ਖਟਕੜ ਕਲਾਂ ਦੇ ਵਿਆਪਕ ਵਿਕਾਸ ਲਈ ਯੋਜਨਾ ਉਲੀਕੀ

ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਉਣ ਦੇ ਮੰਤਵ ਨਾਲ ਲਿਆ ਫੈਸਲਾ

23 ਮਾਰਚ ਸਿਰਫ਼ ਇੱਕ ਸਾਧਾਰਨ ਦਿਨ ਨਹੀਂ, ਸਗੋਂ ਹਰ ਤਰ੍ਹਾਂ ਦੇ ਅਨਿਆਂ, ਅੱਤਿਆਚਾਰ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਕੀਤਾ ਤਾਂ ਜੋ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਅਤੇ ਪੰਜਾਬੀਆਂ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਇਆ ਜਾ ਸਕੇ।

ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਸਬੰਧੀ ਮਤਾ ਪਾਸ ਕਰਨ ਲਈ ਪੰਜਾਬ ਵਿਧਾਨ ਸਭਾ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ 850 ਮੀਟਰ ਲੰਬੀ ਵਿਰਾਸਤੀ ਗਲੀ ਅਜਾਇਬ ਘਰ ਤੋਂ ਲੈ ਕੇ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਤੱਕ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸੜਕ ਜਿੱਥੇ ਸੂਬੇ ਦੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪਾਏ ਬੇਮਿਸਾਲ ਯੋਗਦਾਨ ਨੂੰ ਦਰਸਾਏਗੀ, ਉੱਥੇ ਨੌਜਵਾਨਾਂ ਨੂੰ ਦੇਸ਼ ਦੇ ਹਿੱਤ ਲਈ ਕੰਮ ਕਰਨ ਵਾਸਤੇ ਪ੍ਰੇਰਿਤ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਸੈਰ ਸਪਾਟਾ ਅਤੇ ਸੱਭਿਆਚਾਰ ਵਿਭਾਗ ਨੂੰ ਇਸ ਪ੍ਰਾਜੈਕਟ ਲਈ ਤਿਆਰੀਆਂ ਸ਼ੁਰੂ ਕਰਨ ਲਈ ਕਹਿ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਨੂੰ ਫਾਂਸੀ ਦੀ ਸਜ਼ਾ ਸੁਣਾਉਣ ਵੇਲੇ ਦੇ ਦ੍ਰਿਸ਼ ਨੂੰ ਦਰਸਾਉਂਦਾ ਵੀਡੀਓ ਬਣਾਉਣ ਦਾ ਵੀ ਵਿਚਾਰ ਕਰ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ 23 ਮਾਰਚ ਸਿਰਫ਼ ਇੱਕ ਸਾਧਾਰਨ ਦਿਨ ਨਹੀਂ ਹੈ, ਸਗੋਂ ਅਸਲ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ, ਅੱਤਿਆਚਾਰ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਤਹੱਈਆ ਕਰੇ।

Also Read : ਚਮਕੀਲਾ ਦੀ ਬਾਇਓਪਿਕ ‘ਤੇ ਦਿਲਜੀਤ ਦੋਸਾਂਝ, ਇਮਤਿਆਜ਼ ਅਲੀ, ਪਰਿਣੀਤੀ ਚੋਪੜਾ ਦਾ ਕੋਰਟ ਨੇ ਨੋਟਿਸ

