ਫ਼ਿਰੋਜ਼ਪੁਰ, 24 ਜੁਲਾਈ 2024:
ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਦੀ ਅਗਵਾਈ ਵਿੱਚ ਫ਼ੌਜ ਦੀ ਭਰਤੀ ਲਈ ਕੈਂਪ ਵਿਚ ਟ੍ਰੇਨਿੰਗ ਕਰ ਰਹੇ ਨੌਜਵਾਨਾਂ ਵੱਲੋਂ ਵੱਖ-ਵੱਖ ਕਿਸਮ ਦੇ 101 ਪੌਦੇ ਲਗਾ ਕੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੱਤਾ ਗਿਆ।
ਇਸ ਮੌਕੇ ਕੈਪਟਨ ਗੁਰਦਰਸ਼ਨ ਸਿੰਘ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਵਾਤਾਵਰਨ ਨੂੰ ਬਚਾਉਣ ਲਈ ਹਰ ਮਨੁੱਖ ਰੁੱਖ ਜ਼ਰੂਰ ਲਗਾਵੇ ਅਤੇ ਉਸ ਦੀ ਸੰਭਾਲ ਵੀ ਕਰੇ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ੁੱਧ ਵਾਤਾਵਰਨ ਮਿਲ ਸਕੇ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਸਾਨੂੰ ਸਭ ਨੂੰ ਅੱਗੇ ਆਉਣਾ ਪਵੇਗਾ। ਉਨ੍ਹਾਂ ਕਿਹਾ ਕਿ ਹਵਾ, ਪਾਣੀ ਅਤੇ ਧਰਤੀ ਤਾਂ ਹੀ ਪ੍ਰਦੂਸ਼ਣ ਮੁਕਤ ਹੋ ਸਕਦੀ ਹੈ ਜੇਕਰ ਅਸੀਂ ਆਪਣੇ ਆਲੇ ਦੁਆਲੇ ਵੱਧ ਤੋਂ ਵੱਧ ਪੌਦੇ ਲਗਾ ਕੇ ਵਾਤਾਵਰਨ ਨੂੰ ਹਰਿਆਵਾਲ ਭਰਪੂਰ ਰੱਖਾਂਗੇ।
ਉਨ੍ਹਾਂ ਕਿਹਾ ਕਿ ਅੱਜ ‘ਹਰ ਮਨੁੱਖ ਲਾਵੇ ਇੱਕ ਰੁੱਖ’ ਮੁਹਿੰਮ ਤਹਿਤ ਕੈਂਪ ਵਿਚ ਟ੍ਰੇਨਿੰਗ ਕਰ ਰਹੇ ਨੌਜਵਾਨਾਂ ਵੱਲੋਂ 101 ਵੱਖ-ਵੱਖ ਕਿਸਮ ਦੇ ਰਿਵਾਇਤੀ ਪੌਦੇ ਲਗਾਏ ਗਏ ਹਨ ਅਤੇ ਇਨ੍ਹਾਂ ਦੀ ਦੇਖਭਾਲ ਵੀ ਇਨ੍ਹਾਂ ਨੌਜਵਾਨਾਂ ਵੱਲੋਂ ਕੀਤੀ ਜਾਵੇਗੀ।