Wednesday, January 15, 2025

ਗੁਰਦੁਆਰਾ ਸਾਹਿਬ ‘ਚ ਆਏ ਵਿਅਕਤੀ ਵਲੋਂ ਅਰਦਾਸੀਏ ਸਿੰਘ ਨਾਲ ਬਦਸਲੂਕੀ

Date:

Mistreatment of Ardasiye Singh

ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿੱਚ ਅਰਦਾਸੀਏ ਸਿੰਘ ਨਾਲ ਬਦਸਲੂਕੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੌਕੇ  ਐਸ ਜੀ ਪੀ ਸੀ ਮੁਲਾਜ਼ਮਾਂ ਨੇ ਮੁਸਤੈਦੀ ਵਰਤ ਕੇ ਅਤੇ ਸੰਗਤ ਦੀ ਮਦਦ ਨਾਲ ਵਿਅਕਤੀ ਨੂੰ ਮੌਕੇ ਤੋਂ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ।

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਮੱਲੇਵਾਲ ਨੇ ਦੱਸਿਆ ਕਿ ਅੱਜ ਸਵੇਰੇ ਤੜਕਸਾਰ ਇਕ ਵਿਅਕਤੀ ਗੁਰਦੁਆਰਾ ਸ੍ਰੀ ਭੋਰਾ ਸਾਹਿਬ ਵਿਖੇ ਨਤਮਸਤਕ ਹੋਣ ਦੇ ਲਈ ਪੁੱਜਿਆ ਜੋ ਕਿ ਇੱਕ ਵਾਰ ਮੱਥਾ ਟੇਕਣ ਤੋਂ ਬਾਅਦ ਮੁੜ ਤੋਂ ਥੋੜੀ ਦੇਰ ਬਾਅਦ ਜਦ ਗੁਰਦੁਆਰਾ ਸ੍ਰੀ ਭੋਰਾ ਸਾਹਿਬ ਦੇ ਵਿੱਚ ਦਾਖਿਲ ਹੁੰਦਾ ਹੈ ਤਾਂ ਇਸ ਦੌਰਾਨ ਉਸ ਵੱਲੋਂ ਗੁਰਦੁਆਰਾ ਸਾਹਿਬ ਦੇ ਅਰਦਾਸੀਏ ਸਿੰਘ ਦੇ ਨਾਲ ਬਦਸਲੂਕੀ ਕੀਤੀ ਗਈ।  ਇਸ ਦੌਰਾਨ ਉਸ ਨੇ ਗੁਰਦੁਆਰਾ ਸਾਹਿਬ ਦੇ ਅੰਦਰ ਗੋਲਕ ਦੇ ਵਿੱਚ ਪੈਸੇ ਪਾਉਣ ਲਈ ਲਗਾਈ ਚਪਟੀ ਚੁੱਕਣ ਤੋਂ ਇਲਾਵਾ ਚਾਬੀਆਂ ਚੁੱਕਣ ਦੀ ਕੋਸ਼ਿਸ਼ ਕੀਤੀ ਗਈ।।Mistreatment of Ardasiye Singh

ਉਕਤ ਵਿਅਕਤੀ ਦੀ ਇਸ ਹਰਕਤ ਨੂੰ ਦੇਖਦਿਆਂ ਐਸਜੀਪੀਸੀ ਮੁਲਾਜ਼ਮਾ ਅਤੇ ਸੰਗਤ ਦੇ ਸਹਿਯੋਗ ਨਾਲ ਕਾਬੂ ਕਰਕੇ ਗੁਰਦੁਆਰਾ ਸਾਹਿਬ ਤੋਂ ਬਾਹਰ ਲਿਜਾਇਆ ਗਿਆ ਹੈ। ਉਹਨਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਸੀ ਅਤੇ ਪੁਲਿਸ ਵੱਲੋਂ ਉਕਤ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ।

also read :- 10 ਸਾਲਾਂ ਬਾਅਦ ਬਦਲੇਗੀ ਜੰਮੂ-ਕਸ਼ਮੀਰ ਦੀ ਤਸਵੀਰ! ਜਾਣੋ ਹਰਿਆਣਾ ‘ਚ ਹਾਲ

ਉਧਰ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਬਾਬਾ ਬਕਾਲਾ ਸੁਵਿੰਦਰਪਾਲ ਸਿੰਘ ਨੇ ਦੱਸਿਆ ਕਿ ਸਵੇਰੇ ਇੱਕ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ ਦੇ ਵਿੱਚ ਮੱਥਾ ਟੇਕਣ ਦੌਰਾਨ ਅਰਦਾਸੀ ਸਿੰਘ ਦੇ ਨਾਲ ਬੱਸ ਲੂਕੀ ਦਾ ਮਾਮਲਾ ਸਾਹਮਣੇ ਆਏ ਸੀ ਜਿਸ ਤੋਂ ਬਾਅਦ ਪੁਲਿਸ ਵੱਲੋਂ ਇਸ ਮਾਮਲੇ ਦੇ ਵਿੱਚ ਕਾਬੂ ਕੀਤੇ ਵਿਅਕਤੀ ਕੋਲੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਗੁਰਦੁਆਰਾ ਸਾਹਿਬ ਵੱਲੋਂ ਸ਼ਿਕਾਇਤ ਮਿਲੀ ਹੈ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।Mistreatment of Ardasiye Singh

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...