Friday, December 27, 2024

ਮੰਤਰੀ ਬਣ ਕੇ ਵੀ ਜਾਰੀ ਰੱਖੀ ਹੈ ਡਾ: ਬਲਜੀਤ ਕੌਰ ਨੇ ਮਨੁੱਖਤਾ ਦੀ ਸੇਵਾ

Date:

ਸ੍ਰੀ ਮੁਕਤਸਰ ਸਾਹਿਬ/ਚੰਡੀਗੜ੍ਹ, 26 ਅਕਤੂਬਰ

MINISTER DR. BALJIT KAUR ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ  ਮੰਤਰੀ ਡਾ: ਬਲਜੀਤ ਕੌਰ ਨੇ ਕੈਬਨਿਟ ਮੰਤਰੀ ਬਣਨ ਦੇ ਬਾਵਜੂਦ ਵੀ ਬਤੌਰ ਡਾਕਟਰ ਮਨੁੱਖਤਾ ਦੀ ਸੇਵਾ ਜਾਰੀ ਰੱਖੀ ਹੋਈ ਹੈ। ਉਹ ਜਦੋਂ ਆਪਣੇ ਹਲਕੇ ਵਿਚ ਜਾਂਦੇ ਹਨ ਤਾਂ ਅਕਸਰ ਲੋਕਾਂ ਦੀਆਂ ਅੱਖਾਂ ਦੀ ਜਾਂਚ ਕਰਦੇ ਵਿਖਾਈ ਦਿੰਦੇ ਹਨ। ਅੱਜ ਵੀ ਉਨ੍ਹਾਂ ਨੇ ਇੱਥੇ ਸੰਕਲਪ ਐਜ਼ੁਕੇਸ਼ਨ ਵੇਲਫੇਅਰ ਸੁਸਾਇਟੀ ਅਤੇ ਰਬਾਬ ਐਜ਼ੁਕੇਸ਼ਨ ਵੇਲਫੇਅਰ ਸੁਸਾਇਟੀ ਦੁਆਰਾ ਲਗਾਏ ਅੱਖਾਂ ਦੇ ਮੁਫ਼ਤ ਜਾਂਚ ਤੇ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਕੈਂਪ ਵਿਚ ਬਤੌਰ ਡਾਕਟਰ ਸਾਰਾ ਦਿਨ ਸੇਵਾਵਾਂ ਦਿੱਤੀਆਂ। ਇਹ ਕੈਂਪ ਧਾਲੀਵਾਲ ਬੱਚਿਆਂ ਦੇ ਹਸਪਤਾਲ ਵਿਚ ਡਾ: ਬਲਜੀਤ ਆਈ ਕੇਅਰ ਸੈਂਟਰ ਵਿਚ ਸਵੇਰੇ 9 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ ਦੇ 6 ਵਜੇ ਤੱਕ ਚੱਲੇਗਾ।

ਇਸ ਕੈਂਪ ਵਿਚ ਡਾ: ਬਲਜੀਤ ਕੌਰ ਨੇ ਖੁਦ 1500 ਮਰੀਜਾਂ ਦੀਆਂ ਅੱਖਾਂ ਦੀ ਜਾਂਚ ਕੀਤੀ। ਇਨ੍ਹਾਂ ਵਿੱਚੋਂ 700 ਮਰੀਜਾਂ ਨੂੰ ਨਜ਼ਰ ਦੀਆਂ ਐਨਕਾਂ ਵੰਡੀਆਂ ਗਈਆਂ ਅਤੇ ਮਰੀਜਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆ ਗਈਆ। ਇਸ ਮੌਕੇ ਚਿੱਟੇ ਮੋਤੀਏ ਦੇ 100 ਮਰੀਜਾਂ ਨੂੰ ਆਪ੍ਰੇਸ਼ਨ ਲਈ ਚੁਣਿਆ ਗਿਆ ਹੈ, ਜਿਨ੍ਹਾਂ ਦੇ ਆਪ੍ਰੇਸ਼ਨ ਵੀ ਕੈਬਨਿਟ ਮੰਤਰੀ ਖੁਦ ਕਰਨਗੇ।

READ ALSO : ਪੰਜਾਬ ਦੇ ਮਸ਼ਹੂਰ ਪੁਲਿਸ ਕੈਟ ਪਿੰਕੀ ਦੀ ਮੌਤ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ “ਸਾਡੇ ਬਜੁਰਗ ਸਾਡਾ ਮਾਣ” ਮੁਹਿੰਮ ਤਹਿਤ ਬਜੁਰਗਾਂ ਦੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਇਹ ਕੈਂਪ ਲਗਾਇਆ ਗਿਆ ਹੈ। MINISTER DR. BALJIT KAUR

ਜਿਕਰਯੋਗ ਹੈ ਕਿ ਡਾ: ਬਲਜੀਤ ਕੌਰ ਸਿਆਸਤ ਵਿਚ ਆਉਣ ਤੋਂ ਪਹਿਲਾਂ ਅੱਖਾਂ ਦੇ ਮਾਹਿਰ ਡਾਕਟਰ ਵਜੋਂ ਇਸ ਜਿ਼ਲ੍ਹੇ ਵਿਚ ਹੀ ਸੇਵਾ ਕਰਦੇ ਰਹੇ ਹਨ ਅਤੇ ਉਨ੍ਹਾਂ ਬਾਰੇ ਲੋਕ ਰਾਏ ਸੀ ਕਿ ਲੋਕ ਉਨ੍ਹਾਂ ਤੋਂ ਆਪਣੀਆਂ ਅੱਖਾਂ ਦਾ ਆਪ੍ਰੇਸ਼ਨ ਕਰਵਾਉਣ ਨੂੰ ਹੀ ਤਰਜੀਹ ਦਿੰਦੇ ਸਨ। ਅੱਜ ਕੈਂਪ ਵਿਚ ਵੀ ਜਦ ਲੋਕਾਂ ਨੇ ਡਾ: ਬਲਜੀਤ ਕੌਰ ਨੂੰ ਅੱਖਾਂ ਦੀ ਜਾਂਚ ਕਰਦੇ ਪਾਇਆ ਤਾਂ ਉਨ੍ਹਾਂ ਦੇ ਚਿਹਰੇ ਦੀ ਰੌਣਕ ਹੋਰ ਵੀ ਵਧੀ ਹੋਈ ਨਜਰ ਆਈ।MINISTER DR. BALJIT KAUR

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...