਡਿਵੈਲਪਮੈਂਟ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਤਾਂ ਜੋ ਉਨ੍ਹਾਂ ਦੀ ਨਿਲਾਮੀ ਕਰਕੇ ਸਰਕਾਰ ਦਾ ਮਾਲੀਆ ਵਧਾਇਆ ਜਾ ਸਕੇ।