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਨੂੰ ਸਾਰਿਆਂ ਨੂੰ ਠੋਸ ਯਤਨ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨਾ ਸਮੇਂ ਦੀ ਲੋੜ ਹੈ, ਜਿਸ ਲਈ ਹਰੇਕ ਵਿਅਕਤੀ ਨੂੰ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਇਕ ਵਿਅਕਤੀ ਹੀ ਨਹੀਂ, ਬਲਕਿ ਆਪਣੇ ਆਪ ਵਿੱਚ ਇਕ ਸੰਸਥਾ ਸਨ ਅਤੇ ਦੇਸ਼ ਦੀ ਤਰੱਕੀ ਲਈ ਸਾਨੂੰ ਉਨ੍ਹਾਂ ਦੇ ਨਕਸ਼ੇ ਕਦਮਾਂ `ਤੇ ਚੱਲਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਨੂੰ ਅੰਗਰੇਜ਼ਾਂ ਦੇ ਚੁੰਗਲ ਤੋਂ ਮੁਕਤ ਕਰਵਾਉਣ ਦੇ ਨਾਲ-ਨਾਲ ਗਰੀਬੀ ਅਤੇ ਭ੍ਰਿਸ਼ਟਾਚਾਰ ਮੁਕਤ ਭਾਰਤ ਦੀ ਕਲਪਨਾ ਵੀ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਅਜੇ ਵੀ ਇਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਨ੍ਹਾਂ ਦੀ ਸਰਕਾਰ ਇਨ੍ਹਾਂ ਸਾਰੇ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਲਈ ਕੰਮ ਕਰਨ ਵਾਲੀ ਸਰਕਾਰ ਨੂੰ ਚੁਣਨ ਲਈ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਵੋਟ ਦਾ ਅਧਿਕਾਰ ਮਿਲਣਾ ਯਕੀਨੀ ਬਣਾਉਣ ਲਈ ਮਹਾਨ ਕੌਮੀ ਆਗੂਆਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਭਗਵੰਤ ਮਾਨ ਨੇ ਕਿਹਾ ਕਿ ਜਮਹੂਰੀਅਤ ਵਿੱਚ ਬਿਨਾਂ ਕਿਸੇ ਡਰ ਭੈਅ ਦੇ ਹਿੱਸਾ ਲੈਣਾ ਹੀ ਦੇਸ਼ ਦੇ ਇਨ੍ਹਾਂ ਮਹਾਨ ਆਗੂਆਂ ਨੂੰ ਸੱਚੀ ਸ਼ਰਧਾਂਜਲੀ ਹੈ।

Wednesday, January 1, 2025

ਮੈਗਾ ਪੇਰੈਂਟ ਟੀਚਰ ਮੀਟ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ 

Date:

