Saturday, December 28, 2024

ਮੀਤ ਹੇਅਰ ਨੇ ਰਾਜਸਥਾਨ ਦੇ ਜਲ ਸਰੋਤ ਮੰਤਰੀ ਮਾਲਵੀਆ ਨਾਲ ਕੀਤੀ ਮੀਟਿੰਗ

Date:

ਚੰਡੀਗੜ੍ਹ, 26 ਅਗਸਤ

Meeting with Minister Malviya ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼ੁੱਕਰਵਾਰ ਨੂੰ ਰਾਜਸਥਾਨ ਦੇ ਜਲ ਸਰੋਤ ਮੰਤਰੀ ਮਹੇਂਦਰਾਜੀਤ ਸਿੰਘ ਮਾਲਵੀਆ ਨਾਲ ਮੁਲਾਕਾਤ ਕੀਤੀ। ਮੀਤ ਹੇਅਰ ਨੇ ਕਿਹਾ ਕਿ ਸਾਡੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਟੇਲਾਂ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਲਈ ਅਗਾਂਹਵਧੂ ਫੈਸਲਾ ਲਿਆ ਗਿਆ ਕਿ ਰਾਜਸਥਾਨ ਫੀਡਰ ਨਹਿਰ ਦੇ ਨਾਲ ਰਾਜਸਥਾਨ ਦੀ ਜਗ੍ਹਾਂ ਉੱਪਰ ਸਿਰਫ ਪੰਜਾਬ ਵਾਸਤੇ ਨਵੀਂ ਨਹਿਰ ਬਣਾਈ ਜਾਵੇ। 

ਮੀਤ ਹੇਅਰ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਦੌਰਾਨ ਰਾਜਸਥਾਨ ਅੱਗੇ ਪੰਜਾਬ ਸਰਕਾਰ ਵੱਲੋਂ ਪ੍ਰਸਤਾਵ ਰੱਖਿਆ ਗਿਆ ਕਿ ਪੰਜਾਬ ਦੇ ਦੱਖਣੀ ਮਾਲਵਾ ਦੇ ਚਾਰ ਜ਼ਿਲਿਆਂ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਤੇ ਫਰੀਦਕੋਟ ਵਿੱਚ ਨਹਿਰੀ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਰਾਜਸਥਾਨ ਫੀਡਰ ਨਹਿਰ ਦੇ ਨਾਲ ਰਾਜਸਥਾਨ ਦੀ ਜਗ੍ਹਾਂ ਉੱਪਰ ਨਵੀਂ ਨਹਿਰ ਬਣਾਈ ਜਾਵੇ ਤਾਂ ਜੋ ਪੰਜਾਬ ਦੇ ਇਨ੍ਹਾਂ ਇਲਾਕਿਆਂ ਨੂੰ ਲੋੜੀਂਦਾ ਨਹਿਰੀ ਪਾਣੀ ਮਿਲ ਸਕੇ।ਪੰਜਾਬ ਦੀ ਇਸ ਮੰਗ ਉਤੇ ਰਾਜਸਥਾਨ ਨੇ ਹਾਮੀ ਭਰਦਿਆਂ ਸਿਧਾਂਤਕ ਪ੍ਰਵਾਨਗੀ ਦਿੱਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਲਿਖਤੀ ਪ੍ਰਸਤਾਵ ਭੇਜਿਆ ਜਾਵੇ।

READ ALSO :ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਵਿਕਸਤ ਕੀਤੇ ਸੀਡਰ ਉਤੇ 50 ਫੀਸਦੀ ਸਬਸਿਡੀ ਦੇਣ ਦਾ ਐਲਾਨ

ਮੀਤ ਹੇਅਰ ਨੇ ਅੱਗੇ ਕਿਹਾ ਕਿ ਇਸ ਸਬੰਧੀ ਉਨ੍ਹਾਂ ਆਪਣੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਜਲਦ ਪ੍ਰਸਤਾਵ ਤਿਆਰ ਕਰਕੇ ਰਾਜਸਥਾਨ ਸਰਕਾਰ ਨੂੰ ਭੇਜਣ ਲਈ ਕਿਹਾ ਤਾਂ ਜੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਪੰਜਾਬ ਦੀਆਂ ਟੇਲਾਂ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਦੀ ਵਚਨਬੱਧਤਾ ਨੂੰ ਹੋਰ ਸੁਹਿਰਦਤਾ ਨਾਲ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਰਾਜਸਥਾਨ ਵੱਲੋਂ ਵੱਧ ਪਾਣੀ ਦੀ ਮੰਗ ਉਤੇ ਪੰਜਾਬ ਸਰਕਾਰ ਵੱਲੋਂ ਅਸਮਰੱਥਾ ਜ਼ਾਹਰ ਕਰਦਿਆਂ ਇਹ ਸਪੱਸ਼ਟ ਕੀਤਾ ਗਿਆ ਕਿ ਰਾਜਸਥਾਨ ਨੂੰ ਵੱਧ ਪਾਣੀ ਦੇਣ ਲਈ ਹਰੀਕੇ ਵਿਖੇ ਪਾਣੀ ਦਾ ਪੱਧਰ ਵਧਾਉਣਾ ਪਵੇਗਾ ਜਿਸ ਨਾਲ ਪਿਛਲਾ ਦੋਆਬਾ ਖੇਤਰ ਭਾਰੀ ਹੜ੍ਹਾਂ ਦੀ ਮਾਰ ਹੇਠ ਆ ਜਾਵੇਗਾ। ਮੌਜੂਦਾ ਸਥਿਤੀ ਨੂੰ ਦੇਖਦਿਆਂ ਇਹ ਸੰਭਵ ਨਹੀਂ।Meeting with Minister Malviya

ਇਸ ਮੌਕੇ ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ।Meeting with Minister Malviya

Share post:

Subscribe

spot_imgspot_img

Popular

More like this
Related

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...

ਅਜਨਾਲਾ ਹਲਕੇ ਦੀਆਂ ਸਾਰੀਆਂ ਸੜਕਾਂ ਉੱਤੇ ਸੁਰੱਖਿਆ ਲਈ ਲਗਾਈ ਜਾਵੇਗੀ ਚਿੱਟੀ ਪੱਟੀ – ਧਾਲੀਵਾਲ 

ਅੰਮ੍ਰਿਤਸਰ, 28 ਦਸੰਬਰ 2024--- ਰਾਹਗੀਰਾਂ ਦੀ ਸੁਰੱਖਿਆ ਲਈ ਸੜਕਾਂ ਉੱਤੇ...

ਪੰਜਾਬ ਸਰਕਾਰ ਨੇ ਖੇਤੀਬਾੜੀ ਸੈਕਟਰ ਦੀ ਖੁਸ਼ਹਾਲੀ ਲਈ ਲਿਆਂਦੀਆਂ ਨਵੀਆਂ ਪਹਿਲਕਦਮੀਆਂ

ਚੰਡੀਗੜ੍ਹ, 28 ਦਸੰਬਰ: ਖੇਤੀਬਾੜੀ ਸੈਕਟਰ ਨੂੰ ਹੋਰ ਖੁਸ਼ਹਾਲ ਬਣਾਉਣ ਅਤੇ...