ਚੋਣ ਡਿਊਟੀ ਕਰਨ ਵਾਲੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ: ਸਿਬਿਨ ਸੀ

ਚੋਣ ਡਿਊਟੀ ਕਰਨ ਵਾਲੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ: ਸਿਬਿਨ ਸੀ

ਚੰਡੀਗੜ੍ਹ, 15 ਮਈ:  ਲੋਕ ਸਭਾ ਚੋਣਾਂ-2024 ਲਈ ਚੋਣ ਡਿਊਟੀ ਕਰਨ ਵਾਲੀਆਂ ਪੰਜਾਬ ਦੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਮਾਣ ਭੱਤਾ ਦਿੱਤਾ ਜਾਵੇਗਾ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਪਾਰਟੀਆਂ ਵਾਸਤੇ ਖਾਣਾ ਤਿਆਰ ਕਰਨ ਲਈ ਮਿਡ ਡੇ ਮੀਲ ਵਰਕਰਾਂ ਦੀ […]

ਚੰਡੀਗੜ੍ਹ, 15 ਮਈ: 

ਲੋਕ ਸਭਾ ਚੋਣਾਂ-2024 ਲਈ ਚੋਣ ਡਿਊਟੀ ਕਰਨ ਵਾਲੀਆਂ ਪੰਜਾਬ ਦੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਮਾਣ ਭੱਤਾ ਦਿੱਤਾ ਜਾਵੇਗਾ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਪਾਰਟੀਆਂ ਵਾਸਤੇ ਖਾਣਾ ਤਿਆਰ ਕਰਨ ਲਈ ਮਿਡ ਡੇ ਮੀਲ ਵਰਕਰਾਂ ਦੀ ਡਿਊਟੀ ਲਗਾਈ ਜਾਣੀ ਹੈ। ਇਸ ਤੋਂ ਇਲਾਵਾ 1 ਜੂਨ ਵੋਟਾਂ ਵਾਲੇ ਦਿਨ ਗਰਮ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਆਸ਼ਾ ਵਰਕਰਾਂ ਨੂੰ ਵੀ ਪੋਲਿੰਗ ਬੂਥਾਂ ‘ਤੇ ਤੈਨਾਤ ਕੀਤਾ ਜਾਵੇਗਾ ਤਾਂ ਜੋ ਕਿਸੇ ਪੋਲਿੰਗ ਸਟਾਫ ਜਾਂ ਬੂਥ ‘ਤੇ ਆਏ ਵੋਟਰ ਦੀ ਸਿਹਤ ਨਾਸਾਜ਼ ਹੋਣ ‘ਤੇ ਉਨ੍ਹਾਂ ਦੀ ਤੁਰੰਤ ਸਹਾਇਤਾ ਕੀਤੀ ਜਾ ਸਕੇ। 

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਆਸ਼ਾ ਵਰਕਰਾਂ ਨੂੰ ਵੀ ਮਿਡ ਡੇ ਮੀਲ ਵਰਕਰਾਂ ਦੀ ਤਰਜ਼ ‘ਤੇ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਮਾਣ ਭੱਤਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ ਮਾਣ ਭੱਤਾ ਦੇਣ ਲਈ ਪੰਜਾਬ ਦੇ ਸਾਰੇ ਜ਼ਿਲ੍ਹਾ ਚੋਣ ਅਧਿਕਾਰੀਆਂ-ਕਮ-ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕੀਤਾ ਜਾ ਚੁੱਕਾ ਹੈ। 

Tags:

Latest

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ
'ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ
ਸੁਖਬੀਰ ਬਾਦਲ ਦੇ ਦੋਸ਼ਾਂ 'ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ
ਨਸ਼ਿਆਂ ਦੀ ਆਦਤ ਤੋਂ ਰੁਜ਼ਗਾਰ ਤੱਕ: ਨਸ਼ਿਆਂ ਤੋਂ ਉਭਰਨ ਦੀਆਂ ਕਹਾਣੀਆਂ ਭਗਵੰਤ ਮਾਨ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ੀਲਤਾ ਦਾ ਪ੍ਰਤੱਖ ਪ੍ਰਮਾਣ
ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