ਚੰਡੀਗੜ੍ਹ/ਐਸ.ਏ.ਐਸ.ਨਗਰ, 22 ਅਕਤੂਬਰ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਭਲਾਈ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੇ ਮੈਗਾ ਪੀ.ਟੀ.ਐਮ (ਮਾਪੇ ਅਧਿਆਪਕ ਮਿੱਲਣੀ) ਨੂੰ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ ਕਰਾਰ ਦਿੱਤਾ।
         ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੋਹਾਣਾ (ਮੁਹਾਲੀ) ਵਿਖੇ ਇਸ ਮੁਹਿੰਮ ਦਾ ਜਾਇਜ਼ਾ ਲੈਂਦਿਆ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇੱਕੋ ਇੱਕ ਏਜੰਡਾ ਪੰਜਾਬ ਵਿੱਚ ਸਿੱਖਿਆ ਅਤੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਨਾ ਹੈ। ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਨੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇਣ ਦੀ ਰਵਾਇਤੀ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ। ਸਕੂਲਾਂ ਨੇ ਹੁਣ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚਲੀ ਅਸਮਾਨਤਾ ਦੀ ਵਿੱਥ ਨੂੰ ਖ਼ਤਮ ਕਰ ਦਿੱਤਾ ਹੈ। ਸਮਾਜਿਕ ਸੁਰੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲ ਬੁਨਿਆਦੀ ਢਾਂਚੇ ਦੇ ਨਾਲ-ਨਾਲ ਸਿੱਖਣ ਦੇ ਪੱਧਰ ਵਿੱਚ ਨਵੇਂ ਵਿਚਾਰਾਂ ਦੀ ਸ਼ੁਰੂਆਤ ਦੇ ਨਾਲ ਉੱਤਮਤਾ ਦਿਖਾ ਰਹੇ ਹਨ।
         ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਹੰਸਿਕਾ ਮਹਿਰਾ (10+1 ਨਾਨ-ਮੈਡੀਕਲ), 10+2 ਨਾਨ-ਮੈਡੀਕਲ ਦੀ ਸ਼ੈਲਜ਼ਾ, 10ਵੀਂ ਜਮਾਤ ਦੀ ਨਿਹਾਰਿਕਾ ਅਤੇ ਸਕੂਲ ਦੀਆਂ ਪੁਰਾਣੀਆਂ ਵਿਦਿਆਰਥਣਾਂ ਅਨੂ, ਅਮਨਦੀਪ ਕੌਰ, ਅਕਾਸ਼ਦੀਪ ਕੌਰ ਅਤੇ ਉਥੇ ਪੜ੍ਹ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਮਿਲਣ ਉਪਰੰਤ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ, ਸਾਬਕਾ ਵਿਦਿਆਰਥੀਆਂ ਅਤੇ ਮਾਪਿਆਂ ਵੱਲੋਂ ਦਿੱਤੇ ਗਏ ਫੀਡਬੈਕ ਤੋਂ ਜ਼ਾਹਰ ਹੁੰਦਾ ਹੈ ਕਿ ਮੌਜੂਦਾ ਸਰਕਾਰ ਵੇਲੇ ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਵਿੱਚ ਵੱਡਾ ਸੁਧਾਰ ਹੋਇਆ ਹੈ।
          ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ, ਜੇਕਰ ਕੋਈ ਫਰਕ ਸੀ, ਤਾਂ ਉਸ ਨੂੰ ਪੂਰਾ ਕਰਨ ਲਈ ਦ੍ਰਿੜ ਸੰਕਲਪ ਲਿਆ ਸੀ ਅਤੇ ਅੱਜ ਇਹ ਬਦਲਾਅ ਨਜ਼ਰ ਆ ਰਿਹਾ ਹੈ।
