ਪੰਜਾਬ ਕੈਬਨਿਟ ਮੰਤਰੀ ਅਮਨ ਅਰੋੜਾ ਵੱਡਾ ਝਟਕਾ, ਸੁਨਾਮ ਜ਼ਿਲ੍ਹਾ ਅਦਾਲਤ ਨੇ ਸੁਣਾਈ 2 ਸਾਲ ਦੀ ਸਜ਼ਾ

Minister Aman Arora  Sentenced

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ 9 ਵਿਅਕਤੀਆਂ ਨੂੰ ਸੁਨਾਮ ਦੀ ਅਦਾਲਤ ਨੇ ਦੋ-ਦੋ ਸਾਲ ਦੀ ਸਜ਼ਾ ਸੁਣਾਈ ਹੈ। ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਰਜਿੰਦਰ ਸਿੰਘ ਰਾਜਾ ਵੀ ਸਜ਼ਾ ਭੁਗਤਣ ਵਾਲਿਆਂ ਵਿੱਚ ਸ਼ਾਮਲ ਹਨ। ਜਦਕਿ ਇੱਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ।

ਮੰਤਰੀ ਅਮਨ ਅਰੋੜਾ ਦੇ ਸਾਲੇ ਰਜਿੰਦਰ ਦੀਪਾ ਨੇ ਕਰੀਬ ਪੰਦਰਾਂ ਸਾਲ ਪਹਿਲਾਂ 2008 ਵਿੱਚ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਵਿੱਚ ਦੀਪਾ ਨੇ ਦੋਸ਼ ਲਾਇਆ ਸੀ ਕਿ ਅਮਨ ਅਰੋੜਾ ਤੇ ਉਸ ਦੇ ਸਾਥੀਆਂ ਨੇ ਉਸ ਦੇ ਘਰ ਵਿੱਚ ਦਾਖ਼ਲ ਹੋ ਕੇ ਉਸ ’ਤੇ ਹਮਲਾ ਕੀਤਾ ਸੀ। ਉਸ ਸਮੇਂ ਅਮਨ ਅਰੋੜਾ ਅਤੇ ਰਜਿੰਦਰ ਦੀਪਾ ਦੋਵੇਂ ਕਾਂਗਰਸ ਵਿੱਚ ਸਨ। ਦੋਵਾਂ ਵਿਚਾਲੇ ਸਿਆਸੀ ਖਿੱਚੋਤਾਣ ਸਿਖਰ ‘ਤੇ ਸੀ।

ਇਹ ਵੀ ਪੜ੍ਹੋ: ਲੋਕ ਸਭਾ ਚੋਣਾਂ 2024 ਸਬੰਧੀ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਕਰਵਾਈ ਸਾਂਝੀ ਟ੍ਰੇਨਿੰਗ 

ਦੋਵਾਂ ਆਗੂਆਂ ਦੇ ਘਰ ਸੁਨਾਮ ਵਿੱਚ ਇੱਕ ਦੂਜੇ ਦੇ ਬਿਲਕੁਲ ਉਲਟ ਹਨ। ਹੁਣ ਦੋਵੇਂ ਨੇਤਾ ਕਾਂਗਰਸ ਛੱਡ ਚੁੱਕੇ ਹਨ। ਇਸ ਸਮੇਂ ਅਮਨ ਅਰੋੜਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਨ ਜਦਕਿ ਰਜਿੰਦਰ ਦੀਪਾ ਅਕਾਲੀ ਦਲ ਦੇ ਜਨਰਲ ਸਕੱਤਰ ਹਨ।

ਸ਼ਿਕਾਇਤਕਰਤਾ ਰਜਿੰਦਰ ਦੀਪਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅਦਾਲਤ ਨੇ ਇਸ ਮਾਮਲੇ ਵਿੱਚ 5 ਮਈ 2022 ਨੂੰ ਚਾਰਜਸ਼ੀਟ ਜਾਰੀ ਕੀਤੀ ਸੀ। ਅਦਾਲਤ ਨੇ ਚਾਰਜਸ਼ੀਟ ‘ਚ 2008 ਦੀ ਘਟਨਾ ਦਾ ਹਵਾਲਾ ਦਿੰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ 9 ਲੋਕਾਂ ਨੂੰ ਸਜ਼ਾ ਸੁਣਾਈ ਹੈ। ਦੀਪਾ ਨੇ ਕਿਹਾ ਕਿ ਉਨ੍ਹਾਂ ਨੂੰ ਨਿਆਂ ਪ੍ਰਣਾਲੀ ‘ਤੇ ਪੂਰਾ ਭਰੋਸਾ ਹੈ। Minister Aman Arora  Sentenced

[wpadcenter_ad id='4448' align='none']