          ਇਸ ਤੋਂ ਪਹਿਲਾਂ, ਹੰਸਿਕਾ ਮਹਿਰਾ ਨਾਲ ਗੱਲਬਾਤ ਕਰਦੇ ਹੋਏ, ਉਹ ਹੈਰਾਨ ਰਹਿ ਗਏ ਕਿ ਇਹ ਲੜਕੀ ਪਹਿਲਾਂ ਹੀ ਐਨ ਐਮ ਐਮ ਐੱਸ, ਪੀ ਐੱਸ ਪੀ ਟੀ ਐੱਸ ਟੀ, ਈ ਐਂਡ ਵਾਈ  ਅਤੇ ਵਿਗਿਆਨ ਸੇਵਾ ਸਕਾਲਰਸ਼ਿਪ ਪ੍ਰਾਪਤ ਕਰ ਚੁੱਕੀ ਹੈ ਅਤੇ ਲਿਖਤ ਵਿੱਚ ਵੀ ਪੂਰੀ ਰਚਨਾਤਮਕਤਾ ਹੈ।
          ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸਮਾਜ ਦੇ ਸਾਰੇ ਵਰਗਾਂ ਖਾਸ ਕਰਕੇ ਗਰੀਬ ਵਰਗ ਦੇ ਲੋਕਾਂ ਨੂੰ ਸਰਕਾਰੀ ਸਕੂਲਾਂ ਵਿਚ ਮੁਫਤ ਸਿੱਖਿਆ ਪ੍ਰਦਾਨ ਕਰਕੇ ਜੀਵਨ ਵਿਚ ਉੱਚਾ ਉੱਠਣ ਦੇ ਬਰਾਬਰ ਮੌਕੇ ਦੇ ਰਹੀ ਹੈ।
          ਉਸਨੇ ਕਿਹਾ ਕਿ ਮੈਗਾ ਪੀ.ਟੀ.ਏ. ਡਰਾਈਵ ਨੇ ਮਾਪਿਆਂ ਨੂੰ ਆਪਣੇ ਬੱਚਿਆਂ ਬਾਰੇ ਫੀਡਬੈਕ ਪ੍ਰਾਪਤ ਕਰਨ ਲਈ ਉਹਨਾਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਇੱਕ ਵੱਡਾ ਪਲੇਟਫਾਰਮ ਪ੍ਰਦਾਨ ਕੀਤਾ ਹੈ। ਉਨ੍ਹਾਂ ਨੇ ਸਕੂਲ ਦੇ ਅਧਿਆਪਕਾਂ ਅਤੇ ਉਥੇ ਉਪਲਬਧ ਬੁਨਿਆਦੀ ਢਾਂਚੇ ਬਾਰੇ ਮਾਪਿਆਂ ਅਤੇ ਵਿਦਿਆਰਥੀਆਂ ਤੋਂ ਮਿਲੇ ਫੀਡਬੈਕ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
          ਇਸ ਤੋਂ ਪਹਿਲਾਂ ਉਸਨੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਦੁਆਰਾ ਪ੍ਰਬੰਧਿਤ ਖਾਣੇ ਦੇ ਸਟਾਲਾਂ ਦਾ ਦੌਰਾ ਕੀਤਾ ਅਤੇ ਇਸ ਵਿਸ਼ੇਸ਼ ਦਿਨ ਲਈ ਤਿਆਰ ਕੀਤੇ ਉਤਪਾਦਾਂ ਦਾ ਸਵਾਦ ਲਿਆ। ਉਸਨੇ ਸਵੈ-ਰੁਜ਼ਗਾਰ ਲਈ ਸਿਖਲਾਈ ਵਜੋਂ ਲੜਕੀਆਂ ਦੁਆਰਾ ਅਜਿਹੇ ਪਕਵਾਨ ਅਤੇ ਸਨੈਕਸ ਤਿਆਰ ਕਰਨ ਦੇ ਕਦਮ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਦੋਸਤਾਨਾ ਸੁਭਾਅ ਦਿਖਾਉਂਦਿਆਂ ਉੱਥੇ ਪ੍ਰਦਰਸ਼ਿਤ ਕੀਤੀਆਂ ਖੇਡਾਂ ਵੀ ਖੇਡੀਆਂ।
          ਜ਼ਿਲ੍ਹਾ ਸਿੱਖਿਆ ਅਫ਼ਸਰ ਗਿੰਨੀ ਦੁੱਗਲ ਅਤੇ ਪ੍ਰਿੰਸੀਪਲ ਸ੍ਰੀਮਤੀ ਹਿਮਾਂਸ਼ੂ ਲਟਾਵਾ ਨੇ ਮੰਤਰੀ ਨੂੰ ਇਸ ਪੁਰਾਣੇ ਸਕੂਲ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਹਜ਼ਾਰਾਂ ਦੀ ਗਿਣਤੀ ਵਿਚ ਸਾਬਕਾ ਵਿਦਿਆਰਥੀ ਆਪਣੀ ਇਸ ਆਲਮਾ ਮੈਟਰ ਸੰਸਥਾ ਨੂੰ ਸਤਿਕਾਰ ਦੇਣ ਲਈ ਇਸ ਸਕੂਲ ਵਿਚ ਨਿਯਮਤ ਤੌਰ ‘ਤੇ ਆਉਂਦੇ ਹਨ।

Share post:

Subscribe

spot_imgspot_img

Popular

More like this
Related

ਪੰਜਾਬ ‘ਚ ਮੁੜ ਮੀਂਹ ਦਾ ਅਲਰਟ ਹੋ ਗਿਆ ਜਾਰੀ

Rain alert has been issued ਪੰਜਾਬ 'ਚ ਪੈ ਰਹੀ...

ਦਿਲ-ਲੂਮੀਨਾਟੀ ਟੂਰ ਸਫ਼ਲ ਹੋਣ ‘ਤੇ ਦਿਲਜੀਤ ਦੋਸਾਂਝ ਨੇ ਟੀਮ ਨੂੰ ਦਿੱਤੇ ਗਿਫ਼ਟ

Punjabi Singer Diljit Dosanjh ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਦਿਲ-ਲੂਮੀਨਾਟੀ...